ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

Thursday, Aug 18, 2022 - 05:49 PM (IST)

ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

ਫਗਵਾੜਾ (ਜਲੋਟਾ)- ਫਗਵਾੜਾ ਵਿਚ ਇਕ ਲੜਕੀ ਨੂੰ ਆਪਣੀਆਂ ਗੱਲਾਂ 'ਚ ਫਸਾ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵੱਲੋਂ ਉਸ ਨੂੰ ਹੋਟਲ 'ਚ ਲਿਜਾ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸਗੋਂ ਕੁੜੀ ਦੀਆਂ ਨਗਨ ਤਸਵੀਰਾਂ ਵੀ ਖਿੱਚੀਆਂ। ਤਸਵੀਰਾਂ ਖਿੱਚਣ ਤੋਂ ਬਾਅਦ ਇਹ ਤਸਵੀਰਾਂ ਉਸ ਦੇ ਹੀ ਮੋਬਾਇਲ ਤੋਂ ਉਸ ਦੇ ਭਰਾ ਨੂੰ ਭੇਜਣ ਦੀ ਸੂਚਨਾ ਮਿਲੀ ਹੈ। 

ਜਾਣਕਾਰੀ ਮੁਤਾਬਕ ਫਗਵਾੜਾ ਦੇ ਕਿਸੇ ਪਿੰਡ ਦੀ ਅਮੀਸ਼ਾ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਹ ਸੁਖਵਿੰਦਰ ਸਿੰਘ ਉਰਫ਼ ਕੱਕੜ ਪੁੱਤਰ ਬਲਵੀਰ ਸਿੰਘ ਵਾਸੀ ਕਾਲ ਕੁਟਾ ਹੁਸ਼ਿਆਰਪੁਰ ਦੇ ਸੰਪਰਕ ਵਿੱਚ ਆਈ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ  ਉਸ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦੀਆਂ ਆਪਣੇ ਨਾਲ ਨੰਗੀਆਂ ਤਸਵੀਰਾਂ ਖਿੱਚੀਆਂ ਅਤੇ ਉਸ ਨੂੰ ਡਰਾ ਧਮਕਾ ਕੇ ਹੋਟਲ ਵਿਚ ਰੱਖਿਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਪਰਸ ਵਿਚ ਰੱਖੇ ਉਸ ਦੇ ਮੋਬਾਇਲ ਫੋਨ ਨੂੰ ਚੋਰੀ ਕਰ ਲਿਆ ਅਤੇ ਉਸ ਵੱਲੋਂ ਵਾਇਸ ਰਿਕਾਰਡਿੰਗ ਅਤੇ ਨੰਗੀਆਂ ਤਸਵੀਰਾਂ ਕੁੜੀ ਦੇ ਭਰਾ ਦੇ ਫ਼ੋਨ 'ਤੇ ਭੇਜ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਜਲੰਧਰ: ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਪੁਲਸ ਨੇ ਅਮੀਸ਼ਾ ਦੀ ਸ਼ਿਕਾਇਤ 'ਤੇ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਕੱਕੜ ਖ਼ਿਲਾਫ਼ 420,376,379,506,66 ਏ,66 ਈ ਇਨਫਾਰਮੇਸ਼ਨ ਟੈਕਨਾਲੋਜੀ ਐਕਟ 2000 ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਕੁੱਕੜ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਵੱਲੋਂ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ 98 ਡਾਕਖ਼ਾਨੇ ਕੀਤੇ ਗਏ ਮਰਜ਼, ਪਿਨ ਕੋਡ ਵੀ ਬਦਲੇ, ਆਧਾਰ ਕਾਰਡ 'ਤੇ ਕਰਵਾਉਣਾ ਪਵੇਗਾ ਅਪਡੇਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News