ਫਗਵਾੜਾ ਦੀ ਸ਼ਰਮਨਾਕ ਘਟਨਾ, ਪਹਿਲਾਂ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਵੀਡੀਓ ਬਣਾ ਕੇ ਦੋਸਤਾਂ ਅੱਗੇ ਪਰੋਸੀ ਕੁੜੀ
Thursday, Feb 10, 2022 - 06:50 PM (IST)
 
            
            ਫਗਵਾੜਾ (ਜਲੋਟਾ)- ਫਗਵਾੜਾ ’ਚ ਇਕ ਕੁੜੀ ਨੂੰ ਕਥਿਤ ਤੌਰ ’ਤੇ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਕੇ ਅਸ਼ਲੀਲ ਵੀਡੀਓ ਅਤੇ ਫੋਟੋਆਂ ਖਿੱਚ ਕੇ ਉਸ ਨੂੰ ਆਪਣੇ ਜਾਣਕਾਰ ਲੋਕਾਂ ਅੱਗੇ ਪੇਸ਼ ਕਰਕੇ ਉਨ੍ਹਾਂ ਨਾਲ ਹਮਬਿਸਤਰ ਹੋਣ ਲਈ ਮਜਬੂਰ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਤਸ਼ੱਦਦ ਦਾ ਸ਼ਿਕਾਰ ਬਣੀ ਕੁੜੀ ਨੇ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਦਿੱਤੇ ਬਿਆਨ ’ਚ ਦੋਸ਼ ਲਾਇਆ ਹੈ ਕਿ ਉਸ ਦੇ ਪਰਿਵਾਰ ਨਾਲ ਚੰਗੇ ਸੰਬੰਧ ਰੱਖਣ ਵਾਲੀ ਇਕ ਔਰਤ ਮੀਨਾ ਪਤਨੀ ਸਵ. ਬਿੱਟੂ ਵਾਸੀ ਪਿੰਡ ਰਿਹਾਣਾ ਜੱਟਾ ਅਤੇ ਗੁਰਜੀਤ ਸਿੰਘ ਵਾਸੀ ਪੁਰਹੀਰਾ (ਹੁਸ਼ਿਆਰਪੁਰ) ਨੇ ਉਸ ਨੂੰ ਕਿਸੇ ਕੰਪਨੀ ’ਚ ਨੌਕਰੀ ’ਤੇ ਲਾਉਣ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਮੁਲਜ਼ਮਾਂ ਨੇ ਆਪਣੇ ਜਾਣਕਾਰ ਲੋਕਾਂ ਅੱਗੇ ਉਸ ਨੂੰ ਪੇਸ਼ ਕਰਕੇ ਉਨ੍ਹਾਂ ਨਾਲ ਹਮਬਿਸਤਰ ਹੋਣ ਲਈ ਮਜਬੂਰ ਕੀਤਾ।
ਇਹ ਵੀ ਪੜ੍ਹੋ: ਗੜਦੀਵਾਲਾ 'ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਫ਼ੌਜੀ ਸਣੇ ਦੋ ਵਿਅਕਤੀਆਂ ਦੀ ਮੌਤ
ਇਸੇ ਦੌਰਾਨ ਉਸ ਦੀਆਂ ਫੋਟੋਆਂ ਬਣਾਈਆਂ ਅਤੇ ਉਸ ਦੀ ਮਜਬੂਰੀ ਦਾ ਫਾਇਦਾ ਲੈ ਕੇ ਮੁਲਜ਼ਮ ਗੁਰਜੀਤ ਸਿੰਘ ਵੱਲੋਂ ਜਬਰ-ਜ਼ਨਾਹ ਕਰਕੇ ਅਸ਼ਲੀਲ ਵੀਡੀਓ ਬਣਾ ਕੇ ਵੀਡੀਓ ਨੂੰ ਵਾਇਰਲ ਕਰਨ ਦਾ ਡਰਾਵਾ ਦੇ ਕੇ ਉਸ ਕੋਲੋਂ ਜਿਸਮ ਫਿਰੋਸ਼ੀ ਦਾ ਧੰਦਾ ਵੀ ਕਰਵਾਇਆ ਗਿਆ ਹੈ।  ਉਹ ਲੰਬੇ ਸਮੇਂ ਤਕ ਮੁਲਜ਼ਮਾਂ ਵੱਲੋਂ ਉਸ ’ਤੇ ਕੀਤੇ ਜ਼ੁਲਮ ਅਤੇ ਸਰੀਰਕ ਸ਼ੋਸ਼ਣ ਨੂੰ ਮਜਬੂਰੀ ’ਚ ਸਹਿਣ ਕਰਦੀ ਆਈ ਹੈ ਪਰ ਹੁਣ ਸਾਰੀਆਂ ਹੱਦਾਂ ਟੱਪਣ ਤੋਂ ਬਾਅਦ ਉਸ ਨੇ ਇਨਸਾਫ਼ ਲਈ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਜਦੋਂ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਤਾਂ ਪੁਲਸ ਨੇ ਮੁਲਜ਼ਮਾਂ ਮੀਨਾ ਅਤੇ ਗੁਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਇਕ ਵਾਰ ਫਿਰ ਰਾਹੁਲ ਗਾਂਧੀ ਆਉਣਗੇ ਪੰਜਾਬ, ਪ੍ਰਿਯੰਕਾ ਦਾ ਦੌਰਾ ਵੀ ਤੈਅ ਕਰਨ ਲੱਗਾ ਹਾਈਕਮਾਨ
ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਸ ਨੇ ਕੁੜੀ ਦੇ ਬਿਆਨ ’ਤੇ ਉਕਤ ਔਰਤ ਅਤੇ ਵਿਅਕਤੀ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਹੈ। ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਕੋਈ ਵੀ ਲੜਕੀ ਨਾਲ ਉਸ ਦੀ ਇੱਛਾ ਵਿਰੁੱਧ ਹਮਬਿਸਤਰ ਹੋਇਆ ਪਾਇਆ ਜਾਂਦਾ ਹੈ, ਉਸ ਨੂੰ ਪੁਲਸ ਕੇਸ ’ਚ ਨਾਮਜ਼ਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਮੀਨਾ ਅਤੇ ਗੁਰਜੀਤ ਸਿੰਘ ਹਾਲੇ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਹਨ ਅਤੇ ਇਨ੍ਹਾਂ ਦੀ ਤਲਾਸ਼ ’ਚ ਪੁਲਸ ਟੀਮਾਂ ਇਨ੍ਹਾਂ ਦੇ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਇਸ ਮਾਮਲੇ ’ਚ ਹੋਰ ਕਈ ਤਰ੍ਹਾਂ ਦੇ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਨੇ ਵੱਖਰੇ ਅੰਦਾਜ਼ ’ਚ ਕੀਤਾ ਪ੍ਰਚਾਰ, ਪਹਿਲਾਂ ਕ੍ਰਿਕਟ ਖੇਡੀ, ਫਿਰ ਬਜ਼ੁਰਗਾਂ ਨਾਲ ਤਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            