ਟਾਂਡਾ ''ਚ ਸ਼ਰਮਨਾਕ ਘਟਨਾ, 15 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ

Sunday, Sep 11, 2022 - 01:23 PM (IST)

ਟਾਂਡਾ ''ਚ ਸ਼ਰਮਨਾਕ ਘਟਨਾ, 15 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ 'ਚ ਸ਼ਰਮਨਾਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਬੇਟ ਖੇਤਰ ਅਧੀਨ ਆਉਂਦੇ ਇਕ ਪਿੰਡ ਵਿਚ 15 ਸਾਲਾ ਇਕ ਨਾਬਾਲਗ ਕੁੜੀ ਨਾਲ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ ਕਰ ਦਿੱਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: LPU 'ਚ ਪੜ੍ਹਦੀ ਵਿਦਿਆਰਥਣ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਦੋ ਹਿੱਸਿਆਂ 'ਚ ਵੰਡਿਆ ਗਿਆ ਸਰੀਰ

ਪੁਲਸ ਨੇ ਇਹ ਮਾਮਲਾ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ਉਤੇ ਪਿੰਡ ਅਬਦੁੱਲਾਪੁਰ ਦੇ ਨਿਵਾਸੀ ਸ਼ੇਰ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੀੜਤਾ ਨੇ ਟਾਂਡਾ ਪੁਲਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿੱਚ ਦੱਸਿਆ ਕਿ 4 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਕਤ ਦੋਸ਼ੀ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਵੇਖ ਕੇ ਅੰਦਰ ਆ ਗਿਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਇਸ ਸਬੰਧੀ ਮਹਿਲਾ ਇੰਸਪੈਕਟਰ ਕਮਲੇਸ਼ ਕੌਰ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਟਾਂਡਾ ਵਿਖੇ ਥਾਣੇ 'ਚ ਲਾਈਵ ਹੋ ਕੇ ASI ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ SHO ਦੇ ਵੱਡੇ ਰਾਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News