ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

Sunday, Jan 24, 2021 - 07:22 PM (IST)

ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

ਜਲੰਧਰ (ਵਰੁਣ)- ਪਠਾਨਕੋਟ ਚੌਕ ਨੇੜੇ ਇਕ 24 ਸਾਲਾ ਲੜਕੇ ਨੇ ਘਰ ਵਿਚ ਦਾਖ਼ਲ ਹੋ ਕੇ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰ ਦਿੱਤਾ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਦੇਰ ਰਾਤ ਪੌਣੇ ਬਾਰਾਂ ਵਜੇ ਬੱਚੀ ਦਾ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਮੁਲਜ਼ਮ ਕਿਸੇ ਬਹਾਨੇ ਬੱਚੀ ਦੇ ਘਰ ਵਿਚ ਦਾਖ਼ਲ ਹੋਇਆ, ਜਿਸ ਤੋਂ ਬਾਅਦ ਉਸ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਹਨ। ਬੱਚੀ ਦੇ ਮਾਤਾ-ਪਿਤਾ ਇੰਡਸਟੀਰੀ ਏਰੀਏ ਵਿਚ ਇਕ ਫੈਕਟਰੀ ਵਿਚ ਕੰਮ ਕਰਦੇ ਹਨ ਜਦਕਿ ਮੁਲਜ਼ਮ ਵੀ ਇੰਡਸਟਰੀ ਏਰੀਏ ਵਿਚ ਹੀ ਲੇਬਰ ਦਾ ਕੰਮ ਕਰਦਾ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਬੱਚੀ ਦੇ ਮਾਤਾ-ਪਿਤਾ ਕੰਮ ’ਤੇ ਸਨ। 

ਇਹ ਵੀ ਪੜ੍ਹੋ:  ...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ

ਇਸ ਘਟਨਾ ਨੂੰ ਲੈ ਕੇ ਸਿਵਲ ਹਸਪਤਾਲ ਵਿਚ ਬੱਚੀ ਦੇ ਮੈਡੀਕਲ ਹੋਣ ਦੀ ਪੁਸ਼ਟੀ ਹੋਈ ਹੈ ਪਰ ਦੇਰ ਰਾਤ ਨਾ ਤਾਂ ਥਾਣਾ ਨੰਬਰ 8 ਦੇ ਮੁਨਸ਼ੀ ਨੇ ਫੋਨ ਚੁੱਕਿਆ ਅਤੇ ਨਾ ਹੀ ਥਾਣਾ ਇੰਚਾਰਜ ਨਾਲ ਸੰਪਰਕ ਹੋ ਸਕਿਆ। ਸੂਤਰਾਂ ਦੀ ਮੰਨੀਏ ਤਾਂ ਪੁਲਸ ਦੇਰ ਰਾਤ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਸੀ।

ਇਹ ਵੀ ਪੜ੍ਹੋ: ਜਥੇਦਾਰ ਨਿਮਾਣਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੋਦੀ ਨੂੰ ਭੇਜੀ 29ਵੀਂ ਖ਼ੂਨ ਨਾਲ ਲਿੱਖੀ ਚਿੱਠੀ

ਨੋਟ: ਪੰਜਾਬ ’ਚ ਮਾਸੂਮਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ’ਤੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News