ਗੋਰਾਇਆ: 12 ਸਾਲਾ ਬੱਚੀ ਦੇ ਕਤਲ ਮਾਮਲੇ ਵਿਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਕਰਕੇ ਇੰਝ ਦਿੱਤੀ ਬੇਰਹਿਮ ਮੌਤ

Monday, Feb 15, 2021 - 10:19 AM (IST)

ਗੋਰਾਇਆ: 12 ਸਾਲਾ ਬੱਚੀ ਦੇ ਕਤਲ ਮਾਮਲੇ ਵਿਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਕਰਕੇ ਇੰਝ ਦਿੱਤੀ ਬੇਰਹਿਮ ਮੌਤ

ਗੋਰਾਇਆ (ਮੁਨੀਸ਼)- ਗੋਰਾਇਆ ਦੇ ਇਕ ਇਲਾਕੇ ਵਿਚ ਬੀਤੇ ਦਿਨੀਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਸੀ, ਜਿੱਥੇ ਇਕ ਨਸ਼ੇੜੀ ਨੌਜਵਾਨ ਨੇ 12 ਸਾਲਾ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ ਵਿਚ ਵੱਡਾ ਖ਼ੁਲਾਸਾ ਇਹ ਸਾਹਮਣੇ ਆਇਆ ਹੈ ਕਿ ਉਕਤ ਬੱਚੀ ਦਾ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਨੂੰ ਹਥੌੜਾ ਮਾਰ ਕੇ ਬੇਰਹਿਮ ਮੌਤ ਦਿੱਤੀ ਗਈ ਸੀ। 
ਬੱਚੀ ਦੇ ਕਤਲ ਦੇ ਮਾਮਲੇ ਵਿਚ ਐਤਵਾਰ ਨੂੰ ਇਲਾਕੇ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਸਬੰਧੀ ਇਲਾਕੇ ਦੇ ਲੋਕ ਸੜਕਾਂ ’ਤੇ ਵੀ ਉਤਰਨ ਨੂੰ ਤਿਆਰ ਸੀ ਪਰ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਪਿੰਡ ਵਿਚ ਬੱਚੀ ਦੇ ਘਰ ਜਾ ਕੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਜੋ ਵੀ ਇਸ ਅਪਰਾਧ ਵਿਚ ਇਸ ਦਾ ਸਾਥੀ ਪਾਇਆ ਗਿਆ ਉਸ ’ਤੇ ਕਾਰਵਾਈ ਦਾ ਭਰੋਸਾ ਦੇਣ ਤੋਂ ਬਾਅਦ ਪਿੰਡ ਵਾਸੀ ਸ਼ਾਂਤ ਹੋਏ।

ਇਸ ਬਾਬਤ ਪਿੰਡ ਦੀ ਮਹਿਲਾ ਸਰਪੰਚ ਦਲਜੀਤ ਕੌਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਵਿਚ 12 ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ, ਜਿਸ ਕਾਰਨ ਪਿੰਡ ਵਾਸੀਆਂ ਵਿਚ ਮੁਲਜ਼ਮ ਖ਼ਿਲਾਫ਼ ਰੋਸ ਹੈ। ਉਥੇ ਹੀ ਕੋਈ ਵੀ ਅੱਖ ਐਸੀ ਨਹੀਂ ਸੀ ਜੋ ਨਮ ਨਾ ਹੋਈ ਹੋਵੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਵਿਵਾਦਾਂ ’ਚ, ਗਰਭ ’ਚ ਮਰੇ ਬੱਚੇ ਨੂੰ ਲੈ ਕੇ ਤੜਫਦੀ ਰਹੀ ਔਰਤ

ਡਾਕਟਰਾਂ ਦੀ ਟੀਮ ਦਾ ਬੋਰਡ ਬਣਾ ਕੇ ਵੀਡੀਓਗ੍ਰਾਫੀ ਕਰਦੇ ਹੋਏ ਬੱਚੀ ਦਾ ਕੀਤਾ ਪੋਸਟਮਾਰਟਮ
ਸ਼ਨੀਵਾਰ ਨੂੰ ਜਦੋਂ ਬੱਚੀ ਬਰਾਮਦ ਹੋਈ ਤਾਂ ਉਸ ਦੇ ਸਾਹ ਚੱਲ ਰਹੇ ਸਨ, ਜਿਸ ਨੂੰ ਜਲਦੀ ਹੀ ਪਿੰਡ ਵਾਸੀ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਲੈ ਕੇ ਗਏ ਤਾਂ ਕਿ ਉਸ ਦੀ ਜਾਨ ਬਚਾਈ ਜਾ ਸਕੇ ਪਰ ਹਸਪਤਾਲ ਦੇ ਗੇਟ ਦੇ ਬਾਹਰ ਹੀ ਬੱਚੀ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦੇਰ ਰਾਤ ਬੱਚੀ ਦੀ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਲਿਆਂਦਾ ਗਿਆ। ਜਿੱਥੇ ਐਤਵਾਰ ਨੂੰ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਸਪਤਾਲ ਟਰੈਕਟਰ ਟਰਾਲੀ ਅਤੇ ਗੱਡੀਆਂ ਵਿਚ ਪਹੁੰਚੇ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਡਾਕਟਰਾਂ ਦਾ ਇਕ ਬੋਰਡ ਬਣਾ ਕੇ ਵੀਡੀਓਗ੍ਰਾਫੀ ਕਰ ਕੇ ਪੋਸਟਮਾਰਟਮ ਕੀਤਾ।
ਮੁਲਜ਼ਮ ਘਰ ਵਿਚ ਇਕੱਲਾ ਹੋਣ ਕਾਰਨ ਬੱਚੀ ਦਾ ਪਰਿਵਾਰ ਵੀ ਉਸ ਨੂੰ ਰੋਟੀ ਖਿਲਾਉਂਦਾ ਰਿਹਾ
ਦੋ ਘਰ ਛੱਡ ਕੇ ਰਹਿਣ ਵਾਲਾ ਮੁਲਜ਼ਮ 30 ਸਾਲਾ ਗੁਰਪ੍ਰੀਤ ਗੋਪੀ ਪੁੱਤਰ ਸੋਮਨਾਥ, ਜਿਸ ਦੇ ਮਾਤਾ-ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਭੈਣ ਵਿਆਹੀ ਹੋਈ ਹੈ। ਮੁਲਜ਼ਮ ਘਰ ਵਿਚ ਇਕੱਲਾ ਰਹਿੰਦਾ ਸੀ ਅਤੇ ਲੇਬਰ ਕਰਦਾ ਸੀ, ਜਿਸ ਨੂੰ ਕਈ ਵਾਰ ਬੱਚੀ ਦੇ ਪਰਿਵਾਰਿਕ ਮੈਂਬਰ ਵੀ ਰੋਟੀ ਬਣਾ ਕੇ ਭੇਜ ਦਿੰਦੇ ਸਨ ਪਰ ਉਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਹਰਕਤ ਨੂੰ ਅੰਜਾਮ ਦੇ ਕੇ ਬੱਚੀ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਰੋਪੜ: ਨੰਗਲ ’ਚ ਜਾਅਲੀ ਵੋਟ ਪਾਉਣ ਨੂੰ ਲੈ ਕੇ ਹੰਗਾਮਾ, ਸਥਿਤੀ ਤਣਾਅਪੂਰਨ

ਗੁਆਂਢੀਆਂ ਨੇ ਇਕ ਹੋਰ ਲੜਕੇ ’ਤੇ ਘਟਨਾ ਨੂੰ ਅੰਜਾਮ ਦੇਣ ’ਚ ਮੱਦਦ ਦਾ ਜਤਾਇਆ ਸ਼ੱਕ
ਹਸਪਤਾਲ ਵਿਚ ਪਹੁੰਚੇ ਪਿੰਡ ਵਾਸੀਆਂ ਨੇ ਕਿਹਾ ਕਿ ਪੁਲਸ ਨੇ ਇਕ ਮੁਲਜ਼ਮ ਨੂੰ ਤਾ ਫੜ ਲਿਆ ਹੈ ਪਰ ਉਸ ਦਾ ਸਾਥ ਦੇਣ ਵਾਲੇ ਇਕ ਹੋਰ ਮੁਲਜ਼ਮ ’ਤੇ ਵੀ ਸ਼ਖਤ ਕਾਰਵਾਈ ਕੀਤੀ ਜਾਵੇ। ਪੁਲਸ ਨੇ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਦੇ ਸ਼ੱਕ ’ਤੇ ਉਕਤ ਲੜਕੇ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ ਹੈ।

ਨਮ ਅੱਖਾਂ ਨਾਲ ਹੋਇਆ ਬੱਚੀ ਦਾ ਸਸਕਾਰ
ਆਪਣੇ ਮਾਤਾ-ਪਿਤਾ ਦੀ ਲਾਡਲੀ ਲੜਕੀ ਅਤੇ ਉਸ ਦਾ 7 ਸਾਲਾ ਛੋਟਾ ਭਰਾ ਆਪਣੀ ਭੈਣ ਦਾ ਅੱਜ ਵੀ ਇੰਤਜ਼ਾਰ ਕਰ ਰਿਹਾ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਉਸ ਦੀ ਭੈਣ ਹੁਣ ਕਦੇ ਵੀ ਉਸ ਦੇ ਨਾਲ ਖੇਡਣ ਨਹੀਂ ਆਵੇਗੀ। ਪੋਸਟਮਾਰਟਮ ਤੋਂ ਬਾਅਦ ਬੱਚੀ ਦੀ ਲਾਸ਼ ਨੂੰ ਪਿੰਡ ਵਿਚ ਹੀ ਪੁਲਸ ਸੁਰੱਖਿਆ ਵਿਚ ਲਿਆਂਦਾ ਗਿਆ ਅਤੇ ਵੱਡੀ ਗਿਣਤੀ ਵਿਚ ਇੱਕਤਰਿਤ ਪਿੰਡ ਵਾਸੀਆਂ ਅਤੇ ਪੁਲਸ ਦੀ ਮੌਜੂਦਗੀ ਵਿਚ ਬੱਚੀ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਨਾਲ ਗਮਗੀਨ ਬਣਿਆ ਹੋਇਆ ਸੀ ਅਤੇ ਕੋਈ ਵੀ ਅੱਖ ਅਜਿਹੀ ਨਹੀ ਸੀ ਜੋ ਨਮ ਨਾ ਹੋਈ ਹੋਵੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ: ਲਾੜੇ ਨੇ ਨਿਭਾਇਆ ਆਪਣਾ ਫਰਜ਼, ਘੋੜੀ ਚੜ੍ਹਨ ਤੋਂ ਪਹਿਲਾਂ ਪਾਈ ਵੋਟ

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਘਟਨਾ ਤੋ ਬਾਅਦ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਕਰਮਜੀਤ ਸਿੰਘ ਚੌਧਰੀ, ਅਕਾਲੀ ਦਲ ਦੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪਰਿਵਾਰ ਦੇ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਜੋ ਵੀ ਹਰਕਤ ਮੁਲਜ਼ਮ ਨੇ ਕੀਤੀ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਅਸੀਂ ਸਾਰੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਾਂ ਅਤੇ ਜੋ ਵੀ ਇਸ ਘਟਨਾ ਨੂੰ ਅੰਜਾਮ ਦੇਣ ਵਿਚ ਮੁਲਜ਼ਮ ਦਾ ਸਾਥੀ ਪਾਇਆ ਗਿਆ, ਉਸ ਦੇ ਖਿਲਾਫ ਪੁਲਸ ਪ੍ਰਸ਼ਾਸਨ ਗੰਭੀਰਤਾ ਨਾਲ ਜਾਂਚ ਕਰ ਕੇ ਕਾਰਵਾਈ ਕਰੇ।

ਇਹ ਵੀ ਪੜ੍ਹੋ :  ਸੁਲਤਾਨਪੁਰ ਲੋਧੀ ਵਿਚ ਚੋਣਾਂ ਦੌਰਾਨ ਚੱਲੀਆਂ ਗੋਲੀਆਂ, ਕਾਂਗਰਸੀਆਂ ’ਤੇ ਲੱਗੇ ਦੋਸ਼

ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ
ਇਸ ਬਾਬਤ ਜਾਣਕਾਰੀ ਦਿੰਦੇ ਏ. ਐੱਸ. ਪੀ. ਫਿਲੌਰ ਸੋਹੇਲ ਮੀਰ ਨੇ ਦੱਸਿਆ ਕਿ ਪੁਲਸ ਨੇ ਬੱਚੀ ਦੇ ਪਿਤਾ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੋਮਨਾਥ ਦੇ ਖਿਲਾਫ ਥਾਣਾ ਗੁਰਾਇਆ ਵਿਚ ਧਾਰਾ 376 ਏ, 302,364, 201 ਆਈ. ਪੀ. ਸੀ., ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਦੂਸਰੇ ਲੜਕੇ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ :  ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ

ਜ਼ਿਕਰਯੋਗ ਹੈ ਕਿ 12 ਸਾਲਾ ਬੱਚੀ ਜਿਹੜੀ 7ਵੀਂ ਜਮਾਤ ਵਿਚ ਪੜ੍ਹਦੀ ਸੀ, ਸ਼ਨੀਵਾਰ ਨੂੰ ਆਪਣੇ ਘਰ ਦੇ ਬਾਹਰ ਛੋਟੇ ਭਰਾ ਅਤੇ ਸਹੇਲੀਆਂ ਨਾਲ ਖੇਡ ਰਹੀ ਸੀ ਕਿ ਸ਼ਾਮੀਂ 4 ਵਜੇ ਤੋਂ ਬਾਅਦ ਕਿਤੇ ਲਾਪਤਾ ਹੋ ਗਈ। ਇਸ ਤੋਂ ਬਾਅਦ ਜਦੋਂ ਉਸ ਦਾ ਛੋਟਾ ਭਰਾ ਤਾਂ ਘਰ ਆ ਗਿਆ ਪਰ ਉਹ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਤੇ ਨਾ ਮਿਲੀ। ਬਾਅਦ ਵਿਚ ਉਕਤ ਬੱਚੀ ਮੁਲਜ਼ਮ ਦੇ ਘਰੋਂ ਹੀ ਬਰਾਮਦ ਕੀਤੀ ਗਈ ਸੀ। 


author

shivani attri

Content Editor

Related News