ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਪੁਲਸ ਨੇ ਮਾਮਲਾ ਦਬਾਇਆ ਤਾਂ ਭਰਾ ਨੇ ਕੀਤਾ ਇਹ ਹਾਲ

Saturday, Mar 20, 2021 - 12:16 PM (IST)

ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਪੁਲਸ ਨੇ ਮਾਮਲਾ ਦਬਾਇਆ ਤਾਂ ਭਰਾ ਨੇ ਕੀਤਾ ਇਹ ਹਾਲ

ਜਲੰਧਰ (ਜ. ਬ.)– ਤਿੱਖੇ ਹਥਿਆਰ ਨਾਲ ਛਾਤੀ ’ਤੇ ਵਾਰ ਕਰਨ ’ਤੇ ਗੰਭੀਰ ਜ਼ਖ਼ਮੀ ਹੋਏ 25 ਸਾਲਾ ਨੌਜਵਾਨ ’ਤੇ ਪੁਲਸ ਨੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਦਬਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਮਾਮਲਾ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਣ ’ਤੇ ਜ਼ਖ਼ਮੀ ਨੌਜਵਾਨ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਜਬਰ-ਜ਼ਿਨਾਹ ਦੇ ਮੁਲਜ਼ਮ ਨੌਜਵਾਨ ’ਤੇ ਨਾਬਾਲਗਾ ਦੇ ਭਰਾ ਨੇ ਹੀ ਹਮਲਾ ਕੀਤਾ ਸੀ ਕਿਉਂਕਿ ਉਸ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਫੜ ਲਿਆ ਸੀ। ਜ਼ਖ਼ਮੀ ਮੁਲਜ਼ਮ ਇਸ ਸਮੇਂ ਹਸਪਤਾਲ ਵਿਚ ਇਲਾਜ ਅਧੀਨ ਹੈ, ਜਿਸ ਕਾਰਨ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਇਸ ਤੋਂ ਪਹਿਲਾਂ ਚੌਕੀ ਫੋਕਲ ਪੁਆਇੰਟ ਦੀ ਪੁਲਸ ਦਾ ਕਹਿਣਾ ਸੀ ਕਿ ਜਬਰ-ਜ਼ਿਨਾਹ ਦੀ ਗੱਲ ਝੂਠੀ ਹੈ। ਪੁਲਸ ਦਾ ਕਹਿਣਾ ਸੀ ਕਿ ਲੜਕੀ ਦੇ ਭਰਾ ਨੇ ਬਿਨਾਂ ਕੁਝ ਵੇਖੇਅਤੇ ਗਲਤਫਹਿਮੀ ਦਾ ਸ਼ਿਕਾਰ ਹੋ ਕੇ ਨੌਜਵਾਨ ’ਤੇ ਤਿੱਖੇ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ

ਇਸ ਮਾਮਲੇ ਦੀ ਜਦੋਂ ਸੀਨੀਅਰ ਅਧਿਕਾਰੀਆਂ ਨੇ ਜਾਂਚ ਕੀਤੀ ਤਾਂ ਮਾਮਲਾ ਜਬਰ-ਜ਼ਿਨਾਹ ਦਾ ਹੀ ਨਿਕਲਿਆ। ਥਾਣਾ ਨੰਬਰ 8 ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਉਨ੍ਹਾਂ ਦਵਿੰਦਰ ਕੁਮਾਰ ਪੁੱਤਰ ਭੋਲੇ ਯਾਦਵ ਨਿਵਾਸੀ ਯੂ. ਪੀ. ਹਾਲ ਨਿਵਾਸੀ ਗਦਈਪੁਰ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ ਕਰ ਲਿਆ ਹੈ। ਇਹ ਐੱਫ. ਆਈ. ਆਰ.ਕੁੜੀ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

ਐੱਸ.ਐੱਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਦਵਿੰਦਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਦੇ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੈਰਾਨੀ ਦੀ ਗੱਲ ਇਹ ਹੈ ਕਿ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿਚ ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਗਲਤ ਬਿਆਨ ਤੱਕ ਦੇ ਦਿੱਤੇ।

ਇਹ ਵੀ ਪੜ੍ਹੋ :  ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਗਦਈਪੁਰ ਵਿਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਫੋਕਲ ਪੁਆਇੰਟ ਚੌਕੀ ਦੀ ਪੁਲਸ ਨੇ ਬਿਆਨ ਦਿੱਤਾ ਸੀ ਕਿ ਦਵਿੰਦਰ ਆਪਣਾ ਕਮਰਾ ਖਾਲੀ ਕਰ ਰਿਹਾ ਸੀ ਕਿ ਇਸੇ ਵਿਚਕਾਰ ਨਾਬਾਲਗ ਕੁੜੀ ਉਸ ਦੇ ਕਮਰੇ ਵਿਚ ਚਲੀ ਗਈ, ਜਿਸ ਨੂੰ ਉਸ ਦੇ ਭਰਾ ਨੇ ਵੇਖ ਲਿਆ। ਬਿਆਨ ਸੀ ਕਿ ਬਿਨਾਂ ਕੁਝ ਗਲਤ ਵੇਖੇ ਲੜਕੀ ਦੇ ਭਰਾ ਨੇ ਦਵਿੰਦਰ ਦੀ ਛਾਤੀ ’ਤੇ ਤਿੱਖੇ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਉਸ ਨੂੰ 17 ਟਾਂਕੇ ਲੱਗੇ ਸਨ। ਪੁਲਸ ਨੇ ਇਹ ਵੀ ਕਿਹਾ ਸੀ ਕਿ ਜਬਰ-ਜ਼ਿਨਾਹ ਹੋਇਆ ਹੀ ਨਹੀਂ। ਮਾਮਲੇ ਦੇ ਅਗਲੇ ਹੀ ਦਿਨ ਜ਼ਖ਼ਮੀ ਨੌਜਵਾਨ ’ਤੇ ਜਬਰ-ਜ਼ਿਨਾਹ ਦਾ ਕੇਸ ਦਰਜ ਹੋਣਾ ਫੋਕਲ ਪੁਆਇੰਟ ਚੌਕੀ ਦੀ ਪੁਲਸ ’ਤੇ ਸਵਾਲੀਆ ਨਿਸ਼ਾਨ ਲਾਉਂਦਾ ਹੈ।

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News