60 ਸਾਲਾ ਬਜ਼ੁਰਗ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Monday, Jul 06, 2020 - 07:32 PM (IST)

60 ਸਾਲਾ ਬਜ਼ੁਰਗ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਨਕੋਦਰ (ਰਜਨੀਸ਼, ਪਾਲੀ)— ਸਦਰ ਥਾਣੇ ਅਧੀਨ ਆਉਂਦੇ ਪਿੰਡ ਗੋਹੀਰ ਵਿਖੇ ਇਕ 60 ਸਾਲਾ ਬਜ਼ੁਰਗ ਵੱਲੋਂ ਕੁੜੀ ਨੂੰ ਕੰਮ ਕਰਨ ਦੇ ਬਹਾਨੇ ਘਰ ਬੁਲਾ ਕੇ ਜਬਰ ਜ਼ਨਾਹ ਕਰਨ ਦੀ ਸੂਚਨਾ ਮਿਲੀ ਹੈ। ਸਦਰ ਥਾਣਾ ਮੁਖੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੀੜਤ ਲੜਕੀ ਨੇ ਸ਼ਿਕਾਇਤ 'ਚ ਦੱਸਿਆ ਕਿ ਉਹ ਪੰਜਵੀਂ ਜਮਾਤ ਤੱਕ ਪੜ੍ਹੀ ਹੋਈ ਹੈ ਅਤੇ ਘਰੇਲੂ ਕੰਮਕਾਜ ਕਰਦੀ ਹੈ। ਉਹ ਤਿੰਨ ਭੈਣਾਂ ਅਤੇ ਇਕ ਭਰਾ ਹਨ। 2 ਭੈਣਾਂ ਵਿਆਹੁਤਾ ਹਨ। ਉਸ ਦੀ ਮਾਤਾ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਘਰ 'ਚ ਆਪਣੇ ਪਿਤਾ, ਛੋਟੇ ਭਰਾ ਅਤੇ ਵਿਆਹੁਤਾ ਭੈਣ ਨਾਲ ਰਹਿੰਦੀ ਹੈ।

ਪੀੜਤਾ ਨੇ ਦੱਸਿਆ ਕਿ ਉਹ ਸਫ਼ਾਈ ਦਾ ਕੰਮ ਕਰ ਕੇ ਵਾਪਸ ਘਰ ਆ ਰਹੀ ਸੀ।ਰਸਤੇ ਵਿਚ ਮੁਲਜ਼ਮ ਕੁਲਬੀਰ ਸਿੰਘ ਉਰਫ ਬਿੱਲਾ (60) ਪੁੱਤਰ ਮੰਗਲ ਸਿੰਘ ਵਾਸੀ ਪਿੰਡ ਗੋਹੀਰ ਨੇ ਉਸ ਨੂੰ ਆਵਾਜ਼ ਮਾਰ ਕੇ ਕਿਹਾ ਕਿ ਉਸ ਦੇ ਘਰ ਰਸੋਈ ਦੀ ਸਫ਼ਾਈ ਦਾ ਕੰਮ ਕਰ ਜਾਵੇ। ਉਸ ਦੇ ਕਹਿਣ 'ਤੇ ਉਹ ਉਸ ਦੇ ਘਰ ਕੰਮ ਕਰਨ ਲਈ ਚਲੀ ਗਈ। ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕੁਲਬੀਰ ਸਿੰਘ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਉਸ ਨੇ ਸਾਰੀ ਗੱਲ ਆਪਣੇ ਪਿਤਾ ਅਤੇ ਭੈਣ ਨੂੰ ਦੱਸੀ ਅਤੇ ਇਸ ਬਾਰੇ ਪੁਲਸ ਕੋਲ ਸ਼ਿਕਾਇਤ ਕੀਤੀ ਗਈ। ਸਦਰ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਕੁਲਵੀਰ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦਾ ਅੱਜ ਮੈਡੀਕਲ ਕਰਵਾਇਆ ਗਿਆ ਹੈ।


author

shivani attri

Content Editor

Related News