ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ

Thursday, Nov 12, 2020 - 07:47 PM (IST)

ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ

ਜਲੰਧਰ (ਵਰੁਣ)— ਜਲੰਧਰ ਦੇ ਇੰਡਸਟਰੀਅਲ ਏਰੀਆ 'ਚ ਇਕ ਨੌਜਵਾਨ ਵੱਲੋਂ ਆਪਣੇ ਦੋਸਤ ਦੀ 12 ਸਾਲਾ ਬੇਟੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਪਹਿਲਾਂ ਬੱਚਿਆਂ ਦੇ ਪਿਤਾ ਨਾਲ ਸ਼ਰਾਬ ਪੀਤੀ ਅਤੇ ਦੇਰ ਰਾਤ ਡਰ ਲੱਗਣ ਦਾ ਬਹਾਨਾ ਬਣਾ ਕੇ ਉਨ੍ਹਾਂ ਦੇ ਕਮਰੇ 'ਚ ਜਾ ਕੇ ਸੌਂ ਗਿਆ। ਸ਼ੱਕ ਪੈਣ 'ਤੇ ਜਦੋਂ ਬੱਚਿਆਂ ਦੇ ਪਿਤਾ ਨੇ ਕਮਰੇ 'ਚ ਜਾ ਕੇ ਵੇਖਿਆ ਤਾਂ ਆਪਣੇ ਦੋਸਤ ਨੂੰ 12 ਸਾਲਾ ਬੱਚੀ ਨਾਲ ਗਲਤ ਹਰਕਤ ਕਰਦਿਆਂ ਵੇਖ ਲਿਆ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਰੌਲਾ ਪਾਉਣ 'ਤੇ ਮੁਲਜ਼ਮ ਪੀੜਤਾ ਦੇ ਪਿਤਾ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ ਸੀ ਪਰ ਪੁਲਸ ਨੇ ਕੇਸ ਦਰਜ ਕਰਨ ਤੋਂ ਬਾਅਦ ਬੁੱਧਵਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਪੁੱਤਰ ਹਰੀ ਰਾਮ ਵਾਸੀ ਇੰਡਸਟਰੀਅਲ ਏਰੀਆ ਵਜੋਂ ਹੋਈ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਜਬਰ-ਜ਼ਿਨਾਹ ਦੇ ਮਾਮਲੇ ਵੱਧਦੇ ਜਾ ਰਹੇ ਹਨ। ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ 'ਚੋਂ ਜਬਰ-ਜ਼ਿਨਾਹ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ:   ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ


author

shivani attri

Content Editor

Related News