ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

Friday, Apr 09, 2021 - 06:45 PM (IST)

ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

ਭੋਗਪੁਰ (ਸੂਰੀ)-ਥਾਣਾ ਭੋਗਪੁਰ ਦੇ ਇਕ ਪਿੰਡ ਵਿਚ ਨਾਜਾਇਜ਼ ਸੰਬੰਧਾਂ ਕਾਰਨ ਲੜਕੀ ਦੇ ਗਰਭਵਤੀ ਹੋਣ ਅਤੇ ਗਰਭ ਨੂੰ 9 ਮਹੀਨੇ ਦਾ ਸਮਾਂ ਬੀਤਣ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਧੀ ਦੀ ਮਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਕ ਔਰਤ ਆਪਣੀ ਧੀ ਨੂੰ ਕਈ ਦਿਨਾਂ ਤੋਂ ਪਰੇਸ਼ਾਨ ਵੇਖ ਰਹੀ ਸੀ ਅਤੇ ਧੀ ਦਾ ਪੇਟ ਫੁੱਲਿਆ ਹੋਇਆ ਸੀ। ਮਾਂ ਜਦੋਂ ਵੀ ਧੀ ਨੂੰ ਪੇਟ ਫੁੱਲਣ ਦਾ ਕਾਰਨ ਪੁੱਛਦੀ ਤਾਂ ਧੀ ਆਪਣੀ ਮਾਂ ਨੂੰ ਕਹਿੰਦੀ ਸੀ ਕਿ ਉਹ ਮਿੱਟੀ ਖਾਣ ਦੀ ਆਦੀ ਹੈ, ਜਿਸ ਕਾਰਨ ਉਸ ਦਾ ਪੇਟ ਫੁੱਲ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

ਧੀ ਦੀ ਮਾਂ ਨੂੰ ਸ਼ੱਕ ਹੋਣ ’ਤੇ ਉਹ ਆਪਣੀ ਧੀ ਨੂੰ ਚੈੱਕਅਪ ਲਈ ਇਕ ਸਥਾਨਕ ਸਰਕਾਰੀ ਹਸਪਤਾਲ ਵਿਚ ਲੈ ਕੇ ਗਈ। ਉਸ ਸਮੇਂ ਕੁੜੀ ਦੀ ਮਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਜਦੋਂ ਡਾਕਟਰ ਨੇ ਦੱਸਿਆ ਕਿ ਉਸ ਦੀ ਕੁੜੀ 9 ਮਹੀਨਿਆਂ ਦੀ ਗਰਭਵਤੀ ਹੈ। ਪਰੇਸ਼ਾਨ ਮਾਂ ਨੇ ਕੁੜੀ ਨੂੰ ਇਸ ਗਰਭ ਸਬੰਧੀ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਦੇ ਪਿੰਡ ਦਾ ਮੁੰਡਾ ਵਿੱਕੀ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਪਿਛਲੇ ਕਈ ਮਹੀਨਿਆਂ ਤੋਂ ਮਰਜ਼ੀ ਖ਼ਿਲਾਫ਼ ਜਾ ਕੇ ਸੰਬੰਧ ਬਣਾ ਰਿਹਾ ਹੈ। 

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਵਿੱਕੀ ਵੱਲੋਂ ਅਜਿਹਾ ਘਿਨਾਉਣਾ ਕੰਮ ਕੀਤੇ ਜਾਣ ਕਾਰਨ ਉਹ ਗਰਭਵਤੀ ਹੋ ਗਈ ਪਰ ਡਰ ਕਾਰਨ ਉਸ ਨੇ ਇਸ ਬਾਰੇ ਕਿਸੇ ਨੂੰ ਵੀ ਨਾ ਦੱਸਿਆ। ਵੀਰਵਾਰ ਜਦੋਂ ਕੁੜੀ ਦੀ ਡਾਕਟਰੀ ਜਾਂਚ ਦੌਰਾਨ ਉਸ ਦੇ ਗਰਭਵਤੀ ਹੋਣ ਦਾ ਖ਼ੁਲਾਸਾ ਹੋਇਆ ਤਾਂ ਉਸ ਦੀ ਮਾਂ ਦਾ ਸਦਮੇ ਕਾਰਨ ਬੁਰਾ ਹਾਲ ਸੀ। 

ਥਾਣਾ ਭੋਗਪੁਰ ਨੂੰ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਪੁਲਸ ਚੌਕੀ ਪਚਰੰਗਾ ਦੇ ਇੰਚਾਰਜ ਸੁਖਜੀਤ ਸਿੰਘ ਬੈਂਸ ਕਾਲਾ ਬੱਕਰਾ ਹਸਪਤਾਲ ਪੁੱਜੇ ਅਤੇ ਡਿਊਟੀ ਡਾਕਟਰ ਪਾਸੋਂ ਜਾਣਕਾਰੀ ਲਈ, ਜਿਸ ਵਿਚ ਸਾਫ ਹੋ ਗਿਆ ਕਿ ਕੁੜੀ ਨਾਲ ਜਬਰ-ਜ਼ਿਨਾਹ ਹੁੰਦਾ ਰਿਹਾ ਅਤੇ ਕੁੜੀ ਹੁਣ 9 ਮਹੀਨੇ ਦੀ ਗਰਭਵਤੀ ਹੈ। ਪੁਲਸ ਵੱਲੋਂ ਕੁੜੀ ਦੀ ਮਾਂ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਵਿੱਕੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਬੱਸ ਯਾਤਰੀਆਂ ਨੂੰ ਨਹੀਂ ਕੋਰੋਨਾ ਦਾ ਖ਼ੌਫ਼, ਹੁਣ ਪੰਜਾਬ ਸਰਕਾਰ ਬੱਸਾਂ ਚਲਾਉਣ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News