ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ
Thursday, Sep 03, 2020 - 11:07 PM (IST)
ਕਪੂਰਥਲਾ (ਭੂਸ਼ਣ/ਮਲਹੋਤਰਾ)— 17 ਸਾਲ ਦੀ ਨਾਬਾਲਗਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਸਰਕਾਰੀ ਸਨਮਾਨਾਂ ਨਾਲ ਸ਼ਹੀਦ ਰਾਜੇਸ਼ ਕੁਮਾਰ ਨੂੰ ਦਿੱਤੀ ਗਈ ਅੰਤਿਮ ਵਿਦਾਈ, ਮਾਹੌਲ ਵੇਖ ਹਰ ਅੱਖ ਹੋਈ ਨਮ
ਜਾਣਕਾਰੀ ਅਨੁਸਾਰ ਪਿੰਡ ਲੰਗਰੋਆ ਜ਼ਿਲ੍ਹਾ ਨਵਾਂਸ਼ਹਿਰ ਨਾਲ ਸਬੰਧਤ ਇਕ ਲੜਕੀ ਨੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ 17 ਸਾਲ ਦੀ ਹੈ ਅਤੇ ਨਾਬਾਲਗ ਹੈ। ਉਹ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਕੋਲ ਕਪੂਰਥਲਾ ਖੇਤਰ ਦੇ ਨਜ਼ਦੀਕੀ ਪਿੰਡ 'ਚ ਲੰਬੇ ਸਮੇਂ ਤੋਂ ਰਹਿੰਦੀ ਹੈ।
ਇਹ ਵੀ ਪੜ੍ਹੋ: ਸ਼ਹਾਦਤ ਦਾ ਜਾਮ ਪੀਣ ਤੋਂ ਪਹਿਲਾਂ ਜਵਾਨ ਰਾਜੇਸ਼ ਨੇ ਪਰਿਵਾਰ ਨੂੰ ਕਹੇ ਸਨ ਇਹ ਆਖ਼ਰੀ ਬੋਲ (ਤਸਵੀਰਾਂ)
ਉਸ ਦੀ ਸਕੂਲ 'ਚ ਰਮਨੀਕ ਔਜਲਾ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਜਾਤੀਕੇ ਜ਼ਿਲ੍ਹਾ ਕਪੂਰਥਲਾ ਦੇ ਨਾਲ ਜਾਨ ਪਛਾਣ ਹੋ ਗਈ ਸੀ। ਰਮਨੀਕ ਔਜਲਾ ਨੇ ਉਸ ਨੂੰ ਆਪਣੀਆਂ ਗੱਲਾਂ 'ਚ ਲੈ ਕੇ ਉਸ ਨਾਲ ਦੋਸਤੀ ਕਰ ਲਈ ਅਤੇ ਉਸ ਨਾਲ ਵਿਆਹ ਕਰਨ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਜਾਲ 'ਚ ਫਸਾ ਲਿਆ। ਜਿਸ ਦੌਰਾਨ ਰਮਨੀਕ ਔਜਲਾ ਨੇ ਉਸ ਦੀ ਮਰਜੀ ਦੇ ਬਿਨਾਂ ਕਈ ਵਾਰ ਉਸ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਦੇ ਬਾਅਦ ਜਦੋਂ ਉਸ ਨੇ ਰਮਨੀਕ ਔਜਲਾ ਨੂੰ ਵਿਆਹ ਕਰਨ ਦਾ ਦਬਾਅ ਪਾਇਆ ਤਾਂ ਉਹ ਟਾਲ-ਮਟੋਲ ਕਰਨ ਲੱਗਾ ਅਤੇ ਬਾਅਦ 'ਚ ਉਸ ਨੇ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਿਸ ਕਾਰਨ ਉਹ ਤਣਾਅ 'ਚ 5 ਮਾਰਚ 2020 ਨੂੰ ਆਪਣੇ ਘਰ ਤੋਂ ਚਲੀ ਗਈ ਅਤੇ ਖਰੜ ਦੇ ਇਕ ਚਾਈਲਡ ਸੈਂਟਰ 'ਚ ਰਹਿਣ ਲੱਗੀ, ਜਿੱਥੇ ਉਹ 26 ਅਗਸਤ 2020 ਤੱਕ ਰਹੀ। ਜਿਸ ਦੇ ਬਾਅਦ ਚਾਈਲਡ ਸੈਂਟਰ ਦੇ ਮੈਂਬਰਾਂ ਨੇ ਉਸ ਦੇ ਮਾਤਾ-ਪਿਤਾ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਉਸ ਦੇ ਮਾਤਾ-ਪਿਤਾ ਉਸ ਨੂੰ ਆ ਕੇ ਚਾਈਲਡ ਸੈਂਟਰ ਤੋਂ ਲੈ ਗਏ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ
ਉਸ ਦੇ ਪਰਿਵਾਰ ਵਾਲਿਆਂ ਨੇ ਰਮਨੀਕ ਔਜਲਾ 'ਤੇ ਵਿਆਹ ਕਰਨ ਦਾ ਦਬਾਅ ਪਾਇਆ ਪਰ ਵਿਆਹ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਿਸ 'ਤੇ ਉਸਨੂੰ ਪੁਲਸ ਦੇ ਕੋਲ ਸ਼ਿਕਾਇਤ ਕਰਨੀ ਪਈ। ਥਾਣਾ ਕੋਤਵਾਲੀ ਦੀ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ 'ਤੇ ਮੁਲਜ਼ਮ ਰਮਨੀਕ ਔਜਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਰਾਜੌਰੀ 'ਚ ਸ਼ਹੀਦ ਹੋਏ ਮੁਕੇਰੀਆਂ ਦੇ ਜਵਾਨ ਦੇ ਪਰਿਵਾਰ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ ਹੋਈ ਪਿਤਾ-ਪੁੱਤਰ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦੀ ਸਖ਼ਤ ਕਾਰਵਾਈ