ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

Sunday, Sep 13, 2020 - 08:43 PM (IST)

ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਭੁਲੱਥ (ਭੁਪੇਸ਼)— ਕਸਬੇ 'ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੀ 6 ਸਾਲਾ ਮਾਸੂਮ ਬੱਚੀ ਨੂੰ ਇਕ ਵਿਅਕਤੀ ਵੱਲੋਂ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਗੰਭੀਰ ਹਾਲਤ 'ਚ ਬੱਚੀ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਚਾਕੂ ਮਾਰ ਪੁਲਸ ਮੁਲਾਜ਼ਮ ਦਾ ਕੀਤਾ ਕਤਲ (ਤਸਵੀਰਾਂ)

ਜਾਣਕਾਰੀ ਅਨੁਸਾਰ ਬੱਚੀ ਆਪਣੇ ਪਿਤਾ ਦੇ ਕੰਮ 'ਤੇ ਜਾਣ ਮਗਰੋਂ ਆਪਣੇ ਘਰ ਦੇ ਨੇੜੇ ਖੇਡ ਰਹੀ ਸੀ ਤਾਂ ਇਕ ਬਿਹਾਰੀ ਮਜ਼ਦੂਰ ਅਤੇ ਉਸ ਦਾ ਇਕ ਹੋਰ ਸਾਥੀ ਉਸ ਨੂੰ ਵਰਗਲਾ ਕੇ ਆਪਣੇ ਸਾਈਕਲ 'ਤੇ ਬਿਠਾ ਕੇ ਕਿਸੇ ਸੁੰਨਸਾਨ ਜਗ੍ਹਾ ਲੈ ਗਏ, ਜਿੱਥੇ ਉਨ੍ਹਾਂ ਮਾਸੂਮ ਨਾਲ ਜਬਰ-ਜ਼ਿਨਾਹ ਕੀਤਾ।

ਬੱਚੀ ਨੂੰ ਗੰਭੀਰ ਹਾਲਤ 'ਚ ਸਬ ਡਿਵੀਜ਼ਨ ਹਸਪਤਾਲ ਭੁਲੱਥ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਭਾਵੇਂ ਇਹ ਘਟਨਾ ਸ਼ਾਮ 3.30 ਵਜੇ ਦੀ ਸੀ ਪਰ ਦੇਰ ਸ਼ਾਮ ਡੀ. ਐੱਸ. ਪੀ. ਇਸ ਮਾਮਲੇ ਦੀ ਤਹਿਕੀਕਾਤ ਕਰਨ ਪੁੱਜੇ ਅਤੇ ਰਾਤ 10 ਵਜੇ ਤੱਕ ਇਸ ਮਾਮਲੇ ਦੀ ਵੱਖ-ਵੱਖ ਤੱਥਾਂ ਤੋਂ ਘੋਖ ਕੀਤੀ ਗਈ। ਪੁਲਸ ਵੱਲੋਂ ਇਸ ਮਾਮਲੇ ਦਾ ਪੂਰੀ ਤਰ੍ਹਾਂ ਪਤਾ ਲਾਉਣ ਲਈ ਘਟਨਾ ਸਥਾਨ ਵਾਲੀ ਸਾਈਡ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ: 3 ਸਾਲਾ ਬੱਚੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ


author

shivani attri

Content Editor

Related News