ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

9/23/2020 10:32:09 PM

ਕਪੂਰਥਲਾ/ਸੁਭਾਨਪੁਰ (ਭੂਸ਼ਣ/ਸਤਨਾਮ)— ਇਕ ਨਾਬਾਲਗ ਲੜਕੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ 'ਚ ਥਾਣਾ ਸੁਭਾਨਪੁਰ ਦੀ ਪੁਲਸ ਨੇ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ: ਪੁੱਤ ਬਣਿਆ ਕਪੁੱਤ, ਪੈਸਿਆਂ ਖਾਤਿਰ ਬਜ਼ੁਰਗ ਪਿਓ ਨੂੰ ਦਿੱਤੀ ਬੇਰਹਿਮ ਮੌਤ

ਜਾਣਕਾਰੀ ਅਨੁਸਾਰ ਸੁਭਾਨਪੁਰ ਦੇ ਨੇੜੇ ਇਕ ਪਿੰਡ ਨਾਲ ਸਬੰਧਤ ਇਕ ਜਨਾਨੀ ਨੇ ਥਾਣਾ ਸੁਭਾਨਪੁਰ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦਾ ਪਤੀ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਉਸ ਦੇ 3 ਬੱਚੇ ਹਨ। ਉਸ ਦੇ 2 ਲੜਕੇ ਵੱਡੇ ਹਨ, ਜਦਕਿ ਇਕ 1 ਛੋਟੀ ਲੜਕੀ 16 ਸਾਲ ਦੀ ਹੈ, ਜੋ ਕਿ 12ਵੀਂ ਜਮਾਤ 'ਚ ਪੜ੍ਹਦੀ ਹੈ। ਉਸ ਦੀ ਲੜਕੀ ਪਿਛਲੇ ਕਾਫੀ ਸਮੇਂ ਤੋਂ ਚੁੱਪਚਾਪ ਅਤੇ ਪਰੇਸ਼ਾਨ ਰਹਿੰਦੀ ਸੀ, ਜਿਸ ਨੂੰ ਉਸ ਨੇ ਕਈ ਵਾਰ ਪਰੇਸ਼ਾਨ ਹੋਣ ਦੇ ਸਬੰਧ 'ਚ ਪੁੱਛਿਆ ਸੀ ਪਰ ਉਸ ਦੀ ਲੜਕੀ ਉਸ ਨੂੰ ਕੁਝ ਨਹੀਂ ਦੱਸਦੀ ਸੀ।

ਇਹ ਵੀ ਪੜ੍ਹੋ: ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਕੁਸੁਮ ਦਾ ਨਾਂ ਡੀ. ਸੀ. ਨੇ ਰਾਸ਼ਟਰੀ ਬਹਾਦਰੀ ਐਵਾਰਡ ਲਈ ਕੀਤਾ ਨਾਮਜ਼ਦ

ਇਸ ਦੌਰਾਨ ਉਸ ਦੀ ਲੜਕੀ ਨੇ ਮੰਗਲਵਾਰ ਨੂੰ ਦੱਸਿਆ ਕਿ ਉਸ ਦੀ ਕਰੀਬ ਡੇਢ ਸਾਲ ਪਹਿਲਾਂ ਲਖਵਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਡੋਗਰਾਂਵਾਲ ਨਾਲ ਗੱਲਬਾਤ ਹੋ ਗਈ ਸੀ। ਇਸ ਦੌਰਾਨ ਉਸ ਦੇ ਨਾਲ ਲਖਵਿੰਦਰ ਸਿੰਘ ਨੇ ਸਰੀਰਕ ਸਬੰਧ ਵੀ ਬਣਾਏ ਸਨ ਪਰ ਮੁਲਜ਼ਮ ਲਖਵਿੰਦਰ ਸਿੰਘ ਨੇ ਉਸ ਦੀਆਂ ਸਾਰੀਆਂ ਗੱਲਾਂ ਅਤੇ ਸਰੀਰਕ ਸਬੰਧਾਂ ਦੇ ਬਾਰੇ 'ਚ ਰਮਨ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਡੋਗਰਾਂਵਾਲ ਨੂੰ ਦੱਸ ਦਿੱਤਾ ਸੀ। ਜਿਸ ਨੇ 28 ਫਰਵਰੀ 2020 ਨੂੰ ਸਵੇਰੇ ਸਵਾ 8 ਵਜੇ ਸਕੂਲ ਦੇ ਸਾਹਮਣੇ ਤੋਂ ਮੋਟਰਸਾਈਕਲ 'ਤੇ ਬੈਠਾ ਲਿਆ ਸੀ। ਜਿਸ ਦੌਰਾਨ ਮੁਲਜ਼ਮ ਲਖਵਿੰਦਰ ਸਿੰਘ ਨੇ ਉਸ ਨੂੰ ਕੋਲਡ ਡਰਿੰਕ 'ਚ ਬੇਹੋਸ਼ੀ ਵਾਲੀ ਚੀਜ਼ ਪਾ ਕੇ ਬੇਹੋਸ਼ ਕਰ ਦਿੱਤਾ ਸੀ। ਉਸ ਨੇ ਬੇਹੋਸ਼ੀ ਦੀ ਹਾਲਤ 'ਚ ਵੇਖਿਆ ਕਿ ਲਖਵਿੰਦਰ ਸਿੰਘ ਉਸ ਨੂੰ ਰਮਨ ਦੇ ਨਾਲ ਕਿਤੇ ਲੈ ਕੇ ਜਾ ਰਿਹਾ ਹੈ ਅਤੇ ਦੋਵਾਂ ਨੇ ਉਸ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ। ਜਿਸ ਦੌਰਾਨ ਉਹ ਰੋਣ ਲੱਗ ਪਈ ਅਤੇ ਮੁਲਜ਼ਮਾਂ ਨੇ ਉਸ ਨੂੰ ਘਰ ਦੇ ਬਾਹਰ ਛੱਡ ਦਿੱਤਾ ਅਤੇ ਉਸ ਨੂੰ ਕਿਸੇ ਨੂੰ ਵੀ ਕੁਝ ਵੀ ਦੱਸਣ ਤੋਂ ਮਨ੍ਹਾ ਕਰਦੇ ਹੋਏ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਵਿਕਰਮਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਲੜਕੀ ਦੇ ਬਿਆਨ ਲਏ 'ਤੇ ਮਹਿਲਾ ਪੁਲਸ ਦੀ ਮਦਦ ਨਾਲ ਮੈਡੀਕਲ ਕਰਵਾਇਆ। ਪੀੜਤਾਂ ਦੇ ਬਿਆਨਾਂ 'ਤੇ ਲਖਵਿੰਦਰ ਸਿੰਘ ਉਰਫ ਰਾਜੂ ਤੇ ਰਮਨ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ


shivani attri

Content Editor shivani attri