ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ
Friday, Apr 09, 2021 - 06:43 PM (IST)
ਕਪੂਰਥਲਾ (ਭੂਸ਼ਣ)- 15 ਮਾਰਚ 2021 ਨੂੰ ਰੇਲ ਕੋਚ ਫੈਕਟਰੀ ਦੇ ਨੇੜੇ ਇਕ 7 ਸਾਲਾ ਬੱਚੀ ਨੂੰ ਬਿਸਕੁੱਟ ਦੇਣ ਦੇ ਬਹਾਨੇ ਨਾਲ ਲਿਜਾ ਕੇ ਬੇਹਦ ਬੇਰਹਿਮੀ ਨਾਲ ਗੁਪਤ ਅੰਗ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਜ਼ੇਰੇ ਇਲਾਜ ਬੱਚੀ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੂੰ ਸਖ਼ਤ ਸਜ਼ਾ ਦਿਵਾਉਣ ਦੇ ਮਕਸਦ ਨਾਲ ਅਦਾਲਤ ਨੇ 5 ਗਵਾਹਾਂ ਦੇ ਬਿਆਨ ਰਿਕਾਰਡ ਕੀਤੇ ਗਏ।
ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ
ਜ਼ਿਕਰਯੋਗ ਹੈ ਕਿ 7 ਸਾਲਾ ਬੱਚੀ ਨੂੰ ਮੁਲਜ਼ਮ ਮੁਕੇਸ਼ ਕੁਮਾਰ ਪੁੱਤਰ ਮਨੋਜ ਮੰਡਲ ਵਾਸੀ ਬੰਗਾਲੀ ਟੋਲਾ ਬਿਹਾਰ ਨੇ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਬੱਚੀ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ’ਚ ਭਰਤੀ ਕਰਵਾਇਆ ਸੀ। ਜਿੱਥੇ ਆਪ੍ਰੇਸ਼ਨ ਤੋਂ ਬਾਅਦ ਵੀ ਬੱਚੀ ਦੀ ਹਾਲਤ ਗੰਭੀਰ ਹੋਣ ਦੇ ਕਾਰਣ ਹੁਣ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ। ਪੀੜਤ ਪੱਖ ਵੱਲੋਂ ਪ੍ਰਸਿੱਧ ਐਡਵੋਕੇਟ ਰਾਜੀਵ ਪੁਰੀ ਨੇ ਗਵਾਹਾਂ ਦੇ ਬਿਆਨ ਕਲਮਬੱਧ ਕਰਵਾਏ। ਉੱਥੇ ਹੀ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ’ਚ ਹੋਰ ਵੀ ਗਵਾਹਾਂ ਦੇ ਬਿਆਨ ਜਲਦ ਹੀ ਕਲਮਬੱਧ ਕਰਵਾਏ ਜਾਣਗੇ।
ਇਹ ਵੀ ਪੜ੍ਹੋ :ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?