ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

Monday, Jan 18, 2021 - 10:55 PM (IST)

ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

ਮੋਗਾ (ਵਿਪਨ)— ਮੋਗਾ ’ਚ ਉਸ ਸਮੇਂ ਇਨਸਾਨੀਅਤ ਸ਼ਰਮਸਾਰ ਹੋ ਗਈ ਜਦੋਂ ਇਥੇ ਦੋ ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਬੱਚੀ ਦੀ ਮਾਂ ਨੇ ਦੱਸਿਆ ਕਿ ਇਸ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦੀ ਬੱਚੀ ਰੋਂਦੀ ਹੋਈ ਘਰ ਪਹੁੰਚੀ ਅਤੇ ਉਸ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ।

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ

ਪੀੜਤਾ ਦੀ ਮਾਂ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦੇ ਗੁਆਂਢ ’ਚ ਵਿਆਹ ਸਮਾਗਮ ਸੀ। ਗਲੀ ਦੇ ਸਾਰੇ ਬੱਚੇ ਗਲੀ ’ਚ ਖੇਡ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੇ ਘਰ ਨੇੜੇ ਰਹਿਣ ਵਾਲਾ ਇਕ ਵਿਅਕਤੀ ਉਨ੍ਹਾਂ ਦੀ ਬੱਚੀ ਨੂੰ ਚਾਕਲੇਟ ਦੇਣ ਦਾ ਲਾਲਚ ਦੇ ਕੇ ਗੁਆਂਢ ’ਚ ਹੀ ਤੂੜੀ ਵਾਲੇ ਇਕ ਕੋਠੇ ’ਤੇ ਉਸ ਨੂੰ ਲੈ ਗਿਆ, ਜਿੱਥੇ ਉਸ ਨੇ ਬੱਚੀ ਨਾਲ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ। ਉਕਤ ਬੱਚੀ ਘਰ ਆ ਕੇ ਬੇਹੋਸ਼ ਹੋ ਕੇ ਡਿੱਗ ਗਈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਹੋਸ਼ ’ਚ ਆਉਣ ਤੋਂ ਬਾਅਦ ਸਾਰੀ ਘਟਨਾ ਦਾ ਪੱਤਾ ਲੱਗਾ। 

ਮੋਗਾ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੀ ਦੀ ਮਾਂ ਬੱਚੀ ਨੂੰ ਇਥੇ ਲੈ ਕੇ ਆਈ ਸੀ, ਜਿਸ ਦਾ ਮੈਡੀਕਲ ਕਰਨ ਤੋਂ ਬਾਅਦ ਉਸ ਦਾ ਇਲਾਜ ਸਿਵਲ ਹਸਪਤਾਲ ਮੋਗਾ ’ਚ ਜਾਰੀ ਹੈ। 

ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ

ਜਾਣਕਾਰੀ ਦਿੰਦੇ ਹੋਏ ਇਨਵੈਸਟੀਗੇਸ਼ਨ ਅਫ਼ਸਰ ਨੇ ਦੱਸਿਆ ਕਿ ਬੱਚੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਬੱਚੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਿਲਹਾਲ ਮੁਲਜ਼ਮ ਦੀ ਤਲਾਸ਼ ਜਾਰੀ ਹੈ। ਉਥੇ ਹੀ ਬੱਚੀ ਦੀ ਮਾਂ ਨੇ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ ਹੈ। 

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News