15 ਸਾਲਾ ਕੁੜੀ ਨੂੰ ਵਰਗਲਾ ਕੇ ਕਮਰੇ ਵਿਚ ਲੈ ਗਏ ਦੋ ਅੱਧਖੜ੍ਹ ਉਮਰ ਦੇ ਵਿਅਕਤੀ, ਫਿਰ ਜੋ ਹੋਇਆ...

Monday, Jun 05, 2023 - 12:11 PM (IST)

15 ਸਾਲਾ ਕੁੜੀ ਨੂੰ ਵਰਗਲਾ ਕੇ ਕਮਰੇ ਵਿਚ ਲੈ ਗਏ ਦੋ ਅੱਧਖੜ੍ਹ ਉਮਰ ਦੇ ਵਿਅਕਤੀ, ਫਿਰ ਜੋ ਹੋਇਆ...

ਬਨੂੜ (ਗੁਰਪਾਲ) : ਥਾਣਾ ਬਨੂੜ ਦੀ ਪੁਲਸ ਨੇ 15 ਸਾਲਾ ਮਾਸੂਮ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ 2 ਅੱਧਖੜ ਉਮਰ ਦੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਵਿਅਕਤੀਆਂ ਨੂੰ 10 ਘੰਟੇ ਅੰਦਰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਥਾਣਾ ਬਨੂੜ ਵਿਖੇ ਬੀਤੀ ਰਾਤ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 15 ਸਾਲ ਦੀ ਮਾਸੂਮ ਨਾਬਾਲਗ ਲੜਕੀ ਨੂੰ ਅਵਤਾਰ ਸਿੰਘ ਪੁੱਤਰ ਗੁਰਮੁਖ ਸਿੰਘ (45) ਵਾਸੀ ਵਾਰਡ ਨੰਬਰ-3 ਮੁਹੱਲਾ ਜੱਟਾਂ ਵਾਲ ਅਤੇ ਮਾਨ ਸਿੰਘ (52) ਪੁੱਤਰ ਭਜਨ ਸਿੰਘ ਵਾਸੀ ਵਾਰਡ 12 ਬਾਡਿਆਂ ਬਸੀ ਬਨੂੜ ਵਰਗਲਾ ਕੇ ਆਪਣੇ ਕਿਰਾਏ ਦੇ ਮਕਾਨ ’ਚ ਲੈ ਗਏ, ਜਿੱਥੇ ਉਨ੍ਹਾਂ ਦੋਵਾਂ ਨੇ ਉਸ ਦੀ ਲੜਕੀ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰਿਆ ਪੰਜਾਬ ਪੁਲਸ ਦਾ ਏ. ਐੱਸ. ਆਈ., ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

ਥਾਣਾ ਮੁਖੀ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਅਵਤਾਰ ਸਿੰਘ ਅਤੇ ਮਾਨ ਸਿੰਘ ਖ਼ਿਲਾਫ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ। ਇਸ ਦੌਰਾਨ ਦੋਵੇਂ ਭੱਜਣ ਦੀ ਤਿਆਰੀ ਕਰ ਰਹੇ ਸਨ ਕਿ ਏ. ਐੱਸ. ਆਈ. ਜਸਵਿੰਦਰ ਪਾਲ ਨੇ ਸਮੇਤ ਪੁਲਸ ਪਾਰਟੀ ਮਾਮਲਾ ਦਰਜ ਹੋਣ ਮਗਰੋਂ 10 ਘੰਟਿਆਂ ’ਚ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਮੌਸਮ ’ਚ ਆਈ ਤਬਦੀਲੀ ਤੋੜ ਰਹੀ ਰਿਕਾਰਡ, ਜੂਨ ’ਚ ਠੰਡੀਆਂ ਹੋਈਆਂ ਰਾਤਾਂ, ਜਾਣੋ ਅਗਲੇ ਦਿਨਾਂ ਦਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News