ਵਿਆਹ ਦਾ ਲਾਰਾ ਲਾ ਕੇ ਬਣਾਏ ਸਰੀਰਕ ਸੰਬੰਧ, ਨੌਜਵਾਨ ’ਤੇ ਜਬਰ-ਜ਼ਿਨਾਹ ਕਰਨ ਦਾ ਕੇਸ

Wednesday, Jun 08, 2022 - 05:28 PM (IST)

ਵਿਆਹ ਦਾ ਲਾਰਾ ਲਾ ਕੇ ਬਣਾਏ ਸਰੀਰਕ ਸੰਬੰਧ, ਨੌਜਵਾਨ ’ਤੇ ਜਬਰ-ਜ਼ਿਨਾਹ ਕਰਨ ਦਾ ਕੇਸ

ਫਗਵਾੜਾ (ਜਲੋਟਾ, ਅਭਿਸ਼ੇਕ)- ਵਿਆਹ ਦਾ ਲਾਰਾ ਲਾ ਕੇ ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਉਸ ਨੂੰ ਵਿਆਹ ਲਈ ਮਨ੍ਹਾ ਕਰਨ ਦੇ ਵਾਪਰੇ ਸਨਸਨੀਖੇਜ਼ ਮਾਮਲੇ ’ਚ ਪੁਲਸ ਵੱਲੋਂ ਮੁਲਜ਼ਮ ਨੌਜਵਾਨ ਅਤੇ ਉਸ ਦੀ ਮਾਤਾ ਖ਼ਿਲਾਫ਼ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ। ਥਾਣਾ ਸਿਟੀ ਫਗਵਾੜਾ ਵਿਖੇ ਦਰਜ ਕੀਤੇ ਗਏ ਕੇਸ ’ਚ ਸ਼ਿਕਾਇਤਕਰਤਾ ਕੁੜੀ ਨੇ ਦੋਸ਼ ਲਾਇਆ ਕਿ ਉਸ ਨਾਲ ਗੁਰਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨੇ ਵਿਆਹ ਦਾ ਲਾਰਾ ਲਾ ਕੇ ਸਰੀਰਕ ਸੰਬੰਧ ਬਣਾਏ । ਇਸ ਤੋਂ ਬਾਅਦ ਉਹ ਚੁੱਪਚਾਪ ਦੁਬਈ ਚਲਾ ਗਿਆ, ਜਿੱਥੇ ਜਾ ਕੇ ਉਸ ਨੇ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਅਹਿਮ ਖ਼ਬਰ, ਇਸ ਦਿਨ ਤੋਂ ਚੱਲੇਗੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ, ਅੱਧੇ ਕਿਰਾਏ ’ਚ ਮਿਲੇਗਾ ‘ਲਗਜ਼ਰੀ ਸਫ਼ਰ’

ਪੁਲਸ ਨੇ ਗੁਰਵਿੰਦਰ ਸਿੰਘ ਅਤੇ ਉਸ ਦੀ ਮਾਤਾ ਪਰਮਿੰਦਰ ਕੌਰ ਪਤਨੀ ਬਲਵੀਰ ਸਿੰਘ ਵਾਸੀ ਵਾਰਡ ਨੰਬਰ ਤਿੰਨ ਲੋਹੀਆਂ ਖਾਸ ਥਾਣਾ ਜ਼ਿਲ੍ਹਾ ਜਲੰਧਰ ਖ਼ਿਲਾਫ਼ ਧਾਰਾ 376,417 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤਕ ਉਕਤ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਫਰਾਰ ਚੱਲ ਰਹੇ ਹਨ। ਪੁਲਸ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਖ਼ੁਲਾਸਾ, ਮਾਨ ਸਰਕਾਰ 'ਤੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News