ਹੋਲੀ ਵਾਲੇ ਦਿਨ ਸ਼ਰਮਸਾਰ ਹੋਈ ਇਨਸਾਨੀਅਤ, ਅੱਧਖੜ ਉਮਰ ਦੇ ਵਿਅਕਤੀ ਨੇ 9 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ

Monday, Mar 21, 2022 - 05:53 PM (IST)

ਹੋਲੀ ਵਾਲੇ ਦਿਨ ਸ਼ਰਮਸਾਰ ਹੋਈ ਇਨਸਾਨੀਅਤ, ਅੱਧਖੜ ਉਮਰ ਦੇ ਵਿਅਕਤੀ ਨੇ 9 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ

ਲੁਧਿਆਣਾ (ਰਾਜ) : ਸ਼ਹਿਰ ’ਚ ਬੱਚੀਆਂ ਸੁਰੱਖਿਅਤ ਨਹੀਂ ਹਨ। ਦੋ ਦਿਨ ਪਹਿਲਾਂ ਥਾਣਾ ਸਦਰ ਦੇ ਇਲਾਕੇ ’ਚ 6 ਸਾਲ ਦੀ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦੇ ਮਾਮਲੇ ’ਚ ਅਜੇ ਮੁਲਜ਼ਮ ਫੜਿਆ ਨਹੀਂ ਗਿਆ ਸੀ ਕਿ ਉਸ ਤੋਂ ਪਹਿਲਾਂ ਹੀ ਇਥੋਂ ਦੇ ਇਕ ਇਲਾਕੇ ’ਚ ਇਕ ਅੱਧਖੜ ਉਮਰ ਦੇ ਵਿਅਕਤੀ ਨੇ 9 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਦਿੱਤਾ। ਬੱਚੀ ਗੰਭੀਰ ਹਾਲਤ ’ਚ ਸਿਵਲ ਹਸਪਤਾਲ ’ਚ ਦਾਖਲ ਹੈ। ਉਥੇ ਪੁਲਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਵਿਅਕਤੀ ਜਗਦੀਸ਼ ਰਾਮ ਖਿਲਾਫ ਜਬਰ-ਜ਼ਨਾਹ ਅਤੇ ਪੋਸਕੋ ਐਕਟ ਤਹਿਤ ਕੇਸ ਦਰਜ ਕਰ ਕੇ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਲਿਵ-ਇਨ ’ਚ ਰਹਿਣ ਵਾਲੇ ਪੁਲਸ ਮੁਲਾਜ਼ਮ ਨੇ ਏ. ਕੇ. 47 ਨਾਲ ਜਨਾਨੀ ਦੇ ਸਿਰ ’ਚ ਮਾਰੀ ਗੋਲੀ, ਮੰਜ਼ਰ ਦੇਖ ਕੰਬੇ ਲੋਕ

ਜਾਣਕਾਰੀ ਮੁਤਾਬਕ ਇਥੋਂ ਦੇ ਇਕ ਇਲਾਕੇ ’ਚ ਰਹਿਣ ਵਾਲਾ ਪਰਿਵਾਰ ਹੋਲੀ ਵਾਲੇ ਦਿਨ ਹੋਲੀ ਖੇਡ ਰਿਹਾ ਸੀ। ਇਸ ਦੌਰਾਨ 9 ਸਾਲ ਦੀ ਬੱਚੀ ਵੀ ਬਾਕੀ ਬੱਚਿਆਂ ਨਾਲ ਖੇਡ ਰਹੀ ਸੀ। ਮੁਲਜ਼ਮ ਜਗਦੀਸ਼ ਉਸੇ ਮਕਾਨ ’ਚ ਕਿਰਾਏ ’ਤੇ ਰਹਿੰਦਾ ਹੈ, ਜੋ ਕਿ 55 ਸਾਲ ਦਾ ਹੈ। ਉਸ ਨੇ ਬੱਚੀ ਨੂੰ ਬਹਾਨੇ ਨਾਲ ਆਪਣੇ ਕਮਰੇ ’ਚ ਬੁਲਾਇਆ ਅਤੇ ਉਸ ਨਾਲ ਘਿਨੌਣਾ ਕੰਮ ਕੀਤਾ। ਇਸ ਤੋਂ ਬਾਅਦ ਬੱਚੀ ਨੂੰ ਡਰਾਇਆ-ਧਮਕਾਇਆ।

ਇਹ ਵੀ ਪੜ੍ਹੋ : ਮੋਗਾ ’ਚ ਤਾਰ-ਤਾਰ ਹੋਏ ਰਿਸ਼ਤੇ, 9 ਸਾਲਾ ਭਤੀਜੀ ਦੇ ਮੂੰਹੋਂ ਚਾਚੇ ਦੀ ਕਰਤੂਤ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਇਸ ਦੌਰਾਨ ਜਦੋਂ ਬੱਚੀ ਦੀ ਮਾਂ ਘਰ ਵਾਪਸ ਆਈ ਤਾਂ ਬੱਚੀ ਰੋ ਰਹੀ ਸੀ। ਬੱਚੀ ਨੇ ਦੱਸਿਆ ਕਿ ਉਸ ਦੇ ਪੇਟ ’ਚ ਦਰਦ ਹੋ ਰਿਹਾ ਹੈ। ਮਾਂ ਨੇ ਜਦੋਂ ਪੁੱਛਿਆ ਤਾਂ ਬੱਚੀ ਬੋਲੀ ਕਿ ਅੰਕਲ ਨੇ ਉਸ ਨਾਲ ਗਲਤ ਹਰਕਤ ਕੀਤੀ ਹੈ। ਬੱਚੀ ਦੀ ਮਾਂ ਨੇ ਆਪਣੇ ਪਤੀ ਨੂੰ ਬੁਲਾ ਕੇ ਸਾਰੀ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਸੂਚਨਾ ਪੁਲਸ ਨੂੰ ਦਿੱਤੀ ਗਈ। ਉਧਰ ਏ. ਐੱਸ. ਆਈ. ਜਸਵੀਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਜਗਦੀਸ਼ ਰਾਮ ਨੂੰ ਫੜ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੋਗਾ ’ਚ ਚਿੱਟੇ ਦਾ ਕਹਿਰ ਜਾਰੀ, ਓਵਰਡੋਜ਼ ਨਾਲ ਦੋ ਦਿਨਾਂ ਵਿਚ ਲਗਾਤਾਰ ਦੂਜੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News