ਰੂਪਨਗਰ: ਨਾਬਾਲਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਕੀਤਾ ਗਰਭਵਤੀ
Thursday, Jan 07, 2021 - 06:46 PM (IST)

ਰੂਪਨਗਰ (ਵਿਜੇ ਸ਼ਰਮਾ)— ਇਥੋਂ ਦੇ ਇਕ ਪਿੰਡ ’ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦਾ ਮਾਮਲੇ ਸਾਹਮਣੇ ਆਇਆ ਹੈ। ਪੁਲਸ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਦਾ ਇਕ ਨੌਜਵਾਨ ਪਿੰਡ ਦੀ ਨਿਵਾਸੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਅੱਜ ਜਦੋਂ ਨਾਬਾਲਗ ਕੁੜੀ ਦੇ ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਕੁੜੀ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਹਿਮੀ ਨਾਲ ਕਤਲ
ਥਾਣਾ ਸਿਟੀ ਦੇ ਐੱਸ. ਐੱਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਪੀੜਤ ਦੇ ਬਿਆਨ ਨੂੰ ਲੈ ਕੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਉਕਤ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਹੋਣ ਦੀ ਗੱਲ ਜਾਂਚ ’ਚ ਸਾਹਮਣੇ ਆ ਰਹੀ ਹੈ। ਅੱਜ ਜਦੋਂ ਪੀੜਤ ਕੁੜੀ ਨੂੰ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ ਤਾਂ ਆਸ਼ਾ ਵਰਕਰ, ਚਾਈਲਡ ਹੈਲਪਲਾਈਨ ਕਰਮਚਾਰੀ ਅਤੇ ਕੁੜੀ ਦੀ ਮਾਤਾ ਮੌਜੂਦ ਸੀ।
ਇਹ ਵੀ ਪੜ੍ਹੋ : ਕਾਂਸਟੇਬਲ ਬੀਬੀ ਨਾਲ ਛੇੜਛਾੜ ਕਰਕੇ ਭੱਜਿਆ ਨੌਜਵਾਨ, ਡੇਢ ਕਿਲੋਮੀਟਰ ਤੱਕ ਪਿੱਛਾ ਕਰ ਇੰਝ ਕੀਤਾ ਕਾਬੂ