ਇਕ ਵਾਰ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਹਵਸ ’ਚ ਅੰਨ੍ਹੇ ਨੇ 9 ਸਾਲਾ ਬੱਚੀ ਨੂੰ ਵੀ ਨਾ ਬਖਸ਼ਿਆ

Tuesday, Aug 16, 2022 - 05:17 PM (IST)

ਇਕ ਵਾਰ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਹਵਸ ’ਚ ਅੰਨ੍ਹੇ ਨੇ 9 ਸਾਲਾ ਬੱਚੀ ਨੂੰ ਵੀ ਨਾ ਬਖਸ਼ਿਆ

ਜਲਾਲਾਬਾਦ (ਟੀਨੂੰ, ਸੁਮਿਤ) : ਥਾਣਾ ਅਰਨੀਵਾਲਾ ਪੁਲਸ ਨੇ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਸੰਦੀਪ ਸਿੰਘ ਨਾਮਕ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਨੇ ਦੱਸਿਆ ਕਿ ਬੀਤੀ 12 ਅਗਸਤ ਨੂੰ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਦੀ 9 ਸਾਲਾਂ ਬੱਚੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ ਜਦੋਂ ਬੱਚੀ ਕਾਫੀ ਦੇਰ ਬਾਅਦ ਘਰ ਵਾਪਸ ਆਈ ਤਾਂ ਉਸਦੇ ਕੱਪੜਿਆਂ ’ਤੇ ਲੱਗੇ ਖੂਨ ਦੇ ਦਾਗ ਵੇਖ ਕੇ ਜਦੋਂ ਉਸਨੂੰ ਪੁੱਛਿਆ ਤਾ ਬੱਚੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲਾ ਦੋਸ਼ੀ ਸੰਦੀਪ ਸਿੰਘ ਉਸਨੂੰ ਖੇਤ ਵਿਚ ਲੈ ਗਿਆ ਅਤੇ ਉਸ ਨਾਲ ਗੰਦੀ ਹਰਕਤ ਕੀਤਾ। 

ਇਹ ਵੀ ਪੜ੍ਹੋ : ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਸ ਨੂੰ ਚਿਤਾਵਨੀ, ਸਿੱਧੂ ਮੂਸੇਵਾਲਾ ਦਾ ਵੀ ਕੀਤਾ ਜ਼ਿਕਰ

ਬੱਚੀ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ। ਉਧਰ ਥਾਣਾ ਅਰਨੀਵਾਲਾ ਮੁਖੀ ਇੰਸਪੈਕਟਰ ਮੈਡਮ ਵੀਰਾ ਰਾਣੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਸੰਦੀਪ ਸਿੰਘ ਨਿਵਾਸੀ ਅਰਨੀ ਵਾਲਾ ਸ਼ੇਖ ਸੁਭਾਨ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਦੋਸ਼ੀ ਦੀ ਭਾਲ ਜਾਰੀ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸ਼ਿਮਲਾ ਲਈ ਨਿਕਲੇ ਦੋਸਤਾਂ ਨਾਲ ਰਸਤੇ ’ਚ ਵਾਪਰਿਆ ਹਾਦਸਾ, ਮੌਤ ਨੇ ਤੋੜ ਦਿੱਤੀ ਯਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News