ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਨਾਹ

07/20/2017 7:15:31 AM

ਮੋਗਾ (ਆਜ਼ਾਦ) - ਜ਼ਿਲੇ ਦੇ ਨੇੜਲੇ ਪਿੰਡ ਦੀ ਇਕ ਲੜਕੀ ਨੂੰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਹੀ ਵਿਆਹ ਦਾ ਝਾਂਸਾ ਦੇ ਕੇ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤਾ ਨੇ ਦੱਸਿਆ ਕਿ ਉਹ ਘਰੇਲੂ ਕੰਮਕਾਜ ਕਰਦੀ ਹੈ। ਉਨ੍ਹਾਂ ਦਾ ਇਕ ਨਜ਼ਦੀਕੀ ਰਿਸ਼ਤੇਦਾਰ ਰਜਿੰਦਰ ਸਿੰਘ ਨਿਵਾਸੀ ਪਿੰਡ ਕਾਹਨ ਸਿੰਘ ਵਾਲਾ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਹਾਂਗਕਾਂਗ ਤੋਂ ਆਇਆ ਸੀ। ਨਜ਼ਦੀਕੀ ਰਿਸ਼ਤੇਦਾਰੀ ਹੋਣ ਕਰ ਕੇ ਉਹ ਅਕਸਰ ਹੀ ਸਾਡੇ ਘਰ ਵੀ ਆਉਂਦਾ-ਜਾਂਦਾ ਸੀ। ਉਸ ਨੇ ਮੈਨੂੰ ਆਪਣੇ ਪਿਆਰ ਦੇ ਜਾਲ 'ਚ ਫਸਾ ਲਿਆ ਅਤੇ ਕਿਹਾ ਕਿ ਉਹ ਵਿਦੇਸ਼ ਰਹਿੰਦਾ ਹੈ। ਉਹ ਉਸ ਨੂੰ ਵੀ ਆਪਣੇ ਨਾਲ ਵਿਆਹ ਕਰਵਾ ਕੇ ਵਿਦੇਸ਼ ਹਾਂਗਕਾਂਗ ਲੈ ਜਾਵੇਗਾ। ਮੈਂ ਉਸ ਦੇ ਜਾਲ ਵਿਚ ਫਸ ਗਈ। ਉਹ ਮੇਰੇ ਨਾਲ ਮੇਰੀ ਮਰਜ਼ੀ ਦੇ ਬਗੈਰ ਜਬਰ-ਜ਼ਨਾਹ ਕਰਦਾ ਰਿਹਾ ਅਤੇ ਹੁਣ ਉਸ ਨੇ ਮੇਰੇ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਤਰ੍ਹਾਂ ਮੇਰੇ ਨਾਲ ਉਸ ਨੇ ਧੋਖਾ ਕੀਤਾ ਹੈ, ਜਿਸ 'ਤੇ ਮੈਂ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ, ਜਿਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਦੋਸ਼ੀ ਰਜਿੰਦਰ ਸਿੰਘ ਖਿਲਾਫ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸਹਾਇਕ ਥਾਣੇਦਾਰ ਬਲਜੀਤ ਕੌਰ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਦੀ ਗ਼੍ਰਿਫਤਾਰੀ ਅਜੇ ਬਾਕੀ ਹੈ।


Related News