ਪੰਜਾਬ ''ਚ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਕਰਨ ਗਈ ਔਰਤ, ਅੱਗਿਓਂ ਲਾੜੀ ਦੇ ਭਰਾ ਨੇ ਕੀਤਾ ਸ਼ਰਮਨਾਕ ਕਾਰਾ

05/24/2024 8:38:51 AM

ਫਗਵਾੜਾ (ਜਲੋਟਾ)- ਥਾਣਾ ਸਿਟੀ ਪੁਲਸ ਦੀ ਇਕ ਵਿਆਹੁਤਾ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੌਜਵਾਨ ਨੇ ਵਿਆਹੁਤਾ ਔਰਤ ਨੂੰ ਆਪਣੀ ਭੈਣ ਦੇ ਵਿਆਹ 'ਚ ਸੱਦਾ ਦੇ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਉਸ ਦੀਆਂ ਅਸ਼ਲੀਲ ਤਸਵੀਰਾਂ ਆਪਣੇ ਮੋਬਾਈਲ ਫ਼ੋਨ 'ਤੇ ਖਿਚ ਕੇ ਇਨ੍ਹਾਂ ਨੂੰ ਵਾਇਰਲ ਕਰਨ ਦੀਆਂ ਧਮਕੀਆਂ ਦੇ ਵਿਆਹੁਤਾ ਔਰਤ ਨਾਲ ਜ਼ਬਰਦਸਤੀ ਕਈ ਵਾਰ ਸਰੀਰਕ ਸਬੰਧ ਬਣਾਏ। 

ਇਹ ਖ਼ਬਰ ਵੀ ਪੜ੍ਹੋ - ਅਯੁੱਧਿਆ ਤੋਂ ਮਿਲੀਆਂ ਪੰਜਾਬ ਦੇ 2 ਬੱਚਿਆਂ ਦੀ ਲਾਸ਼ਾਂ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਇਸ ਮਾਮਲੇ ਸਬੰਧੀ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਦਰਜ ਕਰਵਾਏ ਆਪਣੇ ਬਿਆਨ 'ਚ ਦੱਸਿਆ ਹੈ ਕਿ ਰਾਹੁਲ ਸ਼ਰਮਾ ਉਰਫ ਹੈਰੀ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਚਾਚੋਕੀ ਫਗਵਾੜਾ ਅਕਸਰ ਵਾਈ-ਫਾਈ ਠੀਕ ਕਰਨ ਲਈ ਉਸ ਦੇ ਘਰ ਆਉਂਦਾ ਜਾਉਂਦਾ ਰਹਿੰਦਾ ਸੀ। ਇਸੇ ਦੌਰਾਨ ਦੋਸ਼ੀ ਰਾਹੁਲ ਸ਼ਰਮਾ ਉਰਫ ਹੈਰੀ ਨੇ ਉਸ ਨੂੰ ਦੱਸਿਆ ਕਿ ਉਹ ਬਹੁਤ ਗਰੀਬ ਪਰਿਵਾਰ ਤੋਂ ਹੈ ਅਤੇ ਉਸ ਨੇ ਆਪਣੀ ਭੈਣ ਦਾ ਵਿਆਹ ਕਰਨਾ ਹੈ। ਉਸ ਦੀ ਵਿੱਤੀ ਹਾਲਤ ਦੇਖ ਕੇ ਉਸ ਨੇ ਉਸ ਨੂੰ ਇਕ ਲੱਖ ਰੁਪਏ ਉਧਾਰ ਦੇ ਦਿੱਤੇ। ਇਸ ਤੋਂ ਬਾਅਦ ਉਹ ਰਾਹੁਲ ਸ਼ਰਮਾ ਉਰਫ ਹੈਰੀ ਦੇ ਘਰ ਉਸ ਦੀ ਭੈਣ ਦੇ ਵਿਆਹ 'ਚ ਸ਼ਾਮਲ ਹੋਣ ਲਈ ਗਈ, ਜਿੱਥੇ ਉਹ ਕਰੀਬ ਤਿੰਨ ਦਿਨਾਂ ਤੱਕ ਰਹੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Russian ਕੁੜੀ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਪੂਰਾ ਮਾਮਲਾ (ਵੀਡੀਓ)

ਇਸੇ ਦੌਰਾਨ ਰਾਹੁਲ ਸ਼ਰਮਾ ਉਰਫ ਹੈਰੀ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਦਿੱਤਾ ਅਤੇ ਆਪਣੇ ਮੋਬਾਇਲ ਫੋਨ ਤੋਂ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ ਅਤੇ ਕੁਝ ਦਿਨਾਂ ਬਾਅਦ ਉਸ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਰਾਹੁਲ ਸ਼ਰਮਾ ਉਰਫ ਹੈਰੀ ਨੇ ਉਸ ਨੂੰ ਉਕਤ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੱਤੀ ਅਤੇ ਫਿਰ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਹ ਉਸ ਨਾਲ ਲਗਾਤਾਰ ਜਬਰ ਜ਼ਿਨਾਹ ਕਰਦਾ ਰਿਹਾ। ਥਾਣਾ ਸਿਟੀ ਪੁਲਸ ਨੇ ਮੁਲਜ਼ਮ ਰਾਹੁਲ ਸ਼ਰਮਾ ਉਰਫ ਹੈਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਰਾਹੁਲ ਸ਼ਰਮਾ ਉਰਫ ਹੈਰੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News