ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕੁੱਟਮਾਰ, ਹਾਲਤ ਨਾਜ਼ੁਕ

Wednesday, Feb 23, 2022 - 02:35 PM (IST)

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕੁੱਟਮਾਰ, ਹਾਲਤ ਨਾਜ਼ੁਕ

ਜਲੰਧਰ (ਸੋਨੂੰ)- ਜਲੰਧਰ ਵਿਚੋਂ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਸਿਵਲ ਹਸਪਤਾਲ ਵਿਖੇ ਪਰਸ਼ੂ ਰਾਮ ਕਾਲੋਨੀ ਦੀ ਰਹਿਣ ਵਾਲੀ ਪੀੜਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਈ ਤਾਂ ਉਸ ਦੀ ਕੁੜੀ ਨੇ ਉਸ ਨੂੰ ਚਾਹ ਦੇ ਕੇ ਆਪਣੇ ਕਮਰੇ ਵਿੱਚ ਪੜ੍ਹਨ ਚਲੀ ਗਈ। ਉਸ ਤੋਂ ਬਾਅਦ ਕਰਨ ਨਾਮ ਦਾ ਮੁੰਡਾ ਜੋਕਿ ਬਚਿੰਤ ਨਗਰ ਦਾ ਰਹਿਣ ਵਾਲਾ ਹੈ, ਉਸ ਦੀ ਕੁੜੀ ਦੇ ਨਾਲ ਜ਼ਬਰਦਸਤੀ ਕਰਨ ਲੱਗ ਪਿਆ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਇਸ ਦੇ ਇਲਾਵਾ ਬਾਹਰ ਗਲੀ ਵਿੱਚ ਉਸ ਦੇ ਨਾਲ ਕਾਫ਼ੀ ਕੁੱਟਮਾਰ ਵੀ ਕੀਤੀ। 

ਇਹ ਵੀ ਪੜ੍ਹੋ: ਪੰਜਾਬ ’ਚ ‘ਅਪਕਮਿੰਗ ਸਰਕਾਰ’ ਨੂੰ ਲੈ ਕੇ ਸ਼ਸ਼ੋਪੰਜ ’ਚ ਅਫ਼ਸਰਸ਼ਾਹੀ

ਉਸ ਨੇ ਕਿਹਾ ਹੈ ਕਿ ਕਰਨ ਨਾਮ ਦਾ ਮੁੰਡਾ ਪਹਿਲਾਂ ਵੀ ਗਲੀ ਵਿੱਚ ਕਾਫ਼ੀ ਵਾਰ ਚੱਕਰ ਮਾਰਦਾ ਸੀ ਤਾਂ ਉਸ ਦੀ ਕੁੜੀ ਨੇ ਮਨ੍ਹਾ ਵੀ ਕੀਤਾ ਸੀ ਤਾਂ ਉਸ ਵੱਲੋਂ ਕਿਹਾ ਗਿਆ ਸੀ ਕਿ ਉਹ ਇਸ ਤਰ੍ਹਾਂ ਹੀ ਇਥੇ ਗੇੜੀਆਂ ਮਰੇਗਾ ਅਤੇ ਉਸ ਦਾ ਮਾਮਾ ਪ੍ਰਧਾਨ ਹੈ, ਜੋ ਕਰਨਾ ਹੈ ਕਰ ਲਓ। ਇਸ ਦੇ ਨਾਲ ਹੀ ਪੀੜਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ ਤਾਂ ਕੁੜੀ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਅਤੇ ਡਾਕਟਰਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕੁੜੀ ਦੇ ਨਾਲ ਜਬਰ-ਜ਼ਿਨਾਹ ਹੋਇਆ ਹੈ।

ਫਿਲਹਾਲ ਡਾਕਟਰਾਂ ਵੱਲੋਂ ਹੁਣ ਚੈੱਕਅੱਪ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਮੌਕੇ 'ਤੇ ਆਏ ਪੁਲਸ ਅਧਿਕਾਰੀ ਪਾਇਲਟ ਕਰਤਾਰ ਸਿੰਘ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁੜੀ ਦੀ ਹਾਲਤ ਨਾਜ਼ੁਕ ਹੈ ਅਤੇ ਜਿੱਦਾਂ ਹੀ ਕੁੜੀ ਦੀ ਹਾਲਤ 'ਚ ਸੁਧਾਰ ਹੁੰਦਾ ਹੈ ਤਾਂ ਕੁੜੀ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਡਾਕਟਰੀ ਰਿਪੋਰਟ ਦੇ ਮੁਤਾਬਕ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਮੁਕੰਦਪੁਰ: ਇਕਤਰਫ਼ਾ ਪਿਆਰ 'ਚ ਸਿਰਫਿਰੇ ਆਸ਼ਿਕ ਦਾ ਕਾਰਾ, ਕੁੜੀ ਦੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News