ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Saturday, Aug 15, 2026 - 02:39 PM (IST)

ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਨੰਗਲ (ਸੈਣੀ)- ਨੰਗਲ ਵਿਖੇ ਇਕ ਨਾਬਾਲਗ ਕੁੜੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨੰਗਲ ਥਾਣੇ ਵਿਚ ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਨੰਗਲ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਇਕ ਮਹਿਲਾ ਨੇ ਵੀਰਵਾਰ ਨੂੰ ਪੁਲਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੀ ਕਰੀਬ 14-15 ਸਾਲਾ ਕੁੜੀ ਨਾਲ ਇਕ ਲੜਕੇ ਵੱਲੋਂ ਕਥਿਤ ਜਬਰ-ਜ਼ਨਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਤੁਰੰਤ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਅਤੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਵੀ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁੰਡੇ ਦੀ ਉਮਰ ਕਰੀਬ 16 ਸਾਲ ਹੈ ਅਤੇ ਪੁਲਸ ਨੇ ਲੜਕੇ ਦਾ ਮੋਬਾਇਲ ਫੋਨ ਵੀ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਇਸ ਘਟਨਾ ਨਾਲ ਸਬੰਧਤ ਇਕ ਵੀਡੀਓ ਨੰਗਲ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿਚ ਵਾਇਰਲ ਹੋਈ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਸਾਈਬਰ ਕ੍ਰਾਈਮ ਸ਼ਾਖਾ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਹ ਵੀਡੀਓ ਮੌਜੂਦ ਹੈ ਤਾਂ ਉਹ ਤੁਰੰਤ ਇਸ ਨੂੰ ਡਿਲੀਟ ਕਰ ਦੇਣ ਅਤੇ ਇਸ ਨੂੰ ਅੱਗੇ ਵਾਇਰਲ ਜਾਂ ਸਾਂਝਾ ਕਰਨ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਸਾਈਬਰ ਕ੍ਰਾਈਮ ਸ਼ਾਖਾ ਵੱਲੋਂ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News