ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

Monday, Jul 08, 2024 - 09:49 AM (IST)

ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਲੋਹੀਆਂ ਖਾਸ (ਸੁਖਪਾਲ ਰਾਜਪੂਤ)- ਖਾੜੀ ਦੇ ਦੋ ਦੇਸ਼ਾਂ 'ਚ ਜਾਨ ਬਚਾ ਕੇ ਵਿਧਵਾ ਮਾਂ ਦੀ ਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤ ਆਈ। ਟ੍ਰੈਵਲ ਏਜੰਟਾਂ ਨੇ ਧੋਖੇ ਨਾਲ ਉਸ ਨੂੰ ਮਸਕਟ ਓਮਾਨ 'ਚ ਵੇਚ ਦਿੱਤਾ ਸੀ। ਲੜਕੀ ਨੂੰ ਛੱਡਣ ਦੇ ਬਦਲੇ ਚ ਉਹ ਲੱਖਾਂ ਰੁਪਏ ਦੀ ਮੰਗ ਕਰ ਰਹੇ ਸਨ। ਖਾੜੀ ਦੇਸ਼ਾਂ ਚ 5 ਮਹੀਨੇ ਨਰਕ ਭਰੀ ਜਿੰਦਗੀ ਬਤੀਤ ਕਰਕੇ ਵਾਪਿਸ ਪਰਤੀ ਪੀੜਤਾ ਨੇ ਰੌਂਗੰਟੇ ਖੜੇ ਕਰਨ ਵਾਲੀ ਆਪਣੀ ਦੁੱਖ ਭਰੀ ਦਾਸਤਾਂ ਸੁਣਾਉਂਦਿਆ ਦੱਸਿਆ ਕਿ ਕਿਵੇਂ ਏਜੰਟਾਂ ਨੇ ਉਸ ਨੂੰ ਦੁਬਈ, ਮਸਕਟ ਅਤੇ ਆਬੂ ਧਾਬੀ ਵਰਗੇ ਮੁਲਕਾਂ ਚ ਫਸਾ ਦਿੱਤਾ ਸੀ। 

ਇਹ ਖ਼ਬਰ ਵੀ ਪੜ੍ਹੋ - 12ਵੀਂ ਦੀ ਵਿਦਿਆਰਥਣ ਨੂੰ ਵਿਆਹ ਲਈ ਮਜਬੂਰ ਕਰਦਾ ਸੀ ਨੌਜਵਾਨ, ਫਿਰ ਕੁੜੀ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ

ਜਲੰਧਰ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਨਿਰਮਲ ਕੁਟੀਆ 'ਚ ਆਪਣੀ ਹੱਡ ਬੀਤੀ ਸੁਣਾਉਂਦਿਆ ਕਿਹਾ ਕਿ ਉਸ ਨੂੰ ਟ੍ਰੈਵਲ ਏਜੰਟ ਨੇ ਦੁਬਈ ਭੇਜਣ ਦਾ 30 ਹਜ਼ਾਰ ਲਿਆ ਸੀ ਪਰ ਉਨ੍ਹਾਂ ਨੇ ਧੋਖਾ ਕਰਕੇ ਉਸ ਨੂੰ ਮਸਕਟ 'ਚ ਫਸਾ ਦਿੱਤਾ। ਜਿੱਥੇ ਉਸ ਦੀ ਰੋਜ਼ਾਨਾ ਕੁੱਟਮਾਰ ਹੁੰਦੀ ਸੀ। ਉਸ ਨੂੰ ਚਮੜੇ ਦੀਆਂ ਬੈਲਟਾਂ ਨਾਲ ਕੁੱਟਿਆ ਜਾਂਦਾ ਸੀ ਤੇ ਸਰੀਰ ’ਤੇ ਲਾਸ਼ਾਂ ਤੱਕ ਪੈ ਜਾਂਦੀਆਂ ਸਨ। ਸਾਰਾ ਦਿਨ ਘਰ ਦਾ ਕੰਮ ਕਰਵਾਉਣ ਤੋਂ ਬਾਅਦ ਉੱਥੇ ਇਕ ਦਫ਼ਤਰ 'ਚ ਜਿੰਦਰਾ ਲਾ ਕੇ ਉਸ ਨੂੰ ਕੈਦ ਕਰ ਦਿੱਤਾ ਜਾਂਦਾ ਸੀ। ਪੀੜਤਾ ਨੇ ਦੱਸਿਆ ਕਿ 2 ਮਹੀਨੇ ਬੀਤਣ ’ਤੇ ਇਕ ਵਾਰ ਤਾਂ ਉਸ ਨੇ ਆਸ ਛੱਡ ਦਿੱਤੀ ਸੀ ਕਿ ਉਹ ਇੱਥੋਂ ਬਚ ਕੇ ਜਿਉਂਦੀ ਨਿਕਲ ਵੀ ਸਕੇਗੀ ਜਾਂ ਫਿਰ ਇੱਥੇ ਹੀ ਮਰ ਖੱਪ ਜਾਵੇਗੀ। ਉਸ ਨੇ ਦੱਸਿਆ ਕਿ ਉੱਥੇ ਉਨ੍ਹਾਂ 'ਤੇ ਕੀਤਾ ਜਾ ਰਿਹਾ ਤਸ਼ਦੱਦ ਬਹੁਤ ਹੀ ਭਿਆਨਕ ਹੁੰਦਾ ਸੀ ਤੇ ਕਈ ਵਾਰ ਇੰਨੀ ਮਾਰ ਕੁੱਟ ਕਾਰਨ ਉਹ ਬੇਹੋਸ਼ ਹੋ ਜਾਂਦੀ ਸੀ। ਪੀੜਤ ਲੜਕੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੇਂ ਸਿਰ ਮਦਦ ਨਾ ਕੀਤੀ ਹੁੰਦੀ ਤਾਂ ਅਰਬ ਮੁਲਕ 'ਚੋਂ ਵਾਪਸ ਆਉਣਾ ਉਸ ਦਾ ਸਿਰਫ ਇਕ ਸੁਫਨਾ ਹੀ ਬਣ ਕਿ ਰਹਿ ਗਿਆ ਸੀ। 

ਉਹ ਫਰਵਰੀ 2024 ਦੌਰਾਨ ਆਪਣੀ ਸਹੇਲੀ ਰਾਹੀਂ ਪਰਿਵਾਰ ਦੇ ਹਾਲਾਤ ਸੁਧਾਰਣ ਲਈ ਦੁਬਈ ਗਈ ਸੀ। ਪਿਤਾ ਦੀ ਮੌਤ ਤੋਂ ਉਸ ਦੇ ਪਰਿਵਾਰ 'ਚ ਉਸ ਦੀ ਵਿਧਵਾ ਮਾਂ, 2 ਛੋਟੀਆਂ ਭੈਣਾਂ ਅਤੇ 1 ਭਰਾ ਹੈ। ਪਰਿਵਾਰ 'ਚ ਵੱਡੀ ਹੋਣ ਕਾਰਨ ਆਰਥਿਕ ਹਾਲਾਤ ਨੂੰ ਦੇਖਦਿਆਂ ਹੋਇਆ ਉਸ ਵੱਲੋਂ ਬਾਹਰ ਜਾਣ ਦਾ ਇਹ ਫ਼ੈਸਲਾ ਲਿਆ ਗਿਆ ਸੀ, ਪਰ ਉਸ ਦਾ ਇਹ ਫੈਸਲਾ ਉਸ ਦੀ ਜ਼ਿੰਦਗੀ ਲਈ ਉਸ ਵੇਲੇ ਕਾਲ ਬਣ ਗਿਆ, ਜਦੋਂ ਉਸ ਨੂੰ ਏਜੰਟਾਂ ਨੇ ਅੱਗੇ ਮਸਕਟ ਓਮਾਨ 'ਚ ਵੇਚ ਦਿੱਤਾ। ਉਸ ਨੂੰ ਉੱਥੇ ਠੀਕ ਤਰ੍ਹਾਂ ਨਾਲ ਖਾਣਾ ਵੀ ਨਹੀਂ ਸੀ ਦਿੱਤਾ ਜਾਂਦਾ ਸੀ ਤੇ ਉਹ ਬਿਮਾਰ ਹੋਣ 'ਤੇ ਇਲਾਜ ਵੀ ਨਹੀ ਕਰਵਾਇਆ ਜਾਂਦਾ ਸੀ। ਆਪਣੀਆਂ ਅੱਖਾਂ 'ਚ ਆਏ ਹੰਝੂ ਪੂੰਝਦਿਆਂ ਉਸ ਲੜਕੀ ਨੇ ਦੱਸਿਆ ਕਿ ਉਸ ਦੀ ਵਿਧਵਾ ਮਾਂ ਨੇ ਹਿੰਮਤ ਨਾ ਹਾਰੀ ਤੇ ਉਸ ਨੇ ਕਿਸੇ ਤਰ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ ਤੇ ਉਸ ਦੀ ਜਾਨ ਬਚ ਸਕੀ। ਪੀੜਤ ਲੜਕੀ ਦੀ ਵਿਧਵਾ ਮਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਏਜੰਟ ਦੇ ਬਹੁਤ ਤਰਲੇ ਪਾਏ ਤੇ ਕਿਹਾ ਕਿ ਉਸ ਦੀ ਲੜਕੀ ਨੂੰ ਵਾਪਸ ਭੇਜ ਦਿਓ। ਪਰ ਏਜੰਟ ਵੱਲੋਂ ਉਸ ਕੋਲੋਂ ਲੜਕੀ ਦੀ ਵਾਪਸੀ ਲਈ ਲੱਖਾਂ ਰੁਪਏ ਮੰਗੇ ਜਾ ਰਹੇ ਸੀ ਤੇ ਪੈਸੇ ਨਾ ਹੋਣ ਕਾਰਨ ਉਸ ਨੇ ਆਪਣੀ ਲੜਕੀ ਦੀ ਵਾਪਸੀ ਦੀ ਉਮੀਦ ਤੱਕ ਛੱਡ ਦਿੱਤੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

ਇਸ ਮੌਕੇ ਜਾਣਕਾਰੀ ਦਿੰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਆਪਣਿਆਂ ਜਾਂ ਏਜੰਟਾਂ ਤੇ ਭਰੋਸਾ ਨਾ ਕੀਤਾ ਜਾਵੇ, ਕਿਉ ਕਿ ਹੁਣ ਤੱਕ ਸਾਰੇ ਟ੍ਰੈਵਲ ਏਜੰਟਾਂ ਨੇ ਲੋਕਾਂ ਨੂੰ ਠੱਗਿਆ ਹੀ ਹੈ। ਉਨ੍ਹਾਂ ਕਿਹਾ ਕਿ ਖਾੜੀ ਦੇਸ਼ਾਂ 'ਚ ਲਗਾਤਰ ਦੇਸ਼ ਦੀਆਂ ਔਰਤਾਂ ਦੇ ਹੋ ਰਹੇ ਸ਼ੋਸ਼ਣ 'ਤੇ ਠੱਲ ਪਾਉਣ ਦੀ ਲੋੜ ਹੈ। ਉੱਥੇ ਲੜਕੀਆਂ ਦੇ ਜੋ ਹਲਾਤ ਬਣੇ ਹੋਏ ਹਨ, ਉਹ ਬਹੁਤ ਹੀ ਤਰਸਯੋਗ ਹਨ। ਉਨ੍ਹਾਂ ਵਿਦੇਸ਼ ਮੰਤਰਾਲੇ ਤੇ ਖਾਸ ਕਰ ਭਾਰਤੀ ਦੂਤਾਵਾਸਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਕੀਤੀਆਂ ਸਾਰਥਕ ਕੋਸ਼ਿਸ਼ਾਂ ਸਦਕਾ ਇਨ੍ਹਾਂ ਲੜਕੀਆਂ ਨੂੰ ਬਚਾ ਕਿ ਸਹੀ ਸਲਾਮਤ ਵਾਪਸ ਪਰਿਵਾਰਾਂ ਤੱਕ ਲਿਆਂਦਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News