ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ

Thursday, Mar 03, 2022 - 09:47 AM (IST)

ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਨੇ ਨਵ-ਵਿਆਹੁਤਾ ਕੁੜੀ ਦਾ ਦਿਨ-ਦਿਹਾੜੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਆਪਣੇ ਵੀ ਕਿਰਚ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਹ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਕੁੜੀ ਦਾ ਕੁੱਝ ਦਿਨ ਪਹਿਲਾਂ ਹੋਰ ਜਗ੍ਹਾ ਵਿਆਹ ਹੋ ਗਿਆ ਸੀ। ਗੰਭੀਰ ਜ਼ਖ਼ਮੀ ਹੋਣ ’ਤੇ ਮੁੰਡੇ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਆਈ ਦੁਖਦਾਇਕ ਖ਼ਬਰ, ਬਰਨਾਲਾ ਦੇ ਨੌਜਵਾਨ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦਾ ਮਨਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਦਾ ਕੁੱਝ ਦਿਨ ਪਹਿਲਾ ਸਿਰਸਾ ਜ਼ਿਲ੍ਹਾ ’ਚ ਵਿਆਹ ਹੋਇਆ ਸੀ, ਜੋ ਵਿਆਹ ਤੋਂ ਬਾਅਦ ਅੱਜ ਆਪਣੇ ਪੇਕੇ ਪਿੰਡ ਤਲਵੰਡੀ ਸਾਬੋ ਆਈ ਸੀ। ਇਸ ਦੌਰਾਨ ਚਰਨਜੀਤ ਸਿੰਘ ਚਰਨੀ ਨੇ ਦੁਪਹਿਰ ਸਮੇਂ ਭਾਈ ਡੱਲ ਸਿੰਘ ਪਾਰਕ ਨੇੜੇ ਤੇਜ਼ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਨੇ ਤੇਜ਼ ਹਥਿਆਰ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਦੇ ਉਨ੍ਹਾਂ ਥਾਣਾ ਤਲਵੰਡੀ ਸਾਬੋ ਨੂੰ ਜਾਣਕਾਰੀ ਦਿੱਤੀ ਜਿਸ ’ਤੇ ਥਾਣਾ ਮੁਖੀ ਤਲਵੰਡੀ ਸਾਬੋ ਰਵਿੰਦਰ ਸਿੰਘ ਮੌਕੇ ’ਤੇ ਪੁੱਜ ਗਏ ਅਤੇ ਐਂਬੂਲੈਂਸ ਰਾਹੀਂ ਦੋਵਾਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ। ਕੁੜੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਮੁੰਡੇ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ : ਆਸਮਾਨ ਛੂਹ ਰਹੇ ਨੇ ਹਵਾਈ ਟਿਕਟਾਂ ਦੇ ਭਾਅ, ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਲਈ ਵਧੀ ਪ੍ਰੇਸ਼ਾਨੀ 

ਉਧਰ ਦੂਜੇ ਪਾਸੇ ਜਸਮੀਤ ਸਿੰਘ ਡੀ. ਐੱਸ. ਪੀ. ਤਲਵੰਡੀ ਸਾਬੋ ਨੇ ਦੱਸਿਆ ਕਿ ਦੋਵੇਂ ਮੁੰਡਾ-ਕੁੜੀ ਇਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਅੱਜ ਕੁੜੀ ਵਿਆਹ ਤੋਂ ਬਾਅਦ ਆਪਣੇ ਪੇਕੇ ਘਰ ਆਈ ਸੀ, ਜਿਸ ਦੌਰਾਨ ਮੁੰਡੇ ਨੇ ਉਸ ਦਾ ਤੇਜ਼ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਤੇ ਖੁਦ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Anuradha

Content Editor

Related News