ਬਠਿੰਡਾ ’ਚ ਵੱਡੀ ਵਾਰਦਾਤ, ਬੱਸ ਸਟੈਂਡ ’ਤੇ ਨੌਜਵਾਨ ਕੁੜੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Friday, Nov 18, 2022 - 06:38 PM (IST)

ਬਠਿੰਡਾ ’ਚ ਵੱਡੀ ਵਾਰਦਾਤ, ਬੱਸ ਸਟੈਂਡ ’ਤੇ ਨੌਜਵਾਨ ਕੁੜੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਬਠਿੰਡਾ (ਵਿਜੇ) : ਬਠਿੰਡਾ ਦੇ ਬੱਸ ਅੱਡੇ ’ਤੇ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਨੌਜਵਾਨ ਕੁੜੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਵਾਰਦਾਤ ਬੱਸ ਸਟੈਂਡ ’ਤੇ ਲੱਗੇ ਪੁਲਸ ਬੂਥ ਤੋਂ ਸਿਰਫ 5 ਮੀਟਰ ਦੀ ਦੂਰੀ ’ਤੇ ਵਾਪਰੀ ਹੈ। ਜਿਸ ਨੂੰ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਪਿੰਡ ਕੋਟਸ਼ਮੀਰ ਦੀ ਰਹਿਣ ਵੱਲੀ ਦੱਸੀ ਜਾ ਰਹੀ ਹੈ, ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਹਰੀ ਝੰਡੀ

ਘਟਨਾ ਸਥਾਨ ’ਤੇ ਮੌਜੂਦ ਲੋਕਾਂ ਮੁਤਾਬਕ ਕੁੜੀ ਦੋ ਨੌਜਵਾਨਾਂ ਨਾਲ ਗੱਲਬਾਤ ਕਰ ਰਹੀ ਸੀ, ਇਸ ਦੌਰਾਨ ਮੋਟਰਸਾਈਕਲ ਸਵਾਰ ਜਿਸ ਨੇ ਮੂੰਹ ’ਤੇ ਨਕਾਬ ਪਾਇਆ ਹੋਇਆ ਸੀ ਨੌਜਵਾਨ ਆਇਆ, ਜਿਸ ਨੇ ਕੁੜੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੁੜੀ ਨੇ ਨੌਜਵਾਨ ਦੇ ਦੋ ਥੱਪੜ ਮਾਰ ਦਿੱਤੇ, ਜਿਸ ਤੋਂ ਬਾਅਦ ਨੌਜਵਾਨ ਨੇ ਕੁੜੀ ਦੀ ਛਾਤੀ ਵਿਚ ਇਕ ਤੋਂ ਬਾਅਦ ਇਕ ਤਿੰਨ ਫਾਇਰ ਕਰ ਦਿੱਤੇ। ਲਹੂ ਲੁਹਾਨ ਹੋ ਕੇ ਕੁੜੀ ਜ਼ਮੀਨ ’ਤੇ ਡਿੱਗ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁੜੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿਚ ਸਨਸਨੀ ਫੈਲ ਗਈ। ਫਿਲਹਾਲ ਨੌਜਵਾਨ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਪਹਿਲਾਂ ਧੀ ਤੇ ਹੁਣ ਪੰਜ ਸਾਲਾ ਪੁੱਤ ਦੀ ਵੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News