ਲੁਧਿਆਣਾ 'ਚ ਮੈਡੀਕਲ ਦੀ ਵਿਦਿਆਰਥਣ ਨੇ ਲਿਆ ਫ਼ਾਹਾ, PG 'ਚ ਲਟਕਦੀ ਮਿਲੀ ਲਾਸ਼
Saturday, Sep 24, 2022 - 10:51 AM (IST)

ਲੁਧਿਆਣਾ (ਸਿਆਲ) : ਇੱਥੇ ਕ੍ਰਿਸ਼ਚਨ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮੈਡੀਕਲ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਪੜ੍ਹਾਈ ਨੂੰ ਲੈ ਕੇ ਕਾਫੀ ਪਰੇਸ਼ਾਨ ਸੀ, ਜਿਸ ਦੇ ਚੱਲਦਿਆਂ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਕ੍ਰਿਸ਼ਚਨ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਫਿਜ਼ਿਓਥੈਰੇਪੀ ਦੀ ਵਿਦਿਆਰਥਣ ਸੀ।
ਇਹ ਵੀ ਪੜ੍ਹੋ : PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੱਦ ਹੋਇਆ ਇਹ ਸ਼ਡਿਊਲ
ਉਹ ਈਸਾਨਗਰੀ ਵਿਖੇ ਪੀ. ਜੀ. 'ਚ ਰਹਿੰਦੀ ਸੀ। ਉਸ ਨੇ ਆਪਣੇ ਪੀ. ਜੀ. 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਮਰੇ 'ਚ ਲਾਸ਼ ਲਟਕਦੀ ਦੇਖ ਕੇ ਪੀ. ਜੀ. ਦੇ ਮਾਲਕ ਨੇ ਪੁਲਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-3 ਦੀ ਪੁਲਸ ਮੌਕੇ 'ਤੇ ਪੁੱਜੀ। ਮ੍ਰਿਤਕ ਵਿਦਿਆਰਥਣ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ।
ਪੁਲਸ ਨੂੰ ਉਸ ਦੀ ਲਾਸ਼ ਨੇੜਿਓਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਲਿਖਿਆ ਹੈ ਕਿ ਉਹ ਪੜ੍ਹਾਈ 'ਚ ਵਧੀਆ ਨਹੀਂ ਕਰ ਰਹੀ ਹੈ ਅਤੇ ਉਸ ਦਾ ਕਰੀਅਰ ਦਾਅ 'ਤੇ ਲੱਗਾ ਹੈ, ਜਿਸ ਕਾਰਨ ਉਹ ਜਿਊਣਾ ਨਹੀਂ ਚਾਹੁੰਦੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ