ਵਿਦਿਆਰਥਣ ਨੇ ਕਾਲਜ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ, ਨਹੀਂ ਮਿਲਿਆ ਸੁਸਾਈਡ ਨੋਟ
10/27/2022 4:01:40 AM

ਚੰਡੀਗੜ੍ਹ (ਸੁਸ਼ੀਲ ਰਾਜ) : ਸਰਕਾਰੀ ਕਾਲਜ ਫਾਰ ਗਰਲਜ਼ ਸੈਕਟਰ-42 ਦੀ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪੁਲਸ ਨੇ ਖੂਨ ਨਾਲ ਲੱਥਪਥ ਵਿਦਿਆਰਥਣ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾ ਦੀ ਪਛਾਣ ਸੈਕਟਰ-39 ਦੀ ਰਹਿਣ ਵਾਲੀ 19 ਸਾਲਾ ਇਸ਼ੀਤਾ ਵਜੋਂ ਹੋਈ ਹੈ। ਪੁਲਸ ਨੂੰ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਮ੍ਰਿਤਕਾ ਦੀ ਮਾਂ ਪੰਜਾਬ ਪੁਲਸ ਵਿਚ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਡ਼ਕੀ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ : Flipkart ਰਾਹੀਂ ਆਨਲਾਈਨ ਆਰਡਰ ਕੀਤਾ Laptop, ਜਦ ਖੋਲ੍ਹਿਆ ਡੱਬਾ ਤਾਂ ਰਹਿ ਗਈਆਂ ਅੱਖਾਂ ਖੁੱਲ੍ਹੀਆਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।