ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ

Friday, May 17, 2024 - 04:33 PM (IST)

ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ

ਖਰੜ (ਰਣਬੀਰ) : ਮਾਨਸਿਕ ਤਣਾਅ ਦੇ ਚੱਲਦਿਆਂ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਵਿਦਿਆਰਥਣ ਨੇ ਵੀਰਵਾਰ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਮ ਤੋੜ ਦਿੱਤਾ। ਥਾਣਾ ਸਦਰ ਦੇ ਏ. ਐੱਸ. ਆਈ. ਕਰਮਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਪਰਿਵਾਰ ਦਾ ਇਕਲੌਤਾ ਧੀ ਸੀ। ਪਿਤਾ ਦੀ ਮੌਤ ਪਿੱਛੋਂ ਮਾਂ-ਧੀ ਦੋਵੇਂ ਇਕੱਲੀਆਂ ਰਹਿੰਦੀਆਂ ਸਨ।‌ ਫਿਲਹਾਲ ਪੁਲਸ ਵੱਲੋਂ ਮਾਂ ਕੁਲਦੀਪ ਕੌਰ ਦੇ ਬਿਆਨ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।

ਮਾਂ ਮੁਤਾਬਕ ਧੀ ਪਿਛਲੇ ਕੁਝ ਸਮੇਂ ਤੋਂ ਪਿਤਾ ਦੀ ਮੌਤ ਕਾਰਨ ਉਹ ਅਸਹਿਜ ਮਹਿਸੂਸ ਕਰ ਰਹੀ ਸੀ। ਸਦਮਾ ਲਗਣ ਕਾਰਨ ਉਸ ਨੇ ਖ਼ੁਦਕੁਸ਼ੀ ਦਾ ਕਦਮ ਚੁੱਕ ਲਿਆ। ਸ਼ੁੱਕਰਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸਦੀ ਰਿਪੋਰਟ ’ਤੇ ਅਗਰੇਲੀ ਕਾਰਵਾਈ ਕੀਤੀ ਜਾਵੇਗੀ।
 


author

Babita

Content Editor

Related News