ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਵੱਡੀ ਕਾਰਵਾਈ
Saturday, Apr 13, 2024 - 06:24 PM (IST)
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਚ ਇਕ ਵਿਦਿਆਰਥਣ ਨਾਲ ਵਾਪਰੀ ਸਮੂਹਿਕ ਜਬਰ-ਜ਼ਿਨਾਹ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ। ਇਸ ਤਹਿਤ ਸਰਕਾਰ ਦੇ ਹੁਕਮਾਂ ’ਤੇ ਉਚੇਰੀ ਸਿੱਖਿਆ ਵਿਭਾਗ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ’ਚ ਸਿੱਖਿਆ ਵਿਭਾਗ ਨਾਲ ਸਬੰਧਤ ਇਕ ਡਿਪਟੀ ਡਾਇਰੈਕਟਰ ਅਤੇ ਦੋ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਅੱਜ ਤੋਂ ਆਪਣੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪਟਿਆਲਾ ਦੇ ਐੱਸਪੀ ਸਿਟੀ ਸਰਫਰਾਜ਼ ਆਲਮ ਨੇ ਅੱਜ ਪੁਲਸ ਲਾਈਨ ਪਟਿਆਲਾ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਇਸ ਮਾਮਲੇ ’ਚ ਤੀਜੇ ਮੁਲਜ਼ਮ ਹੈਰੀ ਵਾਸੀ ਪਿੰਡ ਬਿਰੜਵਾਲ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਜਦਕਿ ਦਵਿੰਦਰ ਸਿੰਘ ਅਤੇ ਰਵਨੀਤ ਦਾਸ ਵਾਸੀਆਨ ਕਕਰਾਲਾ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਤਿੰਨੋਂ ਹੀ ਕਾਲਜ ਦੇ ਵਿਦਿਆਰਥੀ ਨਹੀਂ ਹਨ।
ਇਹ ਵੀ ਪੜ੍ਹੋ : ਭੰਗੜੇ ਦੌਰਾਨ ਸਟੇਜ 'ਤੇ ਪੱਗ ਲਾਹ ਕੇ ਰੱਖਣ ਵਾਲੇ ਨੌਜਵਾਨ ਨੇ ਗੁਰੂ ਸਾਹਿਬ ਅੱਗੇ ਮੰਗੀ ਮੁਆਫ਼ੀ
ਭਾਵੇਂ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਸਿੱਖਿਆ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਹੀ ਕੀਤੀ ਜਾਵੇਗੀ। ਇਹ ਜਾਂਚ ਕਮੇਟੀ ਉਚੇਰੀ ਸਿੱਖਿਆ ਵਿਭਾਗ ਦੀ ਸਕੱਤਰ ਅੰਮ੍ਰਿਤਾ ਸਿੰਘ ਵੱਲੋਂ ਗਠਿਤ ਕੀਤੀ ਗਈ ਹੈ। ਇਸ ਬਾਰੇ ਵਿਭਾਗ ਦੇ ਅਧਿਕਾਰੀ ਅਸ਼ਵਨੀ ਭੱਲਾ ਨੇ ਪੁਸ਼ਟੀ ਕੀਤੀ ਹੈ। ਉਧਰ ਜ਼ਿਲ੍ਹਾ ਪੁਲਸ ਪਟਿਆਲਾ ਨੇ ਵੀ ਤਫ਼ਤੀਸ਼ ਥਾਣਾ ਮੁਖੀ ਦੀ ਬਜਾਏ ਡੀਐੱਸਪੀ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ਸਕੂਲ 'ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼
ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਦਾ ਕਹਿਣਾ ਕਿ ਇਸ ਮਾਮਲੇ ਦੀ ਜਾਂਚ ਹੁਣ ਨਾਭਾ ਦੇ ਡੀਐੱਸਪੀ ਦਵਿੰਦਰ ਅੱਤਰੀ ਕਰਨਗੇ ਤੇ ਇਸ ਕੇਸ ’ਚ ਐੱਸਟੀ/ਐੱਸਸੀ ਐਕਟ ਵੀ ਸ਼ਾਮਲ ਕੀਤਾ ਗਿਆ ਹੈ। ਇਸ ਮਾਮਲੇ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਲਜ ਦੇ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ’ਤੇ ਨਿਗਾਹ ਰੱਖਣ ਲਈ ਕਾਲਜ ਕੋਲ ਕੇਵਲ ਤਿੰਨ ਹੀ ਸਕਿਉਰਿਟੀ ਗਾਰਡ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੀ ਮਲੂਕਾ ਦੀ ਨੂੰਹ, ਮੁੱਖ ਮੰਤਰੀ ਨੂੰ ਵੀ ਦਿੱਤਾ ਮੋੜਵਾਂ ਜਵਾਬ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8