ਤਲਵਾੜਾ 'ਚ ਦਿਲ ਝੰਜੋੜਨ ਵਾਲੀ ਘਟਨਾ, 2 ਸਿਰਫਿਰਿਆਂ ਤੋਂ ਤੰਗ ਆ 12ਵੀਂ ਜਮਾਤ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ

2/23/2021 1:57:22 PM

ਹੁਸ਼ਿਆਰਪੁਰ (ਅਮਰੀਕ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਤਲਵਾੜਾ ਦੇ ਪਿੰਡ ਭੂੰਬੋਤਾੜ ਦੀ ਇਕ ਦਿਲ-ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ 2 ਸਿਰਫਿਰਿਆਂ ਤੋਂ ਤੰਗ ਆ ਕੇ ਇਕ ਨਾਬਾਲਗ ਕੁੜੀ ਨੇ ਆਤਮਹੱਤਿਆ ਕਰ ਲਈ। ਬੱਚੀ ਦੇ ਪਿਤਾ ਮੁਤਾਬਕ 2 ਸਿਰਫਿਰੇ ਕੁੜੀ ਨੂੰ ਸਕੂਲ ਆਉਣ-ਜਾਣ ਸਮੇਂ ਤੰਗ ਪ੍ਰੇਸ਼ਾਨ ਕਰਦੇ ਸਨ। ਜਿਨ੍ਹਾਂ ਤੋਂ ਤੰਗ ਆ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਪੱਟੀ 'ਚ ਵਿਆਹ ਵਾਲੇ ਘਰ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

ਕੁੜੀ ਦੇ ਪਿਤਾ ਕੁਸ਼ਲ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੇਰੀ ਧੀ ਜੋ ਕਿ ਬਾਰ੍ਹਵੀਂ ਜਮਾਤ 'ਚ ਪੜ੍ਹਦੀ ਸੀ। ਜਿਸ ਨੂੰ ਪਿੰਡ ਦੇ ਹੀ ਦੋ ਮੁੰਡੇ ਸਾਹਿਲ ਚੌਧਰੀ ਅਤੇ ਰਾਹੁਲ ਚੌਧਰੀ ਅਕਸਰ ਸਕੂਲ ਆਉਣ ਜਾਣ ਸਮੇਂ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਫੋਨ ਕਰਕੇ ਵੀ ਪ੍ਰੇਸ਼ਾਨ ਕਰਦੇ ਸਨ। ਇਸ ਕਾਰਣ ਉਸ ਦੀ ਧੀ ਅਕਸਰ ਪ੍ਰੇਸ਼ਾਨ ਰਹਿੰਦੀ ਸੀ। ਅੱਜ ਘਰ ਵਿਚ ਉਸ ਨੇ ਅਚਾਨਕ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਜਦੋਂ ਉਸ ਤੋਂ ਇਸ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਦੋਵਾਂ ਮੁੰਡਿਆਂ ਤੋਂ ਤੰਗ ਆ ਕੇ ਉਸ ਨੇ ਸਲਫਾਸ ਖਾ ਲਈ ਹੈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਮੁਕੇਰੀਆਂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਨੇ ਚਾੜ੍ਹਿਆ ਚੰਨ, ਕੀਤੀ ਕਰਤੂਤ ਨੇ ਦਾਗਦਾਰ ਕਰ ਦਿੱਤੀ ਖਾਕੀ

ਮ੍ਰਿਤਕਾ ਦੇ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਮੁਤਾਬਕ ਪੀੜਤ ਪਰਿਵਾਰਕ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਕਰ ਦਿਤੀ ਗਈ ਅਤੇ ਜਲਦ ਹੀ ਦੋਵਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਸ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਬੱਚਿਆਂ ਸਮੇਤ ਨਿਗਲਿਆ ਸੀ ਜ਼ਹਿਰ, ਧੀ ਤੋਂ ਬਾਅਦ ਹੁਣ ਪਿਤਾ ਦੀ ਵੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor Gurminder Singh