ਬੀਮਾਰੀ ਤੋਂ ਤੰਗ ਆ ਕੇ ਕੁੜੀ ਨੇ ਡਿੱਗੀ ’ਚ ਮਾਰੀ ਛਾਲ, ਮੌਤ

Saturday, Nov 16, 2024 - 10:44 AM (IST)

ਬੀਮਾਰੀ ਤੋਂ ਤੰਗ ਆ ਕੇ ਕੁੜੀ ਨੇ ਡਿੱਗੀ ’ਚ ਮਾਰੀ ਛਾਲ, ਮੌਤ

ਅਬੋਹਰ (ਸੁਨੀਲ) : ਨੇੜਲੇ ਪਿੰਡ ਬਜੀਦਪੁਰਾ ਭੋਮਾ ਦੀ ਰਹਿਣ ਵਾਲੀ ਇਕ ਕੁੜੀ ਨੇ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਪਿੰਡ ਦੇ ਵਾਟਰ ਵਰਕਸ ਦੀ ਡਿੱਗੀ 'ਚ ਛਾਲ ਮਾਰ ਦਿੱਤੀ। ਪਤਾ ਲੱਗਣ ’ਤੇ ਪਰਿਵਾਰ ਵਾਲਿਆਂ ਨੇ ਕੁੜੀ ਨੂੰ ਡਿੱਗੀ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਥਾਣਾ ਬਹਾਵਵਾਲਾ ਦੀ ਪੁਲਸ ਨੇ ਸਰਕਾਰੀ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕੁੜੀ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਜਾਣਕਾਰੀ ਅਨੁਸਾਰ ਰਾਜਾ ਰਾਮ ਦੀ 22 ਸਾਲਾ ਪੁੱਤਰੀ ਰਮਨਦੀਪ ਕੌਰ ਪਿਛਲੇ ਕਾਫੀ ਸਮੇਂ ਤੋਂ ਬੀਮਾਰੀ ਤੋਂ ਪੀੜਤ ਸੀ ਅਤੇ ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। ਸਵੇਰੇ ਉਸ ਨੇ ਪਿੰਡ ਦੇ ਵਾਟਰ ਵਰਕਸ ਦੀ ਡਿੱਗੀ ’ਚ ਛਾਲ ਮਾਰ ਦਿੱਤੀ, ਜਿਸ ਦੌਰਾਨ ਉੱਥੋਂ ਲੰਘ ਰਹੇ ਇਕ ਦੋਧੀ ਨੇ ਇਸ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਕੁੜੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ’ਤੇ ਥਾਣਾ ਬਹਾਵਵਾਲਾ ਪੁਲਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ।
 


author

Babita

Content Editor

Related News