ਰੋਪੜ ਦੇ ਘਨੌਲੀ ਵਿਖੇ ਨਾਬਾਲਗ ਕੁੜੀ ਨੇ ਕੀਤੀ ਖ਼ੁਦਕੁਸ਼ੀ, ਟੀਚਰ ਸਣੇ 5 ਖ਼ਿਲਾਫ਼ ਮੁਕੱਦਮਾ ਦਰਜ

Friday, May 27, 2022 - 04:24 PM (IST)

ਰੋਪੜ ਦੇ ਘਨੌਲੀ ਵਿਖੇ ਨਾਬਾਲਗ ਕੁੜੀ ਨੇ ਕੀਤੀ ਖ਼ੁਦਕੁਸ਼ੀ, ਟੀਚਰ ਸਣੇ 5 ਖ਼ਿਲਾਫ਼ ਮੁਕੱਦਮਾ ਦਰਜ

ਘਨੌਲੀ (ਸ਼ਰਮਾ)-  ਘਨੌਲੀ ਵਿਖੇ ਇਕ ਪੰਦਰਾਂ ਸਾਲਾ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਗਈ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਵਾਲੀ ਕੁੜੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੀਆਂ ਦੋ ਸਹੇਲੀਆਂ ਅਤੇ ਸਹੇਲੀ ਦੇ ਭਰਾਵਾਂ ਦੇ ਨਾਲ-ਨਾਲ ਸਕੂਲ ਅਧਿਆਪਕਾ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪੁਸ਼ਟੀ ਕਰਦੇ ਹੋਏ ਪੁਲਸ ਚੌਂਕੀ ਘਨੌਲੀ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੁਖ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ 174 ਦੀ ਕਾਰਵਾਈ ਕਰਦੇ ਹੋਏ ਬੀਤੇ ਦਿਨ ਪੋਸਟਮਾਰਟਮ ਕਰਾਉਣ ਉਪਰੰਤ ਕੁੜੀ ਦੀ ਲਾਸ਼ ਉਸ ਦੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਸੀ ਪਰ ਹੁਣ ਮ੍ਰਿਤਕ ਕੁੜੀ ਦੀ ਮਾਤਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਕੁੜੀ ਦੀਆਂ ਦੋ ਸਹੇਲੀਆਂ ਉਨ੍ਹਾਂ ਦੇ ਦੋ ਭਰਾਵਾਂ ਅਤੇ ਸਕੂਲ ਦੀ ਇਕ ਅਧਿਆਪਕਾ ਖ਼ਿਲਾਫ 305/34ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਪੰਜਾਬ ਵਿਚ ਹੁਣ ਹੋਵੇਗੀ ਫਰਦਾਂ ਦੀ ਹੋਮ ਡਿਲਿਵਰੀ

ਦੂਜੇ ਪਾਸੇ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਜਿੱਥੇ ਅਧਿਆਪਕਾ 'ਤੇ ਨਾਜਾਇਜ਼ ਮੁਕੱਦਮੇ ਦੀ ਨਿਖੇਧੀ ਕੀਤੀ ਹੈ, ਉਥੇ ਹੀ ਜਿਨ੍ਹਾਂ ਕੁੜੀਆਂ ਅਤੇ ਮੁੰਡਿਆਂ ਖ਼ਿਲਾਫ਼ ਦੋ ਮੁਕੱਦਮਾ ਦਰਜ ਹੋਇਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਇਸ ਮੁਕੱਦਮੇ ਨੂੰ ਨਾਜਾਇਜ਼ ਕਰਾਰ ਦਿੰਦੇ ਹੋਏ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ-ਦਿੱਲੀ 'ਚ ਬਣੀ ਸਹਿਮਤੀ, ਹਵਾਈ ਅੱਡੇ ਤੋਂ 3 ਕਿਮੀ. ਦੂਰ ਉਤਾਰਨਗੀਆਂ ਪੰਜਾਬ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News