ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਕਸੂਦਾਂ ਵਿਖੇ 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

Sunday, Feb 20, 2022 - 05:31 PM (IST)

ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਕਸੂਦਾਂ ਵਿਖੇ 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ (ਮਾਹੀ, ਸੁਨੀਲ)—ਮਕਸੂਦਾਂ ਥਾਣੇ ਦੇ ਅਧੀਨ ਆਉਂਦੇ ਪਿੰਡ ਮਸੰਦਾ ਰੰਧਾਵਾ ਵਿਖੇ ਇਕ ਘਰ ’ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਇਥੇ ਇਕ ਕੁੜੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਕੁੜੀ ਦੀ ਉਮਰ 14 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁੜੀ ਦਾ ਅੱਜ ਜਨਮਦਿਨ ਵੀ ਸੀ। ਮਿ੍ਰਤਕਾ ਦੀ ਪਛਾਣ ਮੀਰਾ ਦੇ ਰੂਪ ’ਚ ਹੋਈ ਹੈ, ਜੋਕਿ ਨੌਵੀ ਕਲਾਸ ਦੀ ਵਿਦਿਆਰਥਣ ਸੀ। 

ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ ਦੇ 4 ਹਲਕਿਆਂ ਲਈ ਵੋਟਾਂ ਦਾ ਕੰਮ ਜਾਰੀ, 35 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੁੜੀ ਵੱਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਪੰਜਾਬ ’ਚ 117 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪਈਆਂ, ਉਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚੋਂ ਮੰਦਭਾਗੀ ਘਟਨਾਵਾਂ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ, ਜਿਨ੍ਹਾਂ ਨੇ ਦਿਲ ਨੂੰ ਝਿੰਜੋੜ ਨੇ ਰੱਖ ਦਿੱਤਾ। 

ਇਹ ਵੀ ਪੜ੍ਹੋ: ਜਲੰਧਰ ਦੇ ਰੈਣਕ ਬਾਜ਼ਾਰ ’ਚ ਅਕਾਲੀ ਤੇ ਕਾਂਗਰਸੀ ਵਰਕਰਾਂ ’ਚ ਹੋਈ ਝੜਪ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News