ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Sunday, Apr 04, 2021 - 04:48 PM (IST)

ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਲੁਧਿਆਣਾ (ਜ.ਬ.)- ਡਾਬਾ ਦੇ ਇਲਾਕਾ ਗੁਰਮੇਲ ਨਗਰ ਵਿਚ ਇਕ ਨਾਬਾਲਗ ਲੜਕੀ ਨੇ ਸ਼ੱਕੀ ਹਾਲਤਾਂ ਵਿਚ ਘਰ ਵਿਚ ਬਣੇ ਕਮਰੇ ਵਿਚ ਫਾਹ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਦੋਂ ਸ਼ਾਮ ਨੂੰ ਘਟਨਾ ਦਾ ਪਤਾ ਲੱਗਾ ਤਾਂ ਸੂਚਨਾ ਪੁਲਸ ਨੂੰ ਦਿੱਤੀ ਗਈ। ਥਾਣਾ ਡਾਬਾ ਦੀ ਐੱਸ. ਐੱਚ. ਓ. ਮਨਜਿੰਦਰ ਕੌਰ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਪਹੁੰਚਾਈ। ਪੁਲਸ ਨੂੰ ਮੌਕੇ ਤੋਂ ਕੋਈ ਸੋਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼

ਥਾਣਾ ਮੁਖੀ ਮਨਜਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ 13 ਸਾਲ ਦੀ ਗੁਨਗੁਨ ਹੈ, ਜੋ ਕਿ ਗੁਰਮੇਲ ਨਗਰ ਦੀ ਗਲੀ ਨੰ. 1 ’ਚ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਸੀ। ਉਸ ਦੇ ਪਿਤਾ ਮੁਦਈ ਲਾਲ ਰਿਕਸ਼ਾ ਚਾਲਕ ਹੈ, ਜਦਕਿ ਗੁਨਗੁਨ ਨੇੜੇ ਹੀ ਸਥਿਤ ਪ੍ਰਾਈਵੇਟ ਸਕੂਲ ’ਚ ਸੱਤਵੀਂ ਕਲਾਸ ਦੀ ਵਿਦਿਆਰਥਣ ਸੀ। ਮੁਦਈ ਲਾਲ ਦੇ ਦੀਆਂ ਦੋ ਧੀਆਂ ਅਤੇ ਦੋ ਪੁੱਤਰ ਹਨ, ਜਿਨ੍ਹਾਂ ਵਿਚੋਂ ਸੱਤਵੀਂ ਜਮਾਤ ਵਿਚ ਪੜ੍ਹਦੀ ਗੁਨਗੁਨ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। 

ਇਹ ਵੀ ਪੜ੍ਹੋ : ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼

ਸ਼ਨੀਵਾਰ ਸ਼ਾਮ ਨੂੰ ਗੁਨਗੁਨ ਘਰ ’ਚ ਇਕੱਲੀ ਸੀ। ਇਸ ਦੌਰਾਨ ਉਸ ਨੇ ਕਮਰੇ ’ਚ ਲੱਗੇ ਪੱਖੇ ਨਾਲ ਫਾਹਾ ਲਗਾ ਲਿਆ, ਜਦੋਂ ਤੱਕ ਉਸ ਦੇ ਪਰਿਵਾਰ ਨੂੰ ਪਤਾ ਲੱਗਾ ਉਦੋਂ ਤੱਕ ਗੁਨਗੁਨ ਦੀ ਮੌਤ ਹੋ ਚੁੱਕੀ ਸੀ। ਪੁਲਸ ਦਾ ਕਹਿਣਾ ਹੈ ਕਿ ਗੁਨਗੁਨ ਨੇ ਖ਼ੁਦਕੁਸ਼ੀ ਕਿਉਂ ਕੀਤੀ, ਅਜੇ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਹਾਲ ਦੀ ਘੜੀ ਇਸ ਕੇਸ ’ਚ ਉਸ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News