ਆਈਲੈੱਟਸ ਨੇ ਖੋਹੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Oct 29, 2020 - 11:37 AM (IST)

ਆਈਲੈੱਟਸ ਨੇ ਖੋਹੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨਕੋਦਰ (ਪਾਲੀ)— ਮੁਹੱਲਾ ਗੁਰੂ ਨਾਨਕਪੁਰਾ ਵਿਖੇ 28 ਸਾਲਾ ਲੜਕੀ ਨੇ ਆਈਲੈੱਟਸ 'ਚੋਂ ਬੈਂਡ ਘੱਟ ਆਉਣ ਕਾਰਨ ਘਰ 'ਚ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਅਤੇ ਏ. ਐੱਸ. ਆਈ. ਰਾਜੀਵ ਕੁਮਾਰ ਨੇ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ

ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ (28) ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਵਜੋਂ ਹੋਈ ਹੈ। ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਪਰਮਜੀਤ ਕੌਰ ਪਤਨੀ ਜਗਦੇਵ ਸਿੰਘ ਵਾਸੀ ਦਿੱਲੀ ਨੇ ਦੱਸਿਆ ਕਿ ਉਸ ਦੀ ਲੜਕੀ ਮਨਪ੍ਰੀਤ ਕੌਰ 4-5 ਸਾਲਾ ਤੋਂ ਨਕੋਦਰ 'ਚ ਮਾਸੀ ਕੋਲ ਰਹਿੰਦੀ ਸੀ।

ਇਹ ਵੀ ਪੜ੍ਹੋ:  ਜਲੰਧਰ: ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼ ਦੇ ਮਾਲਕ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗ਼ੋਲੀ

ਉਸ ਨੇ ਵਿਦੇਸ਼ ਜਾਣ ਲਈ ਆਇਲੈੱਟਸ ਕੀਤੀ ਪਰ ਬੈਂਡ ਘੱਟ ਆਉਣ ਕਾਰਨ ਬਹੁਤ ਪਰੇਸ਼ਾਨ ਰਹਿੰਦੀ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸਿਟੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਉਪਰੰਤ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ:  ਭਰਾ ਨਾਲ ਮਾਮੂਲੀ ਝਗੜੇ ਤੋਂ ਬਾਅਦ ਭੈਣ ਨੇ ਪਰਿਵਾਰ ਨੂੰ ਦਿੱਤਾ ਕਦੇ ਨਾ ਭੁੱਲਣ ਵਾਲਾ ਸਦਮਾ


author

shivani attri

Content Editor

Related News