ਜਲੰਧਰ ਦੇ ਮਸ਼ਹੂਰ ਜੋੜੇ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ ਨੂੰ ਮਿਲੀ ਜ਼ਮਾਨਤ

10/12/2023 1:05:50 PM

ਜਲੰਧਰ (ਜਤਿੰਦਰ, ਭਾਰਦਵਾਜ)- ਜਲੰਧਰ ਦੇ ਮਸ਼ਹੂਰ ਜੋੜੇ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੀ ਗਈ ਇਕ ਕੁੜੀ ਨੂੰ ਜ਼ਮਾਨਤ ਮਿਲ ਗਈ ਹੈ। ਵਧੀਕ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਵੱਲੋਂ ਕੁੱਲ੍ਹੜ ਪੀਜ਼ੇ ਦੇ ਵਿਆਹੇ ਜੋੜੇ ਦੀ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੀ ਗਈ ਤਨੀਸ਼ਾ ਵਰਮਾ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿਚ ਲਾਈ ਜ਼ਮਾਨਤ ਦੀ ਅਰਜ਼ੀ ’ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਇਥੇ ਵਰਣਨਯੋਗ ਹੈ ਕਿ 20 ਸਤੰਬਰ ਨੂੰ ਥਾਣਾ ਡਿਵੀਜ਼ਨ ਨੰ. 4 ਵਿਚ ਸ਼ਿਕਾਇਤਕਰਤਾ ਵੱਲੋਂ ਕੇਸ ਦਰਜ ਕਰਵਾ ਕੇ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਦੋ ਪੀੜ੍ਹੀਆਂ ਮਗਰੋਂ ਪਰਮਾਤਮਾ ਨੇ ਬਖਸ਼ੀ ਧੀ ਦੀ ਦਾਤ, ਪਰਿਵਾਰ ਨੇ ਢੋਲ ਵਜਾ ਤੇ ਭੰਗੜੇ ਪਾ ਕੇ ਕੀਤਾ ਸੁਆਗਤ

ਪੋਸਟ ਸਾਂਝੀ ਕਰਕੇ ਕੀਤੀ ਸੀ ਸਹਿਜ ਅਰੋੜਾ ਨੇ ਇਹ ਅਪੀਲ
ਸਹਿਜ ਅਰੋੜਾ ਨੇ ਫੇਸਬੁੱਕ ਪੇਜ 'ਤੇ ਆਪਣੀ ਪਤਨੀ ਦੀ ਹਾਲਤ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਸੀ, ਜਿਸ ਵਿਚ ਉਸ ਨੇ ਮੀਡੀਆ ਅਤੇ ਜਨਤਾ ਨੂੰ ਸਾਥ ਦੇਣ ਦੀ ਅਪੀਲ ਕੀਤੀ ਸੀ। ਸਹਿਜ ਨੇ ਲਿਖਿਆ ਕਿ ਪਤਨੀ ਬਹੁਤ ਡਿਪਰੈਸ਼ਨ 'ਚ ਹੈ। ਰੱਬ ਦਾ ਵਾਸਤਾ, ਅਸੀਂ ਦੋਬਾਰਾ ਸਮਾਜ 'ਚ ਵਾਪਸ ਆ ਸਕੀਏ। ਤੁਹਾਡੇ ਸਹਾਰੇ ਦੇ ਨਾਲ ਵੀ ਹੋ ਸਕਦਾ ਹੈ। ਪਾਜ਼ੇਟੀਵਿਟੀ ਫੈਲਾਓ। ਇਨ੍ਹਾਂ ਹਾਲਾਤ 'ਚ ਮੇਰੀ ਹਿੰਮਤ ਨਹੀਂ ਪੈਂਦੀ ਕਿ ਵਾਰ-ਵਾਰ ਵੀਡੀਓ ਬਣਾ ਕੇ ਪੋਸਟ ਕਰਾਂ ਜਾਂ ਇੰਟਰਵਿਊ ਦੇਵਾਂ। ਕਿਸੇ ਦੇ ਵੀ ਦਿੱਤੇ ਝੂਠੇ ਬਿਆਨ ਦੇ ਕਾਰਨ ਸਾਡਾ ਅਕਸ ਖ਼ਰਾਬ ਨਾ ਕਰੋ। ਪੁਲਸ ਆਪਣਾ ਕੰਮ ਕਰ ਰਹੀ ਹੈ। ਸਾਡੇ ’ਤੇ ਰਾਜ਼ੀਨਾਮੇ ਲਈ ਦਬਾਅ ਪਾਇਆ ਜਾ ਰਿਹਾ ਹੈ। ਕੁਝ ਸਿਆਸੀ ਦਬਾਅ ਕਾਰਨ ਅਸੀਂ ਮਨ੍ਹਾ ਕਰ ਦਿੱਤਾ ਤਾਂ ਸਾਡੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ। ਮੇਰੇ ਕੋਲ ਸਬੂਤ ਹਨ, ਸਾਡੇ ਕੋਲ ਤੁਹਾਡੇ ਸਾਥ ਤੋਂ ਇਲਾਵਾ ਕੋਈ ਸਿਆਸੀ ਸਪੋਰਟ ਨਹੀਂ ਹੈ। ਸਾਨੂੰ ਇਨਸਾਫ਼ ਦਿਵਾਉਣ ਲਈ ਅਤੇ ਇੰਟਰਨੈੱਟ 'ਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ।

ਇਹ ਵੀ ਪੜ੍ਹੋ: ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ, ਪਰਿਵਾਰ 'ਚ ਬਣਿਆ ਖ਼ੁਸ਼ੀਆਂ ਦਾ ਮਾਹੌਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  
https://play.google.com/store/apps/details?id=com.jagbani&hl=en&pli=1

For IOS:-  
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri