ਹੁਸ਼ਿਆਰਪੁਰ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਪੌਣੇ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰ ਕੀਤਾ ਕਤਲ

Wednesday, Oct 26, 2022 - 08:06 PM (IST)

ਹੁਸ਼ਿਆਰਪੁਰ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਪੌਣੇ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰ ਕੀਤਾ ਕਤਲ

ਮੇਹਟੀਆਣਾ (ਸੰਜੀਵ) : ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ ਗੁਆਂਢੀ ਵੱਲੋਂ ਪੌਣੇ 3 ਸਾਲ ਦੀ ਮਾਸੂਮ ਲੜਕੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਮਾਤਾ ਨੇ ਰੋਂਦੇ-ਵਿਲਕਦਿਆਂ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਮ੍ਰਿਤਕ ਬੱਚੀ ਸਮੇਤ ਉਸ ਦੀਆਂ 2 ਧੀਆਂ ਤੇ ਇਕ ਪੁੱਤਰ ਹੈ। ਉਸ ਦਾ ਪਤੀ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਹੈ। ਬੀਤੀ 23 ਅਕਤੂਬਰ ਨੂੰ ਸ਼ਾਮ ਕਰੀਬ 5 ਵਜੇ ਗੁਆਂਢ ’ਚ ਰਹਿੰਦਾ ਰਾਜਵੀਰ ਸਿੰਘ ਉਰਫ ਰਾਜਾ ਉਸ ਦੀ ਬੱਚੀ ਨੂੰ ਪਿੰਡ ਦੇ ਬਾਹਰਵਾਰ ਸਥਿਤ ਗੁਰੂਘਰ 'ਚ ਮੱਥਾ ਟਿਕਾਉਣ ਦਾ ਕਹਿ ਕੇ ਘਰੋਂ ਲੈ ਗਿਆ।

ਇਹ ਵੀ ਪੜ੍ਹੋ : ਪਿਓ ਬਣਿਆ ਹੈਵਾਨ: 6 ਮਹੀਨਿਆਂ ਦੀ ਮਾਸੂਮ ਬੱਚੀ ਨੂੰ ਨਹੀਂ ਕਰਦਾ ਸੀ ਪਸੰਦ, ਚੁੱਕਿਆ ਖ਼ੌਫਨਾਕ ਕਦਮ

ਕਾਫੀ ਸਮਾਂ ਬੀਤ ਜਾਣ ’ਤੇ ਜਦੋਂ ਬੱਚੀ ਘਰ ਵਾਪਸ ਨਾ ਪਰਤੀ ਤਾਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਜਦੋਂ ਬੱਚੀ ਬਾਰੇ ਉਕਤ ਲੜਕੇ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਹ ਬੱਚੀ ਨੂੰ ਪਿੰਡ ਦੇ ਹੀ ਕਿਸੇ ਕਿਸਾਨ ਦੇ ਖੇਤਾਂ ਵਿਚ ਬਣੇ ਤੂੜੀ ਵਾਲੇ ਕਮਰੇ 'ਚ ਲੈ ਕੇ ਗਿਆ ਸੀ। ਜਦੋਂ ਉਥੇ ਜਾ ਕੇ ਦੇਖਿਆ ਗਿਆ ਤਾਂ ਮਾਸੂਮ ਬੱਚੀ ਇਤਰਾਜ਼ਯੋਗ ਹਾਲਤ ਵਿਚ ਬੇਹੋਸ਼ੀ ਦੀ ਹਾਲਤ 'ਚ ਪਈ ਮਿਲੀ, ਜਿਸ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਕੇ ’ਤੇ ਪਿੰਡ ਦੇ ਮੋਹਤਬਰਾਂ ਨੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਬੰਬ ਚਲਾਉਂਦੇ ਸਮੇਂ ਵਾਪਰਿਆ ਹਾਦਸਾ, ਕਰਵਾਉਣੇ ਪਏ ਹਸਪਤਾਲ ਦਾਖਲ, ਪੜ੍ਹੋ ਪੂਰਾ ਮਾਮਲਾ

ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਦੋਸ਼ੀ ਰਾਜਵੀਰ ਸਿੰਘ ਉਰਫ ਰਾਜਾ (16) ਪੁੱਤਰ ਅਮਰਜੀਤ ਸਿੰਘ ਵਾਸੀ ਹਰਖੋਵਾਲ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕੀ ਦੀ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਦੀਵਾਲੀ ਦੇ ਤਿਉਹਾਰ ਮੌਕੇ ਅਜਿਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਕਾਰਨ ਸਾਰੇ ਇਲਾਕੇ 'ਚ ਸੋਗ ਦੀ ਲਹਿਰ ਪੱਸਰੀ ਹੋਈ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News