12ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ 23 ਸਾਲਾਂ ਨੌਜਵਾਨ ਨੇ ਬਣਾਏ ਸਰੀਰਕ ਸਬੰਧ
Tuesday, Jun 22, 2021 - 04:33 PM (IST)

ਗੁਰਦਾਸਪੁਰ (ਹਰਮਨ,ਸਰਬਜੀਤ)- ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ਾਂ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਕੁੜੀ ਨੇ ਦੱਸਿਆ ਕਿ ਉਸ ਦੀ ਉਮਰ 16 ਸਾਲ ਹੈ ਅਤੇ ਉਹ 12ਵੀਂ ਜਮਾਤ ਵਿੱਚ ਪੜ੍ਹਦੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ
ਉਸ ਨੇ ਦੱਸਿਆ ਕਿ ਉਸ ਦੇ ਘਰ ਨੇੜੇ ਕਰੀਬ 23 ਸਾਲ ਉਮਰ ਦਾ ਬਲਜੀਤ ਰਹਿੰਦਾ ਹੈ, ਜਿਸ ਨਾਲ ਕਰੀਬ ਇਕ ਸਾਲ ਤੋਂ ਉਸ ਦੀ ਦੋਸਤੀ ਸੀ। 11 ਜੂਨ ਨੂੰ ਉਕਤ ਨੌਜਵਾਨ ਨੇ ਉਸ ਨੂੰ ਮਿਲਣ ਲਈ ਬੁਲਾਇਆ, ਜਿਸ 'ਤੇ ਉਹ ਰਾਤ 1.00 ਵਜੇ ਉਸ ਦੇ ਘਰ ਚਲੀ ਗਈ ਅਤੇ ਉਸ ਦੇ ਕਮਰੇ ਵਿੱਚ ਬੈਠ ਗਈ। ਉਕਤ ਨੌਜਵਾਨ ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸਨੂੰ ਭਰੋਸੇ ਵਿੱਚ ਲੈ ਕੇ ਉਸ ਨਾਲ ਸਰੀਰਿਕ ਸਬੰਧ ਬਣਾਏ ਅਤੇ ਅਗਲੀ ਸਵੇਰ ਉਸ ਦੇ ਪਰਿਵਾਰ ਵਾਲੇ ਉਸ ਨੂੰ ਲੱਭਦੇ ਹੋਏ ਬਲਜੀਤ ਦੇ ਘਰ ਆ ਕੇ ਮੁਦਈਆ ਨੂੰ ਆਪਣੇ ਨਾਲ ਆਪਣੇ ਘਰ ਲੈ ਗਏ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ
ਮੁਦਈਆ ਨੇ ਆਪਣੇ ਨਾਲ ਹੋਈ ਹੱਡਬੀਤੀ ਬਾਰੇ ਆਪਣੇ ਮਾਤਾ-ਪਿਤਾ ਨੂੰ ਨਹੀ ਦੱਸਿਆ ਅਤੇ ਹੁਣ ਬਲਜੀਤ ਨੇ ਮੁਦਈਆ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਮੁਦਈਆ ਨੇ ਆਪਣੇ ਨਾਲ ਹੋਈ ਸਾਰੀ ਹੱਡ ਬੀਤੀ ਆਪਣੇ ਮਾਤਾ ਪਿਤਾ ਨੂੰ ਦੱਸੀ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ਦੇ ਆਧਾਰ ’ਤੇ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ