ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...

Friday, Apr 03, 2026 - 12:21 PM (IST)

ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...

ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਬਾਵਾ ਖੇਲ ਅਧੀਨ ਆਉਂਦੇ ਇਕ ਇਲਾਕੇ ਵਿਚ ਵੀਰਵਾਰ ਦੇਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ 14 ਸਾਲਾ ਬੱਚੀ ਦੇ ਕਤਲ ਦੇ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਦੀ ਪਤਨੀ ਆਪਣੇ ਬੰਦ ਪਏ ਘਰੋਂ ਸਾਮਾਨ ਲੈਣ ਪਹੁੰਚੀ। ਇਸ ਦੌਰਾਨ ਇਲਾਕਾ ਨਿਵਾਸੀਆਂ ਅਤੇ ਖ਼ਾਸ ਕਰਕੇ ਔਰਤਾਂ ਨੇ ਭਾਰੀ ਹੰਗਾਮਾ ਕੀਤਾ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਸਾਮਾਨ ਲੈਣ ਆਈ ਮਹਿਲਾ ਨੇ ਵਿਵਾਦਤ ਬਿਆਨ ਦਿੱਤਾ ਕਿ "ਚੰਗਾ ਹੋਇਆ ਬੱਚੀ ਮਰ ਗਈ"। ਇਸ ਤੋਂ ਇਲਾਵਾ ਲੋਕਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਸ ਨੇ ਉੱਥੇ ਮੌਜੂਦ ਲੋਕਾਂ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਹੰਗਾਮਾ ਵਧਦਾ ਵੇਖ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਜੈਇੰਦਰ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ।

PunjabKesari

ਪੁਲਸ ਦੀ ਕਾਰਵਾਈ ਅਤੇ ਪੱਖ 
ਐੱਸ. ਐੱਚ. ਓ. ਜੈਇੰਦਰ ਨੇ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਜ਼ਮ ਦੇ ਪਰਿਵਾਰ ਨੂੰ ਘਰ ਦੀਆਂ ਚਾਬੀਆਂ ਸੌਂਪਣ ਅਤੇ ਜ਼ਰੂਰੀ ਸਾਮਾਨ ਲੈਣ ਦੀ ਇਜਾਜ਼ਤ ਦਿੱਤੀ ਗਈ ਸੀ। ਪੁਲਸ ਦੀ ਮੌਜੂਦਗੀ ਵਿੱਚ ਮਹਿਲਾ ਨੂੰ ਕੁਝ ਸਮੇਂ ਲਈ ਅੰਦਰ ਜਾਣ ਦਿੱਤਾ ਗਿਆ। ਪੁਲਸ ਅਧਿਕਾਰੀਆਂ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੱਲੋਂ ਕਾਨੂੰਨ ਦੀ ਉਲੰਘਣਾ ਜਾਂ ਇਤਰਾਜ਼ਯੋਗ ਬਿਆਨਬਾਜ਼ੀ ਦੀ ਪੁਸ਼ਟੀ ਹੁੰਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ

ਕੀ ਸੀ ਪੂਰਾ ਮਾਮਲਾ? 
ਦੱਸਣਯੋਗ ਹੈ ਕਿ 23 ਨਵੰਬਰ 2025 ਨੂੰ ਬਸਤੀ ਬਾਵਾ ਖੇਲ ਅਧੀਨ ਆਉਂਦੇ ਇਕ ਇਲਾਕੇ ਵਿਚ ਇਕ ਨਾਬਾਲਗ ਬੱਚੀ ਆਪਣੀ ਸਹੇਲੀ ਨੂੰ ਮਿਲਣ ਉਸ ਦੇ ਘਰ ਗਈ ਸੀ। ਉੱਥੇ ਸਹੇਲੀ ਦੇ ਪਿਤਾ ਰਿੰਪੀ ਸਿੰਘ ਨੇ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕੀਤੀ ਅਤੇ ਵਿਰੋਧ ਕਰਨ 'ਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਮੁਲਜ਼ਮ ਨੇ ਲਾਸ਼ ਨੂੰ ਬਾਥਰੂਮ ਵਿੱਚ ਲੁਕਾ ਦਿੱਤਾ ਸੀ। ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਹੋਈ ਸੀ ਅਤੇ ਬਾਅਦ 'ਚ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਦੋ ਪੁਲਸ ਮੁਲਾਜ਼ਮਾਂ ਨੂੰ ਵੀ ਸਸਪੈਂਡ ਕੀਤਾ ਗਿਆ ਸੀ।

ਇਹ ਵੀ ਪੜ੍ਹੋ:  Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ ਨੇ ਖੋਲ੍ਹੇ ਵੱਡੇ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News