ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

Wednesday, Feb 24, 2021 - 03:23 PM (IST)

ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਜਲੰਧਰ (ਜ. ਬ.)– ਥਾਣਾ ਨੰਬਰ 4 ਅਧੀਨ ਪੈਂਦੇ ਇਕ ਗੈਸਟ ਹਾਊਸ ਵਿਚ ਇਕ ਪਤਨੀ ਨੇ ਆਪਣੇ ਪਤੀ ਦੇ ਇਕ ਮਹਿਲਾ ਦੋਸਤ ਨਾਲ ਅੰਦਰ ਹੋਣ ਦੀ ਗੱਲ ਕਹਿ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਇਹੀ ਨਹੀਂ, ਉਸ ਨੇ ਮੌਕੇ ’ਤੇ ਪੁਲਸ ਨੂੰ ਵੀ ਬੁਲਾ ਲਿਆ, ਜਿਸ ’ਤੇ ਪੁਲਸ ਨੇ ਉਸ ਦੇ ਪਤੀ ਅਤੇ ਮਹਿਲਾ ਦੋਸਤ ਨੂੰ ਗੈਸਟ ਹਾਊਸ ਅੰਦਰੋਂ ਬਰਾਮਦ ਕਰ ਲਿਆ। 

ਇਹ ਵੀ ਪੜ੍ਹੋ:  ਲੁਟੇਰਿਆਂ ਨਾਲ ਨਿਹੱਥਾ ਭਿੜਨ ਵਾਲੀ ਜਲੰਧਰ ਦੀ ਕੁਸੁਮ ਦੀ ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਹੋਈ ਚੋਣ

ਦੂਜੇ ਪਾਸੇ ਔਰਤ ਦਾ ਪਤੀ ਅਤੇ ਉਸ ਦੀ ਦੋਸਤ ਪਿਛਲੇ ਰਸਤਿਓਂ ਭੱਜਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪਤਨੀ ਦਾ ਦੋਸ਼ ਸੀ ਕਿ ਉਸ ਦੇ ਪਤੀ ਦੀ ਦੋਸਤੀ ਉਸ ਦੀ ਇਕ ਸਹੇਲੀ ਨਾਲ ਹੈ ਅਤੇ ਉਹ ਦੋਵੇਂ ਇਸ ਗੈਸਟ ਹਾਊਸ ਵਿਚ ਹਨ।

ਇਹ ਵੀ ਪੜ੍ਹੋ: ਨਵਾਂਸ਼ਹਿਰ ਵਿਖੇ ਕੋਰੋਨਾ ਦਾ ਕਹਿਰ ਜਾਰੀ, 41 ਵਿਦਿਆਰਥੀਆਂ ਸਣੇ 103 ਨਵੇਂ ਮਾਮਲੇ ਆਏ ਸਾਹਮਣੇ

ਦੂਜੇ ਪਾਸੇ ਔਰਤ ਦੇ ਪਤੀ ਨੇ ਕਿਹਾ ਕਿ ਉਹ ਆਪਣੀ ਗਲਫਰੈਂਡ ਨਾਲ ਲਿਵ-ਇਨ-ਰਿਲੇਸ਼ਨ ਵਿਚ ਰਹਿ ਰਿਹਾ ਹੈ। ਪਤਨੀ ਨੇ ਕਿਹਾ ਕਿ ਉਸ ਦੀ ਸਹੇਲੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਸੀ। ਇਸੇ ਦੌਰਾਨ ਉਸ ਦੀ ਮੇਰੇ ਪਤੀ ਨਾਲ ਦੋਸਤੀ ਹੋ ਗਈ। ਪੀੜਤਾ ਨੇ ਕਿਹਾ ਕਿ ਉਸ ਨੇ ਪਹਿਲਾਂ ਵੀ ਆਪਣੀ ਸਹੇਲੀ ਨੂੰ ਕਈ ਵਾਰ ਸਮਝਾਇਆ ਕਿ ਉਹ ਅਜਿਹਾ ਕੰਮ ਨਾ ਕਰੇ, ਉਸ ਦਾ ਘਰ ਖ਼ਰਾਬ ਹੁੰਦਾ ਹੈ ਪਰ ਨਾ ਤਾਂ ਉਸ ਦੀ ਸਹੇਲੀ ਮੰਨੀ ਅਤੇ ਨਾ ਹੀ ਉਸ ਦਾ ਪਤੀ।

ਇਹ ਵੀ ਪੜ੍ਹੋ: ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ

ਮੰਗਲਵਾਰ ਦੋਵੇਂ ਜਲੰਧਰ ਦੇ ਗੈਸਟ ਹਾਊਸ ਵਿਚ ਆਏ ਸਨ ਤਾਂ ਉਹ ਮੌਕੇ ’ਤੇ ਪਹੁੰਚ ਗਈ ਅਤੇ ਦੋਵਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੌਰਾਨ ਔਰਤ ਅਤੇ ਉਸ ਦੇ ਪਤੀ ਵਿਚਕਾਰ ਕਾਫ਼ੀ ਬਹਿਸਬਾਜ਼ੀ ਵੀ ਹੋਈ। ਪੁਲਸ ਨੇ ਦੋਵਾਂ ਧਿਰਾਂ ਨੂੰ ਥਾਣਾ ਨੰਬਰ 4 ਵਿਚ ਲਿਜਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ


author

shivani attri

Content Editor

Related News