ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

Friday, Feb 25, 2022 - 01:26 PM (IST)

ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

ਅਮ੍ਰਿੰਤਸਰ (ਗੁਰਿੰਦਰ ਸਾਗਰ) : ਪੰਜਾਬ ਵਿੱਚ ਹਮੇਸ਼ਾ ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਵਿਆਹ ਕਰਵਾਉਣ ਲਈ ਉਕਸਾਉਂਦੇ ਦਿਖਾਈ ਦਿੰਦੇ ਸਨ। ਅੰਮ੍ਰਿਤਸਰ ਵਿੱਚ ਇੱਕ ਵੱਖਰਾ ਹੀ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਇਕ ਕੁੜੀ ਆਪਣੇ ਪ੍ਰੇਮੀ ਨੂੰ ਵਿਆਹ ਕਰਵਾਉਣ ਲਈ ਵਾਰ-ਵਾਰ ਤੰਗ ਪਰੇਸ਼ਾਨ ਕਰ ਰਹੀ ਸੀ। ਕੁੜੀ ਦੇ ਵਿਆਹ ਕਰਵਾਉਣ ਦੀ ਜਿੰਦ ਤੋਂ ਪਰੇਸ਼ਾਨ ਹੋ ਕੇ ਪ੍ਰੇਮੀ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਪੁਲਸ ਚੌਂਕੀ ਵਿਜੈਨਗਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ

ਇਸ ਘਟਨਾ ਦੇ ਸਬੰਧ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸਦਾ ਮੁੰਡਾ ਵਿਜੈਨਗਰ ਆਪਣੇ ਰਿਸ਼ਤੇਦਾਰਾਂ ਦੀ ਦੁਕਾਨ ਤੇ ਕੰਮ ਕਰਦਾ ਸੀ। ਉੱਥੇ ਹੀ ਉਸ ਦੇ ਇੱਕ ਕੁੜੀ ਨਾਲ ਪ੍ਰੇਮ ਸਬੰਧ ਚਲਦੇ ਆ ਰਹੇ ਸਨ। ਕੁੜੀ ਹਮੇਸ਼ਾ ਉਨ੍ਹਾਂ ਦੇ ਮੁੰਡੇ ਨੂੰ ਆਪਣੇ ਨਾਲ ਵਿਆਹ ਕਰਵਾਉਣ ਲਈ ਤੰਗ ਪ੍ਰੇਸ਼ਾਨ ਕਰਦੀ ਰਹਿੰਦੀ ਸੀ, ਜਦਕਿ ਮੁੰਡਾ ਹਮੇਸ਼ਾ ਉਸ ਨੂੰ ਵਿਆਹ ਕਰਵਾਉਣ ਤੋਂ ਮਨ੍ਹਾ ਕਰਦਾ ਸੀ। ਕੁੜੀ ਦੇ ਵਿਆਹ ਕਰਵਾਉਣ ਦੀਆਂ ਗੱਲਾਂ ਤੋਂ ਦੁਖੀ ਹੋ ਕੇ ਉਨ੍ਹਾਂ ਦੇ ਮੁੰਡੇ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਮਾਤਾ ਨੇ ਕਿਹਾ ਕਿ ਉਸ ਕੁੜੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਪੁਲਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨਾਮਕ ਨੌਜਵਾਨ ਵੱਲੋਂ ਕੁੜੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਤਫਤੀਸ਼ ਤੋਂ ਬਾਅਦ ਜੋ ਵੀ ਕਾਰਵਾਈ ਹੋਵੇਗੀ, ਉਹ ਅਮਲ ’ਚ ਲਿਆਂਦੀ ਜਾਵੇਗੀ।  

ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)


author

rajwinder kaur

Content Editor

Related News