ਚਾਰ ਬੱਚਿਆਂ ਸਮੇਤ ਆਸ਼ਕ ਦਾ ਵਿਆਹ ਰੁਕਵਾਉਣ ਗੁਰਦੁਆਰੇ ਪਹੁੰਚੀ ਪ੍ਰੇਮਿਕਾ, ਵੀਡੀਓ ’ਚ ਦੇਖੋ ਕਿਵੇਂ ਹੋਇਆ ਹੰਗਾਮਾ

Friday, Jan 26, 2024 - 06:22 PM (IST)

ਚਾਰ ਬੱਚਿਆਂ ਸਮੇਤ ਆਸ਼ਕ ਦਾ ਵਿਆਹ ਰੁਕਵਾਉਣ ਗੁਰਦੁਆਰੇ ਪਹੁੰਚੀ ਪ੍ਰੇਮਿਕਾ, ਵੀਡੀਓ ’ਚ ਦੇਖੋ ਕਿਵੇਂ ਹੋਇਆ ਹੰਗਾਮਾ

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਗੁਰਦੁਆਰਾ ਸ੍ਰੀ ਅਚੱਲ ਸਾਹਿਬ ਵਿਖੇ ਚੱਲ ਰਹੇ ਵਿਆਹ ਸਮਾਗਮ ਵਿਚ ਉਸ ਵੇਲੇ ਭੜਥੂ ਪੈ ਗਿਆ ਜਦੋਂ ਪ੍ਰੇਮਿਕਾ ਨੇ ਚੱਲਦੇ ਵਿਆਹ ਵਿਚ ਪਹੁੰਚ ਕੇ ਹੰਗਾਮਾ ਕਰ ਦਿੱਤਾ ਹੈ। ਇਸ ਮਾਮਲੇ ਵਿਚ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਥਿਤ ਪ੍ਰੇਮਿਕਾ ਨਾ ਸਿਰਫ ਪਹਿਲਾਂ ਤੋਂ ਵਿਆਹੀ ਹੋ ਸਗੋਂ ਉਹ ਚਾਰ ਬੱਚਿਆਂ ਦੀ ਮਾਂ ਵੀ ਹੈ। ਦਰਅਸਲ ਗੁਰਦੁਆਰਾ ਅਚਲ ਸਾਹਿਬ ਵਿਖੇ ਅਵਤਾਰ ਸਿੰਘ ਨਿਵਾਸੀ ਮਰੜ ਦਾ ਵਿਆਹ ਹੋ ਰਿਹਾ ਸੀ, ਇਸ ਦੌਰਾਨ ਆਪਣੇ ਆਪ ਨੂੰ ਅਵਤਾਰ ਸਿੰਘ ਦੀ ਪ੍ਰੇਮਿਕਾ ਕਹਿਣ ਵਾਲੀ ਬਲਜਿੰਦਰ ਕੌਰ ਪਹੁੰਚਦੀ ਹੈ ਅਤੇ ਹੰਗਾਮਾ ਕਰ ਦਿੰਦੀ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਲਾਪਤਾ ਹੋਈਆਂ ਤਿੰਨ ਕੁੜੀਆਂ ਦੇ ਮਾਮਲੇ ’ਚ ਆਇਆ ਨਵਾਂ ਮੋੜ

ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਪਹੁੰਚੀ ਪ੍ਰੇਮਿਕਾ ਵਲੋਂ ਰੱਜ ਕੇ ਹੰਗਾਮਾ ਕੀਤਾ ਜਾਂਦਾ ਹੈ। ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਦੋਸ਼ਾਂ ਦੀ ਝੜੀ ਲਗਾ ਦਿੰਦੀਆਂ ਹਨ। ਮੌਕੇ ’ਤੇ ਪੁਲਸ ਪੁਹੰਚ ਕੇ ਮਾਮਲੇ ਨੂੰ ਸ਼ਾਂਤ ਕਰਵਾਉਂਦੀ ਹੈ ਅਤੇ ਲਾੜੇ ਨੂੰ ਆਪਣੇ ਨਾਲ ਥਾਣੇ ਲੈ ਜਾਂਦੀ ਹੈ। ਇਸ ਮੌਕੇ ਜਿਸ ਲੜਕੀ ਨਾਲ ਵਿਆਹ ਹੋਣ ਜਾ ਰਿਹਾ ਸੀ ਉਸ ਦੇ ਸਾਰੇ ਗਹਿਣੇ ਅਤੇ ਖਰਚਾ ਉਨ੍ਹਾਂ ਨੂੰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਮਾਰਚ ’ਚ ਪਿਤਾ ਬਣਨਗੇ ਮੁੱਖ ਮੰਤਰੀ ਭਗਵੰਤ ਮਾਨ, ਖੁਦ ਸਾਂਝੀ ਕੀਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News