ਫਿਰੋਜ਼ਪੁਰ ਵਿਖੇ ਪ੍ਰੇਮਿਕਾ ਦੇ 'ਇਨਕਾਰ' ਤੋਂ ਖ਼ਫ਼ਾ ਪ੍ਰੇਮੀ ਨੇ ਦੋਸਤਾਂ ਨਾਲ ਰਲ ਕਰ ਦਿੱਤਾ ਵੱਡਾ ਕਾਂਡ

Friday, Jan 06, 2023 - 02:56 PM (IST)

ਫਿਰੋਜ਼ਪੁਰ ਵਿਖੇ ਪ੍ਰੇਮਿਕਾ ਦੇ 'ਇਨਕਾਰ' ਤੋਂ ਖ਼ਫ਼ਾ ਪ੍ਰੇਮੀ ਨੇ ਦੋਸਤਾਂ ਨਾਲ ਰਲ ਕਰ ਦਿੱਤਾ ਵੱਡਾ ਕਾਂਡ

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ, ਨੰਦ) : ਫਿਰੋਜ਼ਪੁਰ 'ਚ ਇਕ ਔਰਤ ਨੇ ਜਦੋਂ ਆਪਣੇ ਪ੍ਰੇਮੀ ਨੂੰ ਮਿਲਣ ਤੋਂ ਮਨਾ ਕੀਤਾ ਤਾਂ ਉਕਤ ਪ੍ਰੇਮੀ ਨੇ ਉਸਦੀ ਦੁਕਾਨ ’ਤੇ ਜਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਦੁਕਾਨ ਦਾ ਸਾਮਾਨ ਚੁੱਕ ਲਿਆਇਆ। ਘਟਨਾ ਪਿੰਡ ਕਾਲੂ ਵਾਲੇ ਝੁੱਗੇ ਦੀ ਹੈ। ਥਾਣਾ ਸਦਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਨੇ ਦੱਸਿਆ ਕਿ ਉਹ ਬਿਊਟੀ ਪਾਰਲਰ ਚਲਾਉਂਦੀ ਹੈ। ਕੁਝ ਸਾਲ ਪਹਿਲਾਂ ਉਸਦੇ ਜੋਗਿੰਦਰ ਸਿੰਘ ਦੇ ਨਾਲ ਪ੍ਰੇਮ ਸਬੰਧ ਬਣ ਗਏ ਅਤੇ ਉਹ ਕਈ ਵਾਰ ਆਪਸ ’ਚ ਮਿਲ ਚੁੱਕੇ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਨੇ ਜੋਗਿੰਦਰ ਸਿੰਘ ਨੂੰ ਮਿਲਣਾ ਬੰਦ ਕਰ ਦਿੱਤਾ, ਜਿਸ ਕਾਰਨ ਉਹ ਉਸ ਨਾਲ ਝਗੜਾ ਕਰਨ ਲੱਗਾ।

ਇਹ ਵੀ ਪੜ੍ਹੋ- CM ਮਾਨ ਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਾ ਤੋਹਫ਼ਾ, ਪ੍ਰਿੰਸੀਪਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

2 ਦਸੰਬਰ ਨੂੰ ਜਦ ਉਹ ਆਪਣੀ ਨਨਾਣ ਦੇ ਨਾਲ ਬਿਊਟੀ ਪਾਰਲਰ ’ਤੇ ਬੈਠੀ ਸੀ ਤਾਂ ਜੋਗਿੰਦਰ ਸਿੰਘ ਆਪਣੇ ਸਾਥੀਆਂ ਅਰਸ਼ਦੀਪ ਸਿੰਘ, ਜੱਜ, ਸਰਬਜੀਤ ਸਿੰਘ ਅਤੇ ਤਿੰਨ ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਦੁਕਾਨ ਅੰਦਰ ਵੜ ਆਇਆ। ਜੋਗਿੰਦਰ ਸਿੰਘ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਰਚ ਨਾਲ ਉਸ ਦੀ ਵੱਖੀ ਦੇ ਖੱਬੇ ਪਾਸੇ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਦੋਸ਼ੀਆਂ ਨੇ ਬਿਊਟੀ ਪਾਰਲਰ ਦਾ ਸਾਰਾ ਸਾਮਾਨ ਚੁੱਕ ਲਿਆ ਤੇ ਮੋਟਰਸਾਈਕਲ, ਰੇਹੜਿਆਂ ’ਤੇ ਲੱਦ ਕੇ ਲੈ ਗਏ। ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੀੜਤਾ ਫਰੀਦਕੋਟ ਮੈਡੀਕਲ ਕਾਲਜ ’ਚ ਦਾਖਲ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਦੇ ਦੋਸ਼ ’ਚ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਹਾਨੇ ਨਾਲ ਫੈਕਟਰੀ ਬੁਲਾਏ ਮਾਲਕ, ਫਿਰ ਘਾਤ ਲਾ ਕੇ ਬੈਠੇ 20 ਵਿਅਕਤੀਆਂ ਨੇ ਬੋਲ ਦਿੱਤਾ ਧਾਵਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News