ਪਠਾਨਕੋਟ : ਟਰੱਕ ਨੇ ਸਕੂਟਰੀ ਸਵਾਰ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ

Friday, Sep 08, 2017 - 05:14 PM (IST)

ਪਠਾਨਕੋਟ : ਟਰੱਕ ਨੇ ਸਕੂਟਰੀ ਸਵਾਰ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਪਠਾਨਕੋਟ (ਆਦਿਤਿਆ) : ਪਠਾਨਕੋਟ-ਜੰਮੂ ਰਾਸ਼ਟਰੀ ਮਾਰਗ 'ਤੇ ਪਿੰਡ ਸੁਜਾਨਪੁਰ ਨੇੜੇ ਸਕੂਟਰੀ 'ਤੇ ਜਾ ਰਹੀਆਂ ਦੋ ਕੁੜੀਆਂ ਨੂੰ ਟਰੱਕ ਨੇ ਦਰੜ ਦਿੱਤਾ। ਇਸ ਭਿਆਨਕ ਹਾਦਸੇ ਵਿਚ ਇਕ ਲੜਕੀ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਦੂਸਰੀ ਲੜਕੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ।


Related News