ਕੁੜੀਆਂ ਤੋਂ ਐਕਟਿਵਾ ਖੋਹ ਰਹੇ ਸੀ ਲੁਟੇਰੇ, ਰੋਕਣ ’ਤੇ ਗੋਲੀ ਮਾਰ ਕੀਤਾ ਵਿਅਕਤੀ ਦਾ ਕਤਲ
Saturday, Jun 04, 2022 - 02:06 PM (IST)
ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ) - ਆਏ ਦਿਨ ਹੋ ਰਹੇ ਕਤਲਾਂ ਨਾਲ ਜਿਥੇ ਪੰਜਾਬ ਦੇ ਅਮਨਪਸੰਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ, ਉਥੇ ਹੀ ਪੁਲਸ ਪ੍ਰਸ਼ਾਸ਼ਨ ਇਨ੍ਹਾਂ ਕਤਲੇਆਮ ਨੂੰ ਰੋਕਨ ਵਿਚ ਪੂਰੀ ਤਰਾਂ ਨਾਲ ਫੇਲ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਹਲਕਾ ਮਜੀਠਾ ਅੰਦਰ ਅੱਜ ਉਸ ਵੇਲੇ ਸਹਿਮ ਵਾਲਾ ਮਾਹੌਲ ਬਣ ਗਿਆ, ਜਦੋਂ ਬੀਤੀ ਰਾਤ ਮਜੀਠਾ ਨਜਦੀਕ 2 ਕੁੜੀਆਂ ਤੋਂ ਐਕਟਿਵਾ ਖੋਹ ਕਰਨ ਤੋਂ ਰੋਕਣ ਵਾਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢਿੰਗ ਨੰਗਲ ਦੇ ਵਸਨੀਕ ਗੁਰਭੇਜ ਸਿੰਘ ਪੁੱਤਰ ਚਰਨ ਸਿੰਘ ਨੇ ਪੁਲਸ ਥਾਣਾ ਮਜੀਠਾ ਵਿਖੇ ਬਿਆਨ ਦਰਜ ਕਰਵਾਉਂਦੇ ਕਿਹਾ ਕਿ ਉਹ ਅਤੇ ਉਸਦਾ ਛੋਟਾ ਭਰਾ ਹਰਜਿੰਦਰ ਸਿੰਘ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਪਿੰਡ ਦੇ ਬਾਹਰ ਸੂਏ ਦੇ ਪੁੱਲ ਕੋਲ ਪਹੁੰਚੇ ਤਾਂ ਜਸਮੀਤ ਸਿੰਘ ਉਰਫ ਜੱਸੀ ਤੇ ਉਸ ਦਾ ਪਿਤਾ ਹਰਜਿੰਦਰ ਸਿੰਘ ਪੁੱਤਰ ਚੰਨਣ ਸਿੰਘ (ਦੋਵੇ ਵਾਸੀ ਢਿੰਗ ਨੰਗਲ) ਆਪਣੇ ਦਸਤੀ ਹਥਿਆਰਾਂ ਪਿਸਤੌਲ ਅਤੇ ਦਾਤਰ ਦੀ ਨੋਕ ’ਤੇ ਭੈਣੀ ਲਿੱਧੜ ਦੀਆਂ ਦੋ ਕੁੜੀਆਂ ਕਵਜੀਤ ਕੌਰ ਤੇ ਨੰਨੂ ਤੋਂ ਡਰਾ-ਧਮਕਾ ਕੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਇਸ ਦੌਰਾਨ ਜਦੋਂ ਉਸ ਦੇ ਭਰਾ ਹਰਜਿੰਦਰ ਸਿੰਘ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆਂ ਤਾਂ ਜਸਮੀਤ ਸਿੰਘ ਜੱਸੀ ਨੇ ਦਸਤੀ ਰਿਵਾਲਵਰ ਨਾਲ ਮੇਰੇ ਭਰਾ ਹਰਜਿੰਦਰ ਸਿੰਘ ਪੁੱਤਰ ਚਰਨ ਸਿੰਘ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਛਾਤੀ ਦੇ ਖੱਬੇ ਪਾਸੇ ਗੋਲੀ ਲੱਗਣ ਨਾਲ ਉਹ ਲਹੂ ਲੁਹਾਨ ਹੋ ਗਿਆ ਅਤੇ ਜ਼ਮੀਨ ’ਤੇ ਡਿੱਗ ਪਿਆ। ਅਸੀਂ ਉਸ ਨੂੰ ਜ਼ਖ਼ਮੀ ਹਾਲਤ ’ਚ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲੈ ਕੇ ਗਏ, ਜਿਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ
ਜਸਮੀਤ ਸਿੰਘ ਅਤੇ ਹਰਜਿੰਦਰ ਸਿੰਘ ਪੁੱਤਰ ਚੰਨਣ ਸਿੰਘ ਕੁੜੀਆਂ ਤੋਂ ਐਕਟਿਵਾ ਖੋਹ ਕੇ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਵਲੋਂ ਗੁਰਭੇਜ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਜਸਮੀਤ ਸਿੰਘ ਉਰਫ ਜੱਸੀ ਅਤੇ ਉਸ ਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਚੰਨਣ ਸਿੰਘ ਖ਼ਿਲਾਫ਼ ਥਾਣਾ ਮਜੀਠਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ