ਪੰਜਾਬ : ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਕੁੜੀਆਂ-ਮੁੰਡੇ ਸਾਵਧਾਨ! ਪਿੰਡ ਦੀ ਪੰਚਾਇਤ ਨੇ ਲਿਆ ਸਖ਼ਤ ਫ਼ੈਸਲਾ
Wednesday, Mar 11, 2026 - 03:19 PM (IST)
ਨਵਾਂਗਾਓਂ (ਮੁਨੀਸ਼ ਜੋਸ਼ੀ) : ਨਵਾਂਗਾਓਂ ਨੇੜੇ ਪਿੰਡ ਟਾਂਡਾ ਦੀ ਪੰਚਾਇਤ ਨੇ ਸਰਬ ਸੰਮਤੀ ਨਾਲ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਜੇਕਰ ਪਿੰਡ ਦਾ ਕੋਈ ਮੁੰਡਾ-ਕੁੜੀ, ਔਰਤ ਜਾਂ ਪੁਰਸ਼ ਵਿਆਹ ਕਰਨ ਲਈ ਘਰੋਂ ਭੱਜ ਜਾਂਦਾ ਹੈ ਤਾਂ ਉਸ ਨੂੰ ਪਿੰਡ 'ਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਚਾਇਤ ਮੁਤਾਬਕ ਅਜਿਹਾ ਕਦਮ ਪਿੰਡ ਦੀਆਂ ਪਰੰਪਰਾਵਾਂ ਅਤੇ ਰੀਤੀ-ਰਿਵਾਜ਼ਾਂ ਨੂੰ ਬਚਾਉਣ ਲਈ ਚੁੱਕਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਪਿੰਡ ਦਾ ਮਾਹੌਲ ਪ੍ਰਭਾਵਿਤ ਹੁੰਦਾ ਹੈ।
ਇਸ ਲਈ ਇਸ 'ਤੇ ਸਖ਼ਤ ਰੁਖ ਅਪਣਾਇਆ ਗਿਆ ਹੈ। ਪੰਚਾਇਤ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਅਜਿਹੇ ਮਾਮਲਿਆਂ 'ਚ ਦੋਸ਼ੀ ਦੀ ਮਦਦ ਕਰਦਾ ਹੈ ਜਾਂ ਜਾਣਕਾਰੀ ਲੁਕਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਸਰਪੰਚ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਪਿੰਡ ਮੇਰਾ ਪਰਿਵਾਰ ਹੈ ਅਤੇ ਪਿੰਡ 'ਚ ਰਹਿਣ ਵਾਲੇ ਸਾਰੇ ਮੈਂਬਰ ਮੇਰੇ ਪਰਿਵਾਰਕ ਮੈਂਬਰਾਂ ਦੀ ਤਰ੍ਹਾਂ ਹਨ। ਇਹ ਫ਼ੈਸਲਾ ਸਾਡੇ ਵਲੋਂ ਪਿੰਡ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਪਿੰਡ 'ਚ ਕੁੱਝ ਇਸ ਤਰ੍ਹਾਂ ਦੇ ਰਿਸ਼ਤੇ ਤੋੜੇ ਗੋਏ, ਜਿਨ੍ਹਾਂ ਕਾਰਨ ਇਹ ਪ੍ਰਸਤਾਵ ਲੈਣ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪਿਆ। ਦੱਸਿਆ ਗਿਆ ਕਿ ਪਿੰਡ 'ਚ ਆਪਸੀ ਮੇਲ-ਜੋਲ ਅਤੇ ਪਿੰਡ ਦੀ ਸ਼ਾਨ ਨੂੰ ਬਚਾਉਣ ਲਈ ਇਹ ਫ਼ੈਸਲਾ ਲੈਣਾ ਪਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਇਹ ਮਤਾ ਪਾਸ ਨਹੀਂ ਕਰਾਂਗੇ ਤਾਂ ਪਿੰਡ ਦੇ ਹੋਰ ਬੱਚੇ, ਕੁੜੀਆਂ ਅਤੇ ਔਰਤਾਂ 'ਤੇ ਵੀ ਬੁਰੀ ਅਸਰ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
