ਸਰਕਾਰੀ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੜਕੀਆਂ ਦੀ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

Saturday, Aug 05, 2017 - 03:34 PM (IST)

ਜਲੰਧਰ(ਸੋਨੂੰ)— ਇਥੋਂ ਦੇ ਬੂਟਾ ਮੰਡੀ ਏਰੀਆ 'ਚ ਚਾਰਾ ਮੰਡੀ ਦੇ ਨੇੜੇ ਲੜਕੀਆਂ ਦਾ ਸਰਕਾਰੀ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ। ਸਰਕਾਰੀ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਾਰਮਿਕ ਸੰਸਥਾ ਦੇ ਮੈਂਬਰ ਅਤੇ 5 ਲੜਕੀਆਂ ਸ਼ੁੱਕਰਵਾਰ ਤੋਂ ਭੁੱਖ ਹੜਤਾਲ 'ਤੇ ਬੈਠੀਆਂ ਹਨ। ਲੜਕੀਆਂ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਉਨ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਇਸੇ ਕਰਕੇ ਉਨ੍ਹਾਂ ਨੂੰ ਸੜਕਾਂ 'ਤੇ ਉਤਰਣਾ ਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੱਕ ਕਾਲਜ ਖੁੱਲ੍ਹਣ ਦੀ ਮੰਗ ਪੂਰੀ ਨਹੀਂ ਹੁੰਦੀ, ਉਹ ਉਦੋਂ ਤੱਕ ਭੁੱਖ ਹੜਤਾਲ 'ਤੇ ਬੈਠੀਆਂ ਰਹਿਣਗੀਆਂ। ਅੱਜ ਦੂਜੇ ਦਿਨ ਪ੍ਰਸ਼ਾਸਨ ਅਫਸਰ ਮੌਕੇ 'ਤੇ ਪਹੁੰਚੇ ਅਤੇ ਲੜਕੀਆਂ ਦੀ ਮੰਗ ਸਰਕਾਰ ਤੱਕ ਪਹੁੰਚਾਉਣ ਤੱਕ ਦੀ ਹੱਲ ਕਰਦੇ ਹੋਏ ਉਨ੍ਹਾਂ ਨੇ ਆਪਣੀ ਹੜਤਾਲ ਖਤਮ ਕਰਨ ਦੀ ਗੱਲ ਕੀਤੀ ਪਰ ਹੜਤਾਲ 'ਤੇ ਬੈਠੀਆਂ ਲੜਕੀਆਂ ਨਹੀਂ ਮੰਨੀਆਂ। ਇਸ ਦੌਰਾਨ ਐੱਸ. ਡੀ. ਐੱਮ. ਸੁਭਾਸ਼ ਚੰਦਰ ਨੇ ਲੜਕੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਕਾਲਜ ਖੋਲ੍ਹਣ ਦੀ ਗੱਲ ਸਰਕਾਰ ਨਾਲ ਕਰਨਗੇ। ਲੜਕੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਿਖਤੀ ਰੂਪ 'ਚ ਉਨ੍ਹਾਂ ਦੇ ਕੋਲ ਕੁਝ ਨਹੀਂ ਆਉਂਦਾ ਤਾਂ ਉਹ ਉਦੋਂ ਤੱਕ ਭੁੱਖ ਹੜਤਾਲ 'ਤੇ ਹੀ ਬੈਠੀਆਂ ਰਹਿਣਗੀਆਂ।


Related News