ਗਲਾਡਾ ਨੇ ਲੁਧਿਆਣਾ ਵਿਚ ਦੋ ਅਣਅਧਿਕਾਰਤ ਕਾਲੋਨੀਆਂ ਨੂੰ ਢਾਹਿਆ
Wednesday, Dec 04, 2024 - 02:27 PM (IST)
ਲੁਧਿਆਣਾ (ਹਿਤੇਸ਼): ਗਲਾਡਾ ਦੇ ਚੀਫ਼ ਐਡਮਿਨੀਸਿਟ੍ਰੇਟਰ ਹਰਪ੍ਰੀਤ ਸਿੰਘ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿਚ ਸਸਤੇ ਪਲਾਟ ਦੇਣ ਦੀ ਆੜ ਵਿਚ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ।
ਗਲਾਡਾ, ਲੁਧਿਆਣਾ ਵੱਲੋਂ ਅਣਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਡਿਊਟੀ ਮੈਜਿਸਟ੍ਰੇਟ, ਪੁਲਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਅੱਜ ਪਿੰਡ ਧਾਂਦਰਾ ਲੁਧਿਆਣਾ ਵਿਖੇ ਦੋ ਅਣਅਧਿਕਾਰਤ ਕਾਲੋਨੀਆਂ ਦੀਆਂ ਨਾਜਾਇਜ਼ ਸੜਕਾਂ ਅਤੇ ਇਨ੍ਹਾਂ ਥਾਵਾਂ 'ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ।
ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਨੇਪੜੇ ਚੜ੍ਹ ਗਈ। ਸ਼ੁਰੂਆਤੀ ਪੜਾਅ 'ਤੇ ਗੈਰ-ਕਾਨੂੰਨੀ ਕਾਲੋਨੀਆਂ ਦੇ ਵਧਣ ਨੂੰ ਰੋਕਣ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗੀ ਸ਼ਰਾਬ! 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਹ ਠੇਕੇ
ਗਲਾਡਾ ਦੇ ਚੀਫ਼ ਐਡਮਿਨੀਸਿਟ੍ਰੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਣਅਧਿਕਾਰਤ ਕਾਲੋਨੀਆਂ ਵਿਚ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ। ਉਨ੍ਹਾਂ ਦੇ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹਨ, ਜੋ ਕਿ ਸੰਭਾਵੀ ਖਰੀਦਦਾਰਾਂ ਦੁਆਰਾ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚੇ ਜਾ ਸਕਦੇ ਹਨ।
ਗਲਾਡਾ ਦੇ ACA ਨੇ ਦੱਸਿਆ ਕਿ ਗੈਰ-ਕਾਨੂੰਨੀ ਕਾਲੋਨੀਆਂ 'ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਜਿਹੀਆਂ ਕਾਲੋਨੀਆਂ ਦੇ ਡਿਵੈਲਪਰਾਂ ਵਿਰੁੱਧ FIR, ਕਾਲੋਨੀਆਂ ਵਿਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ PSPCL ਨੂੰ ਵੀ ਅਗਾਊਂ ਸਿਫਾਰਸ਼ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8