ਗਮਾਡਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਤੋਂ 16 ਅਗਸਤ ਤੱਕ

Tuesday, Jul 27, 2021 - 04:25 PM (IST)

ਗਮਾਡਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਤੋਂ 16 ਅਗਸਤ ਤੱਕ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ 40 ਤੋਂ ਜ਼ਿਆਦਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 16 ਅਗਸਤ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ. ਏ. ਐਸ. ਨਗਰ ਵਿਚ ਵਪਾਰਕ, ਉਦਯੋਗਿਕ, ਸੰਸਥਾਗਤ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 31 ਵਪਾਰਕ ਸਾਈਟਾਂ, ਜਿਨ੍ਹਾਂ ਵਿਚ 5 ਐਸ. ਸੀ. ਓ/ਐਸ. ਸੀ. ਐਫ ਅਤੇ 26 ਬੂਥ ਸ਼ਾਮਲ ਹਨ। ਇਸੇ ਤਰ੍ਹਾਂ 4 ਆਈ. ਟੀ. ਉਦਯੋਗਿਕ ਪਲਾਟ ਅਤੇ 4 ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਹੋਣੀ ਹੈ, ਜਿਨ੍ਹਾਂ ਵਿਚ 1 ਨਰਸਿੰਗ ਹੋਮ, 1 ਸਕੂਲ ਸਾਈਟ ਅਤੇ 2 ਹੋਰ ਵਿੱਦਿਅਕ ਅਦਾਰਿਆਂ ਦੀਆਂ ਸਾਈਟਾਂ ਸ਼ਾਮਲ ਹਨ। ਬੁਲਾਰੇ ਅਨੁਸਾਰ 4 ਚੰਕ ਸਾਈਟਾਂ ਅਤੇ 1 ਗਰੁੱਪ ਹਾਊਸਿੰਗ ਸਾਈਟ ਲਈ ਵੀ ਈ-ਨਿਲਾਮੀ ਹੋਣੀ ਹੈ। ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ www.puda.e-auctions.in ਵੇਖੀ ਜਾ ਸਕਦੀ ਹੈ।
 


author

Babita

Content Editor

Related News